Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵਲੋਂ ਛੱਪੜਾਂ ਦੇ ਨਵੀਨੀਕਰਨ ਲਈ ਕਪੂਰਥਲਾ ਦੀ ਪਾਇਲਟ ਪ੍ਰਾਜੈਕਟ ਵਜੋਂ ਚੋਣ

ਰਾਣਾ ਗੁਰਜੀਤ ਸਿੰਘ ਤੇ ਡਿਪਟੀ ਕਮਿਸ਼ਨਰ ਵਲੋਂ ਪਹਿਲੇ ਪੜਾਅ ਤਹਿਤ 5 ਪੰਚਾਇਤਾਂ ਨੂੰ 1 ਕਰੋੜ 49 ਲੱਖ ਦੇ ਚੈਕ ਤਕਸੀਮ

Web Admin

Web Admin

5 Dariya News

ਕਪੂਰਥਲਾ , 25 Nov 2020

Last updated on: Nov 25, 2020, 00:00 IST

ਪੰਜਾਬ ਸਰਕਾਰ ਵਲੋਂ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਪਹਿਲ ਕਦਮੀ ’ਤੇ ਛੱਪੜਾਂ ਦਾ  ਨਵੀਨੀਕਰਨ ਕਰਕੇ ਉਨ੍ਹਾਂ ਦਾ ਪਾਣੀ ਸਿੰਚਾਈ ਲਈ ਵਰਤਣ ਦੀ ਯੋਜਨਾ ਲਈ ਕਪੂਰਥਲਾ ਜਿਲ੍ਹੇ ਦੀ ਪਾਇਲਟ ਪ੍ਰਾਜੈਕਟ ਵਾਸਤੇ ਚੋਣ ਕੀਤੀ ਗਈ ਹੈ।ਇਸ ਮੰਤਵ ਲਈ ਪੰਜਾਬ ਦੇ ਵਿੱਤ ਵਿਭਾਗ ਵਲੋਂ 7 ਕਰੋੜ 37 ਲੱਖ ਰੁਪੈ ਦੀ ਵਿਸ਼ੇਸ਼ ਗਰਾਂਟ ਵੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨੂੰ ਪੰਚਾਇਤਾਂ ਨੂੰ ਵੰਡਣ ਦੀ ਸ਼ੁਰੂਆਤ ਅੱਜ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਪਿੰਡ ਔਜਲਾ ਤੋਂ ਕੀਤੀ ਗਈ।ਅੱਜ ਪਹਿਲੇ ਪੜਾਅ ਤਹਿਤ 5 ਪਿੰਡਾਂ ਨੂੰ 1 ਕਰੋੜ 49 ਲੱਖ 75 ਹਜ਼ਾਰ ਰੁਪੈ ਦੇ ਚੈਕ ਦਿੱਤੇ ਗਏ ਹਨ।ਪਿੰਡ ਔਜਲਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਨਾਂ ਵਲੋਂ ਵਿਧਾਨ ਸਭਾ ਵਿਚ ਲਗਾਤਾਰ ਇਸ ਮੁੱਦੇ ਨੂੰ ਉਭਾਰਿਆ ਗਿਆ ਕਿ ਪੰਜਾਬ ਦੇ ਛੱਪੜਾਂ ਦੇ ਪਾਣੀ ਦੀ ਸੁਚੱਜੀ ਵਰਤੋਂ ਨਾਲ ਜ਼ਮੀਨਦੋਜ਼ ਪਾਣੀ ਨੂੰ ਗੰਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ, ਜਿਸ ’ਤੇ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਇਸ ਯੋਜਨਾ ਨੂੰ ਮਨਜ਼ੂਰ ਕਰਦਿਆਂ 7 ਕਰੋੜ 37 ਲੱਖ ਰੁਪੈ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ। 

ਨਾਂ ਕਿਹਾ ਕਿ ਛੱਪੜਾਂ ਦੀ ਲਾਈਨਿੰਗ ਕਰਕੇ ਉਨ੍ਹਾਂ ਨੂੰ ਮੱਛੀ ਪਾਲਣ ਤੇ ਸਿੰਚਾਈ ਲਈ ਵਰਤਿਆ ਜਾਵੇਗਾ ਤੇ ਨਾਲ ਹੀ ਇਸ ਨਾਲ ਬਿਮਾਰੀਆਂ ਦੀ ਰੋਕਥਾਮ ਵਿਚ ਵੀ ਮਦਦ ਮਿਲੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਕਪੂਰਥਲਾ ਲਈ ਮਾਣ ਵਾਲੀ ਗੱਲ ਹੈ ਕਿ ਇਸਨੂੰ ਪਾਇਲਟ ਪ੍ਰਾਜੈਕਟ ਲਈ ਚੁਣਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਲੇ 4 ਮਹੀਨਿਆਂ ਦੌਰਾਨ ਅਨੇਕਾਂ ਪਿੰਡਾਂ ਵਿਚ ਛੱਪੜਾਂ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। ਉਨ੍ਹਾਂ ਸਰਪੰਚਾਂ ਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਕੰਮ ਦੀ ਗੁਣਵੱਤਾ ਤੇ ਸਮੇਂ ਸਿਰ ਮੁਕੰਮਲਤਾ ਲਈ ਨਿਗਰਾਨ ਦੀ ਭੂਮਿਕਾ ਨਿਭਾਉਣ।ਅੱਜ ਜਿਨ੍ਹਾਂ ਪਿੰਡਾਂ ਨੂੰ ਗਰਾਂਟ ਦੇ ਚੈਕ ਵੰਡੇ ਗਏ ਉੁਨ੍ਹਾਂ ਵਿਚ ਔਜਲਾ ਜੋਗੀ ਨੂੰ  22.38 ਲੱਖ, ਧਾਲੀਵਾਲ ਦੋਨਾ ਨੂੰ 32 ਲੱਖ, ਖੋਜੇਵਾਲ ਨੂੰ 49 ਲੱਖ, ਕੋਟ ਕਰਾਰ ਖਾਂ ਨੂੰ 23 ਲੱਖ ਤੇ ਨੂਰਪੁਰ ਦੋਨਾ ਨੂੰ 23.27 ਲੱਖ ਸ਼ਾਮਿਲ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਕਾਂਗਰਸੀ ਆਗੂ ਅਮਰਜੀਤ ਸਿੰਘ ਸੈਦੋਵਾਲ, ਵਿਸ਼ਾਲ ਸੋਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਔਜਲਾ, ਬਲਾਕ ਸੰਮਤੀ ਮੈਂਬਰ ਸੁਰਜੀਤ ਕੌਰ ਤੇ ਹਰਜਿੰਦਰ ਸਿੰਘ, ਸਰਪੰਚ ਸਰਦੂਲ ਸਿੰਘ ਤੇ ਸਰਪੰਚ ਰਣਜੀਤ ਕੌਰ ਤੇ ਹੋਰ ਹਾਜ਼ਰ ਸਨ।

 

Tags: Rana Gurjit Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala , DC Kapurthala , Deepti Uppal , Deputy Commissioner Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD