Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਬਰਨਾਲਾ ਵਿਚ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਨੂੰ ਪਿਆ ਬੂਰ

ਬੱਚੀਆਂ ਦੀ ਜਨਮ ਅਤੇ ਸਿੱਖਿਆ ਦਰ ’ਚ ਹੋ ਰਿਹੈ ਵਾਧਾ

Web Admin

Web Admin

5 Dariya News

ਬਰਨਾਲਾ , 25 Nov 2020

Last updated on: Nov 25, 2020, 00:00 IST

ਸਿਵਲ ਸਰਜਨ, ਬਰਨਾਲਾ ਡਾ. ਸੁਖਜੀਵਨ ਕੱਕੜ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਪੀ.ਐਨ.ਡੀ.ਟੀ. ਐਡਵਾਇਜ਼ਰੀ ਕਮੇਟੀ, ਬਰਨਾਲਾ ਦੀ ਮੀਟਿੰਗ ਦਫਤਰ ਸਿਵਲ ਸਰਜਨ, ਬਰਨਾਲਾ ਵਿਖੇ ਕੀਤੀ ਗਈ।ਇਸ ਮੀਟਿੰਗ ਵਿੱਚ ਸਿਵਲ ਸਰਜਨ ਬਰਨਾਲਾ ਵੱਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ, ਬਰਨਾਲਾ ਵੱਲੋਂ ਸਮੇਂ-ਸਮੇਂ ’ਤੇ ਦੂਸਰੇ ਵਿਭਾਗਾਂ ਜਿਵੇਂ ਕਿ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਤੇ ਸਿੱਖਿਆ ਵਿਭਾਗ ਆਦਿ ਦੇ ਸਹਿਯੋਗ ਨਾਲ ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਪੀ.ਐਨ.ਡੀ.ਟੀ. ਐਕਟ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਪੀ.ਐਨ.ਡੀ.ਟੀ. ਡਾ. ਲਖਬੀਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਦੇ ਮੁਤਾਬਕ ਸਮੇਂ-ਸਮੇਂ ’ਤੇ ਜ਼ਿਲ੍ਹਾ ਬਰਨਾਲਾ ਦੇ ਅਲਟ੍ਰਾਸਾਊਂਡ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਕਰਨ ਬਾਰੇ ਦੱਸਿਆ ਜਾਂਦਾ ਹੈ। ਸਿਹਤ ਵਿਭਾਗ ਦੀਆਂ ਜਾਗਰੂਕਤਾ ਗਤੀਵਿਧੀਆਂ ਬਦੌਲਤ ਜ਼ਿਲ੍ਹਾ ਬਰਨਾਲਾ  ਵਿੱਚ ਬੱਚੀਆਂ ਦੀ ਜਨਮ ਦਰ ਅਤੇ ਸਿੱਖਿਆ ਦਰ ਵਧੀ ਹੈ।ਇਸ ਮੌਕੇ ਸ. ਦਿਲਪ੍ਰੀਤ ਸਿੰਘ (ਡਿਪਟੀ ਡੀ.ਏ.) ਵੱਲੋਂ ਪੀ.ਐਨ.ਡੀ.ਟੀ. ਐਕਟ ਦੇ ਕਾਨੂੰਨੀ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਡਾ. ਈਸ਼ਾ ਗੁਪਤਾ (ਇਸਤਰੀ ਰੋਗਾਂ ਦੇ ਮਾਹਿਰ), ਡਾ. ਮਨਪ੍ਰੀਤ ਸਿੰਘ ਸਿੱਧੂ(ਐਮ.ਡੀ. ਮੈਡੀਸਨ), ਸ੍ਰੀ ਕੁਲਦੀਪ ਸਿੰਘ (ਜ਼ਿਲ੍ਹਾ ਮਾਸ ਮੀਡੀਆ ਅਫਸਰ), ਸ੍ਰੀ ਗੁਰਜੀਤ ਸਿੰਘ (ਜ਼ਿਲ੍ਹਾ ਪੀ.ਐਨ.ਡੀ.ਟੀ. ਕੋਆਡੀਨੇਟਰ), ਸ੍ਰੀ ਰਫੀਕ ਮੁਹੰਮਦ (ਸੀ.ਏ. ਪੀ.ਐਨ.ਡੀ.ਟੀ.), ਸਮਾਜ ਸੇਵੀ ਸ੍ਰੀ ਰਜਿੰਦਰ ਕੁਮਾਰ ਅਤੇ ਸ੍ਰੀ ਹੁਕਮ ਚੰਦ ਹਾਜ਼ਰ ਸਨ।

 

Tags: Beti Bachao Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD