Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਸਮੇਤ ਸਿਹਤ ਵਿਭਾਗ ਦੇ 51 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕਰਵਾਏ ਕੋਰੋਨਾ ਟੈਸਟ

ਸਿਵਲ ਸਰਜਨ ਸਮੇਤ ਸਿਹਤ ਵਿਭਾਗ ਦੇ 51 ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕਰਵਾਏ ਕੋਰੋਨਾ ਟੈਸਟ

Web Admin

Web Admin

5 Dariya News

ਮਾਨਸਾ , 25 Nov 2020

Last updated on: Nov 25, 2020, 00:00 IST

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਲਗਾਤਾਰ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਵਿੱਚ ਦਫ਼ਤਰ ਸਿਵਲ ਸਰਜਨ ਮਾਨਸਾ ਦੇ ਸਟਾਫ਼ ਦੇ ਕੋਰੋਨਾ ਟੈਸਟ ਕੀਤੇ ਗਏ। ਇਸ ਮੋਕੇ ਡਾ. ਵਿਸ਼ਵਜੀਤ ਸਿੰਘ ਅਤੇ ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡੀਮਾਲੋਜਿਸਟ ਦੀ ਟੀਮ ਵੱਲੋਂ 51 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕੋਰੋਨਾ ਸੈਂਪਲਿੰਗ ਕੀਤੀ ਗਈ। ਕੋਵਿਡ-19 ਸੈਂਪਲਿੰਗ ਦੀ ਸ਼ੁਰੂਆਤ ਡਾ. ਲਾਲ ਚੰਦ ਠਕਰਾਲ ਸਿਵਲ ਸਰਜਨ ਮਾਨਸਾ ਨੇ ਸਭ ਤੋਂ ਪਹਿਲਾਂ ਖੁਦ ਦਾ ਸੈਂਪਲ ਕਰਵਾ ਕੇ ਕੀਤੀ।ਇਸ ਸਬੰਧੀ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਵਲ ਹਸਪਤਾਲ ਮਾਨਸਾ, ਬਲਾਕ ਖਿਆਲਾ ਕਲਾਂ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਹਰ ਰੋਜ਼ ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ। ਜਿਸ ਤਹਿਤਜਿਲ੍ਹੇ ਦੇ ਵਿੱਦਿਅਕ ਅਦਾਰਿਆਂ, ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੁਲਿਸ ਕਰਮਚਾਰੀਆਂ ਦੇ ਵੀ ਸੈਂਪਲ ਲਏ ਗਏ। ਉਹਨਾਂ ਦੱਸਿਆ ਕਿ ਜਦੋਂ ਕੋਈ ਵੀ ਵਿਅਕਤੀ ਕੋਰੋਨਾ ਪਾਜ਼ਿਟਿਵ ਆਉਂਦਾ ਹੈ ਤਾਂ ਉਸਨੂੰ ਸਿਹਤ ਵਿਭਾਗ ਵੱਲੋਂ ਫਤਿਹ ਕਿੱਟ ਦਿੱਤੀ ਜਾਂਦੀ ਹੈ ਜਿਸ ਵਿੱਚ ਹੈਂਡ ਸੈਨੀਟਾਈਜਰ, ਮਾਸਕ, ਪਲਸ ਔਕਸੀਮੀਟਰ, ਥਰਮਾਮੀਟਰ ਅਤੇ ਜ਼ਰੂਰੀ ਦਵਾਈਆਂ ਜਿੰਨ੍ਹਾਂ ਵਿੱਚ ਮਲਟੀ ਵਿਟਾਮਿਨ, ਵਿਟਾਮਿਨ ਸੀ, ਕਾੜ੍ਹਾ ਖੰਘ ਦੀ ਦਵਾਈਆਂ ਆਦਿ ਸ਼ਾਮਿਲ ਹਨ। 

ਉਨ੍ਹਾਂ ਦੱਸਿਆ ਕਿ ਬਗੈਰ ਲੱਛਣਾਂ ਜਾਂ ਘੱਟ ਲੱਛਣਾਂ ਵਾਲੇ ਵਿਅਕਤੀਆਂ ਨੂੰ ਹੋਮ ਆਈਸੋਲੇਟ ਦੀ ਆਗਿਆ ਦਿੱਤੀ ਜਾਂਦੀ  ਹੈ ਅਤੇ ਕੋਰੋਨਾ ਸਬੰਧੀ ਜਿਆਦਾ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲ ਵਿੱਚ ਰੱਖ ਮਾਹਿਰ ਡਾਕਟਰਾਂ ਵੱਲੋਂ ਇਲਾਜ਼ ਕੀਤਾ ਜਾਂਦਾ ਹੈ। ਹੋਮ ਆਈਸੋ ਲੇਟ ਕੀਤੇ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਤਕਲੀਫ਼ ਆਉਣ ਤੇ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮਾਨਸਾ ਵਿਖੇ ਲਿਜਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਹਰ ਮਰੀਜ਼ ਨੂੰ ਫੋਨ ਕਰਕੇ ਉਸਦੀ ਸਿਹਤ ਸਬੰਧੀ ਜਾਣਕਾਰੀ ਲਈ ਜਾਂਦੀ ਹੈ।ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 62862 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨ੍ਹਾਂ ਵਿੱਚੋਂ 2150 ਵਿਅਕਤੀਆਂ ਦੀ ਰਿਪੋਰਟ ਪਾਜ਼ਿਟਿਵ ਆਈ ਅਤੇ ਇਹਨਾਂ ਵਿੱਚੋਂ 2009 ਮਰੀਜ ਠੀਕ ਹੋ ਚੁੱਕੇ ਹਨ, ਹੁਣ ਤੱਕ 43 ਮਰੀਜ਼ਾਂ ਦੀ ਮੌਤ ਹੋਣ ਉਪਰੰਤ ਹੁਣ 98 ਕੋਰੋਨਾ ਪਾਜ਼ਿਟਿਵ ਮਰੀਜ਼ ਜ਼ੇਰੇ ਇਲਾਜ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਜ਼ਿਆਦਾ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ, ਖੰਘਣ ਅਤੇ ਛਿੱਕ ਮਾਰਦੇ ਸਮੇਂ ਆਪਣਾ ਮੂੰਹ ਸਾਫ਼ ਕੱਪੜੇ ਨਾਲ ਢੱਕ ਕੇ ਰੱਖਣਾ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਵਰਗੀਆਂ ਸਾਵਧਾਨੀਆਂ ਰੱਖਦੇ ਹੋਏ ਪਰਿਵਾਰ ਅਤੇ ਸਮਾਜ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਣ ਵਿੱਚ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਦੇ ਹੋਏ ਵੱਧ ਤੋਂ ਵੱਧ ਟੈਸਟ ਕਰਵਾਏ ਜਾਣ ਤਾਂ ਜੋੋ ਕੋਰੋਨਾ ਦੀ ਇਸ ਲੜੀ ਨੂੰ ਤੋੜਿਆ ਜਾ ਸਕੇ। 

 

Tags: Civil Surgeon Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD