Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਵਿਸ਼ਾਲ ਖੂਨਦਾਨ ਕੈਂਪ

ਖੂਨਦਾਨ ਕਰਨਾ ਤੰਦੁਰੁਸਤ ਵਿਅਕਤੀ ਦਾ ਇਨਸਾਨੀ ਅਤੇ ਨੈਤਿਕ ਫਰਜ ਬਣਦਾ : ਡਿਪਟੀ ਕਮਿਸ਼ਨਰ

Web Admin

Web Admin

5 Dariya News

ਐਸ.ਏ.ਐਸ ਨਗਰ , 25 Nov 2020

Last updated on: Nov 25, 2020, 00:00 IST

ਖੂਨਦਾਨ ਕਰਨਾ ਤੰਦਰੁਸਤ ਵਿਅਕਤੀ ਦਾ ਇਨਸਾਨੀ ਅਤੇ ਨੈਤਿਕ ਫਰਜ਼ ਬਣਦਾ ਹੈ । ਕਿਸੇ ਲੋੜਵੰਦ ਮਰੀਜ਼ ਨੂੰ ਖੂਨ ਦੇਣ  ਦਾ ਹੋਰ ਕੋਈ ਵਿਕਲਪ ਨਹੀਂ ਹੈ ਕੇਵਲ ਦਾਨ ਕਰਕੇ ਹੀ ਖੂਨ ਦਿੱਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ  ਵਿਸ਼ਵਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵੀ ਜੀ ਦੇ 551 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਮੌਕੇ ਖੂਨਦਾਨੀਆਂ ਦਾ ਹੌਸਲਾ ਅਫਜ਼ਾਈ ਕਰਦਿਆਂ ਕੀਤਾ । ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਇਸ ਸਮੇਂ ਦੁਨੀਆਂ ਭਰ ਚ ਕੋਵਿਡ-19 ਮਹਾਮਾਰੀ ਦਾ ਪ੍ਰਕੋਪ ਚਲ ਰਿਹਾ ਹੈ । ਜਿਸ ਕਾਰਣ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਖੜੋਤ ਆ ਗਈ ਸੀ ਪਰ ਗੈਰ ਸਰਕਾਰੀ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਜਿਥੇ ਰੋਜ਼ਮਰਾ ਦੇ ਕੰਮ-ਕਾਜ਼ ਸ਼ੁਰੂ ਕੀਤੇ ਗਏ ਹਨ ਉਥੇ ਅਜਿਹੇ ਖੂਨਦਾਨ ਕੈਂਪ ਵੀ ਲਗਾਉਣੇ ਜਰੂਰੀ ਹਨ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਖੂਨ ਦੀ ਘਾਟ ਮਹਿਸੂਸ ਨਾ ਹੋਵੇ । ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਆਕਤੀ ਨੂੰ ਖੂਨਦਾਨ ਕਰਨ ਲਈ ਆਪਣੇ ਆਪ ਨੂੰ ਤਿਆਰ ਰੱਖਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸ਼ਮਾ ਰੋਸ਼ਨ ਕਰਕੇ ਖੂਨਦਾਨ ਕੈਂਪ ਦੀ ਰਸਮੀ ਸ਼ੁਰੂਆਤ ਕੀਤੀ । ਇਸ ਉਪਰੰਤ ਉਨ੍ਹਾਂ ਖੂਨਦਾਨੀਆਂ ਨੂੰ ਬੈਚ ਲਗਾਏ ਅਤੇ ਸਰਟੀਫਿਕੇਟ ਤੇ ਤੋਹਫੇ ਦੇਕੇ ਹੌਸਲਾ ਅਫਜ਼ਾਈ ਵੀ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਜਨਰਲ)  ਸ਼੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ ਮੋਹਾਲੀ ਸ਼੍ਰੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ ਅ.ਸਿ.) ਸ਼੍ਰੀ ਦੀਪਾਂਕਰ ਗਰਗ, ਸਾਧਵੀ ਸ਼ਕਤੀ ਵਿਸ਼ਵਾਸ,ਸ਼ਿਸ਼ੁਪਾਲ ਪਠਾਨਿਆ, ਸੰਤੋਸ਼ ਪਠਾਨਿਆ, ਪੁਸ਼ਪਾ ਰਾਮਪਾਲ, ਓਮ ਪ੍ਰਕਾਸ਼ ਤੇਜੀ ਅਤੇ ਬਲਡ ਬੈਂਕ  ਦੇ ਡਾਕਟਰ ਵੀ ਮੌਜੂਦ ਸਨ ।  

ਇਸ ਮੌਕੇ ਵਿਸ਼ਵਾਸ ਫਾਉਂਡੇਸ਼ਨ ਦੀ ਜਨਰਲ ਸਕੱਤਰ ਸਾਧਵੀ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਪਰਮ ਪੂਜਯ ਗੁਰੁਦੇਵ ਸ਼੍ਰੀ ਸਵਾਮੀ ਵਿਸ਼ਵਾਸ ਜੀ ਦੇ ਅਸ਼ੀਰਵਾਦ ਨਾਲ ਵਿਸ਼ਵਾਸ ਫਾਂਉਡੇਸ਼ਨ ਅਤੇ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਲਗਾਏ ਇਸ ਖੂਨਦਾਨ ਕੈਂਪ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ - 32 ਚੰਡੀਗੜ ਦੀ ਟੀਮ  ਵਲੋਂ ਡਾਕਟਰ ਦਯਾਪ੍ਰੀਤ ਦੀ ਨਿਗਰਾਨੀ ਵਿੱਚ ਖੂਨ ਦੇ ਯੂਨਿਟ ਇਕੱਠੇ ਕੀਤੇ ਗਏ  । ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਚਲਦਿਆਂ ਕੈਂਪ ਵਿੱਚ ਸਾਮਾਜਕ ਦੂਰੀ ,  ਮਾਸਕ  ਪਹਿਨਣ ਅਤੇ ਸੈਨਿਟਾਈਜ਼ੇਸ਼ਨ ਦਾ ਖਾਸ ਧਿਆਨ ਰੱਖਿਆ ਗਿਆ ।  ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਕਮਲੇਸ਼ ਕੌਸ਼ਲ ਨੇ ਦੱਸਿਆ ਕਿ ਇਸ ਵਿਸ਼ਾਲ ਖੂਨਦਾਨ ਕੈਂਪ ਦੌਰਾਨ 85 ਯੂਨਿਟ ਖੂਨ ਇਕੱਤਰ ਕੀਤਾ ਗਿਆ ।ਜਦਕਿ 100 ਵਿਆਕਤੀਆਂ ਵੱਲੋਂ ਖੂਨਦਾਨ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਸੀ।  ਉਨ੍ਹਾਂ ਦੱਸਿਆ ਕਿ ਖੂਨਦਾਨੀਆਂ ਵਿੱਚ 22ਵੀਂ ਵਾਰ ਖੁਨਦਾਨ ਕਰਨ ਵਾਲਾ ਤੇਜਿੰਦਰ ਸਿੰਘ ਵੀ ਸ਼ਾਮਲ ਸੀ।ਉਨ੍ਹਾਂ ਕਿਹਾ ਖੂਨਦਾਨੀਆਂ ਵੱਲੋਂ ਦਿੱਤਾ ਖੂਨ ਲੋੜਵੰਦ ਮਰੀਜ਼ ਨੂੰ ਸਮੇ ਸਿਰ ਮਿਲਣ ਨਾਲ ਕੀਮਤੀ ਜਾਨਾਂ ਬਚ ਜਾਂਦੀਆਂ ਹਨ । ਖੂਨਦਾਨ ਕਰਨ ਨਾਲ ਸਰੀਰ ਵਿੱਚ ਕਿਸੇ ਤਰ੍ਹਾਂ ਦੀ ਕਮੀ  ਵੀ ਨਹੀਂ ਆਉਂਦੀ । ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵਿਸ਼ਵਾਸ ਫਾਉਂਡੇਸ਼ਨ ਦੇ ਸਹਿਯੋਗ ਨਾਲ 30 ਨਵੰਬਰ ਨੂੰ ਸ਼੍ਰੀ ਗੁਰੁ ਨਾਨਕ ਦੇਵ  ਜੀ  ਦੇ 551 ਪ੍ਰਕਾਸ਼ ਪੂਰਵ ਦੇ ਮੌਕੇ ਉੱਤੇ ਗੁਰਦੁਆਰਾ ਸਾਹਿਬ ਸੰਨੀ ਇਨਕਲੇਵ ਖਰੜ ਵਿਖੇ ਆਜੋਜਿਤ ਕੀਤਾ ਜਾ ਰਿਹਾ ਹੈ ਜਿਥੇ ਵੱਡੀ ਗਿਣਤੀ ਵਿੱਚ ਪਹੁੰਚਕੇ ਖੂਨਦਾਨ ਕਰਨ ਦੀ ਖੇਚਲ ਕੀਤੀ ਜਾਵੇ ।  

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , District Red Cross Society , Red Cross , Vishvas foundation , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD