Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਸ਼ਰਤਾਂ ਵਿੱਚ ਛੋਟ: ਅਰੁਨਾ ਚੌਧਰੀ

ਵਰਕਰਾਂ ਤੇ ਹੈਲਪਰਾਂ ਐਕਸ ਗ੍ਰੇਸ਼ੀਆ ਲਈ ਵੀ 60 ਸਾਲ ਦੀ ਉਮਰ ਤੋਂ ਬਾਅਦ ਹੀ ਕਰ ਸਕਣਗੀਆਂ ਦਾਅਵਾ ਪੇਸ਼

Web Admin

Web Admin

5 Dariya News

ਚੰਡੀਗੜ , 24 Nov 2020

Last updated on: Nov 24, 2020, 00:00 IST

ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਮੰਗਲਵਾਰ ਨੂੰ ਆਂਗਨਵਾੜੀ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨੌਕਰੀ ਸਿਰਫ਼ ਵਿਧਵਾ ਨੂੰਹ ਨੂੰ ਦੇਣ ਵਾਲੀ ਸ਼ਰਤ ਨੂੰ ਹਟਾਉਣ ਦਾ ਐਲਾਨ ਕਰਦਿਆਂ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਤਿੰਨ ਆਂਗਨਵਾੜੀ ਵਰਕਰ ਤੇ ਹੈਲਪਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਮੌਜੂਦਾ ਸ਼ਰਤ ਸਿਰਫ਼ ਵਿਧਵਾ ਨੂੰਹ ਨੂੰ ਪਹਿਲ ਦੇਣਾ ਹੈ, ਜਿਸ ਨੂੰ ਹੁਣ ਬਦਲ ਕੇ ਕੋਈ ਵੀ ਆਸ਼ਰਿਤ ਕੀਤਾ ਜਾਵੇਗਾ। ਵਰਕਰਾਂ ਤੇ ਹੈਲਪਰਾਂ ਨੂੰ ਐਕਸ ਗ੍ਰੇਸ਼ੀਆ ਪਹਿਲਾਂ 70 ਸਾਲ ਦੀ ਉਮਰ ਬਾਅਦ ਮਿਲਦਾ ਸੀ, ਜਦੋਂ ਕਿ ਸੇਵਾ ਮੁਕਤੀ ਦੀ ਉਮਰ 65 ਸਾਲ ਸੀ। ਹੁਣ ਵਰਕਰ ਤੇ ਹੈਲਪਰ ਐਕਸ ਗ੍ਰੇਸ਼ੀਆ ਲਈ 60 ਤੋਂ 65 ਸਾਲ ਦੀ ਉਮਰ ਤੱਕ ਕਦੇ ਵੀ ਦਾਅਵਾ ਪੇਸ਼ ਕਰ ਸਕਦੀਆਂ ਹਨ।ਕੈਬਨਿਟ ਮੰਤਰੀ ਨੇ ਆਂਗਨਵਾੜੀ ਹੈਲਪਰਾਂ ਤੋਂ ਆਂਗਨਵਾੜੀ ਵਰਕਰਾਂ ਦੀ ਤਰੱਕੀ ਸਬੰਧੀ ਗ੍ਰੈਜੂਏਸ਼ਨ ਦੀ ਸ਼ਰਤ ਨੂੰ ਵੀ ਘਟਾ ਕੇ 12ਵੀਂ ਪਾਸ ਦੇ ਨਾਲ ਪੰਜ ਸਾਲ ਦਾ ਤਜਰਬਾ ਕਰ ਦਿੱਤਾ ਗਿਆ ਹੈ।ਵਰਕਰਾਂ ਨੂੰ ਸਮਾਰਟ ਫੋਨ ਦੇਣ ਦੀ ਮੰਗ ਉਤੇ ਉਨਾਂ ਕਿਹਾ ਕਿ ਇਸ ਸਬੰਧੀ ਦੇਰੀ ਕੇਂਦਰ ਸਰਕਾਰ ਵੱਲੋਂ ਫੋਨਾਂ ਦੀ ਖ਼ਰੀਦ ਸਬੰਧੀ ਮਾਪਦੰਡ ਤੈਅ ਨਾ ਕਰਨ ਕਾਰਨ ਹੋਈ ਹੈ, ਜਿਸ ਕਾਰਨ ਖ਼ਰੀਦ ਪ੍ਰਕਿਰਿਆ ਸ਼ੁਰੂ ਨਹੀਂ ਹੋ ਰਹੀ। ਜਿਵੇਂ ਹੀ ਤੈਅਸ਼ੁਦਾ ਮਾਪਦੰਡ ਭਾਰਤ ਸਰਕਾਰ ਤੋਂ ਪ੍ਰਾਪਤ ਹੋਣਗੇ, ਖ਼ਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਆਂਗਨਵਾੜੀ ਸੈਂਟਰਾਂ ਵਿੱਚ ਬੁਨਿਆਦੀ ਸਹੂਲਤਾਂ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਰਾਜ ਦੇ ਸਾਰੇ ਸੈਂਟਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨੇ ਵਰਗੀਆਂ ਬੁਨਿਆਦੀ ਸਹੂਲਤਾਂ ਦਸੰਬਰ 2020 ਦੇ ਅੰਤ ਤੱਕ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

ਸ੍ਰੀਮਤੀ ਅਰੁਨਾ ਚੌਧਰੀ ਨੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦੇ ਕਿਰਾਏ ਦਾ ਮਾਮਲਾ ਵੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਥਾਂ ਆਪਣੇ ਹੱਥ ਵਿੱਚ ਲੈਣ ਲਈ ਵੀ ਚਾਰਾਜੋਈ ਕਰਨ ਦੀ ਗੱਲ ਆਖੀ। ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਲਗਪਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਉਨਾਂ ਪੋਸ਼ਣ ਅਭਿਆਨ ਅਧੀਨ ਆਂਗਣਵਾੜੀ ਵਰਕਰਾਂ ਨੂੰ ‘ਪ੍ਰਦਰਸ਼ਨ ਪ੍ਰੇਰਕ ਰਾਸ਼ੀ’ (ਪਰਫਾਰਮੈਂਸ ਇਨਸੈਂਟਿਵ) ਜਲਦੀ ਜਾਰੀ ਕਰਵਾਉਣ ਬਾਰੇ ਕਿਹਾ। ਉਨਾਂ ਕਿਹਾ ਕਿ ਨਵੇਂ ਮੁੱਖ ਆਂਗਣਵਾੜੀ ਸੈਂਟਰ ਮਨਜ਼ੂਰ ਹੋਣ ਮਗਰੋਂ ਮਿੰਨੀ ਆਂਗਣਵਾੜੀ ਸੈਂਟਰਾਂ ਨੂੰ ਮੁੱਖ ਆਂਗਣਵਾੜੀ ਸੈਂਟਰਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਯੋਜਨਾ ਦੇ ਫਾਰਮ ਭਰਵਾਉਣ ਲਈ 100 ਰੁਪਏ ਪ੍ਰਤੀ ਵਰਕਰ ਅਤੇ 50 ਪ੍ਰਤੀ ਹੈਲਪਰ ਦੇਣ ਦਾ ਵੀ ਐਲਾਨ ਕੀਤਾ।ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਜੂਨ 2020 ਵਿੱਚ ਬਜਟ ਪ੍ਰਾਪਤ ਹੋਇਆ ਸੀ, ਜੋ ਸਮੂਹ ਜ਼ਿਲਾ ਪ੍ਰੋਗਰਾਮ ਅਫ਼ਸਰਾਂ ਨੂੰ ਵੰਡ ਦਿੱਤਾ ਗਿਆ। ਉਨਾਂ ਵੱਲੋਂ ਬਣਦੇ ਸਮੇਂ ਦੀ ਮਾਣ ਭੱਤੇ ਦੀ ਅਦਾਇਗੀ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਵੱਲੋਂ ਪਿਛਲੇ ਸਮੇਂ ਦੀ ਪੈਂਡਿੰਗ ਲਾਇਬਿਲਟੀ ਪ੍ਰਾਪਤ ਹੋ ਗਈ ਹੈ, ਜਲਦੀ ਬਜਟ ਦੀ ਵੰਡ ਕਰ ਦਿੱਤੀ ਜਾਵੇਗੀ। ਤਿੰਨ ਤੋਂ 6 ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰ ਵਿੱਚ ਯਕੀਨੀ ਬਣਾਉਣ ਅਤੇ ਪ੍ਰਾਇਮਰੀ ਸਕੂਲਾਂ ਤੋਂ ਬਾਹਰ ਪ੍ਰਾਈਵੇਟ ਇਮਾਰਤਾਂ ਵਿੱਚ ਚੱਲ ਰਹੇ ਆਂਗਨਵਾੜੀ ਸੈਂਟਰਾਂ ਨੂੰ ਸਕੂਲਾਂ ਵਿੱਚ ਤਬਦੀਲ ਕਰਨ ਦਾ ਮੁੱਦਾ ਸਕੂਲ ਸਿੱਖਿਆ ਮੰਤਰੀ ਕੋਲ ਉਠਾ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਵਧਾਉਣ, ਕੇਂਦਰੀ ਮਾਣਭੱਤੇ ਵਿੱਚ ਕਟੌਤੀ ਅਤੇ ਹੋਰ ਵਿੱਤੀ ਮੰਗਾਂ ਦਾ ਮੁੱਦਾ ਵਿੱਤ ਵਿਭਾਗ ਕੋਲ ਉਠਾ ਕੇ ਇਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉਜਵਲ, ਜੁਆਇੰਟ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡੀ.ਪੀ.ਓ. ਸੁਖਦੀਪ ਸਿੰਘ, ਆਂਗਣਵਾੜੀ ਮੁਲਾਜ਼ਮ ਯੂਨੀਅਨਾਂ ਵੱਲੋਂ ਹਰਗੋਬਿੰਦ ਕੌਰ, ਜਸਬੀਰ ਕੌਰ, ਸਤਵੰਤ ਕੌਰ, ਊਸ਼ਾ ਰਾਣੀ, ਸੁਭਾਸ਼ ਰਾਣੀ, ਹਰਜੀਤ ਕੌਰ, ਸਰੋਜ ਛੱਪੜੀਵਾਲਾ, ਸੁਨੀਲ ਕੌਰ ਅਤੇ ਸਰਬਜੀਤ ਕੌਰ ਹਾਜ਼ਰ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD