Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਡੀਸੀ ਨੇ ਸਬ ਡਵੀਜ਼ਨ ਫਿਲੌਰ ਵਿਖੇ ਚੱਲ ਰਹੇ 28.59 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਸਮੇਂ 'ਤੇ ਮੁਕੰਮਲ ਕਰਨ ਦੇ ਹੁਕਮ

ਸਮਾਰਟ ਵਿਲੇਜ ਸੰਘੇ ਖਾਲਸਾ ਦਾ ਕੀਤਾ ਦੌਰਾ, ਪੰਚਾਇਤ ਨੂੰ ਇਕ ਲੱਖ ਰੁਪਏ ਦਾ ਚੈਕ ਸੌਂਪਿਆ

Web Admin

Web Admin

5 Dariya News

ਫਿਲੌਰ (ਜਲੰਧਰ) , 26 Nov 2020

Last updated on: Nov 26, 2020, 00:00 IST

ਫਿਲੌਰ ਵਿਖੇ ਵੱਖ-ਵੱਖ ਯੋਜਨਾਵਾਂ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਸਬ-ਡਵੀਜ਼ਨ ਫਿਲੌਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਕੁਝ ਸਥਾਨਕ ਉਦਯੋਗਾਂ ਦਾ ਦੌਰਾ ਵੀ ਕੀਤਾ।ਡਿਪਟੀ ਕਮਿਸ਼ਨਰ, ਜਿਨ੍ਹਾਂ ਫਿਲੌਰ ਵਿਖੇ 7 ਘੰਟੇ ਤੋਂ ਵੱਧ ਸਮਾਂ ਬਿਤਾਇਆ, ਨੇ ਅਰਬਨ ਇਨਵਾਇਰਮੈਂਟ ਇੰਪਰੂਵਮੈਂਟ ਪ੍ਰੋਗਰਾਮ (ਯੂਈਆਈਪੀ), ਸਮਾਰਟ ਵਿਲੇਜ ਕੰਪੇਨ (ਐਸਵੀਸੀ) ਅਤੇ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਚੱਲ ਰਹੇ 28.59 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਫਿਲੌਰ ਦੇ ਸਰਵਪੱਖੀ ਵਿਕਾਸ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਕਿਉਂਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸੜਕੀ ਢਾਂਚੇ ਦਾ ਵਿਕਾਸ, ਸੀਵਰੇਜ ਸਕੀਮਾਂ ਅਤੇ ਹੋਰ ਬਹੁਤ ਸਾਰੇ ਕਾਰਜ ਸ਼ਾਮਿਲ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਜ ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਸਕੀਮਾਂ ਦਾ ਲਾਭ ਯਕੀਨੀ ਬਣਾ ਕੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਸ ਸ਼ਹਿਰ ਵਿੱਚ ਵਸਦੇ ਲੋਕਾਂ ਦੀ ਜ਼ਿੰਦਗੀ ਅਤੇ ਕਿਸਮਤ ਨੂੰ ਬਦਲਣ ਵਿੱਚ ਸਹਾਈ ਸਾਬਤ ਹੋਣਗੇ।ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਫਿਲੌਰ ਦੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਥੇ ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਐਸ.ਡੀ.ਐਮ. ਫਿਲੌਰ ਡਾ. ਵਿਨੀਤ ਕੁਮਾਰ ਨੂੰ ਕਿਹਾ ਕਿ ਉਹ ਹਰ ਪੈਂਡਿੰਗ ਪ੍ਰੋਜੈਕਟ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕਰਨ।ਉਨ੍ਹਾਂ ਕਿਹਾ ਕਿ ਬੈਠਕ ਦਾ ਇੱਕੋ-ਇੱਕ ਮੰਤਵ ਕਾਰਜਾਂ ਦੀ ਰਫ਼ਤਾਰ ਨੂੰ ਗਤੀ ਦੇਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਲੋਕਾਂ ਦੀ ਸੇਵਾ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ।ਡਿਪਟੀ ਕਮਿਸ਼ਨਰ ਨੇ ਮਾਡਲ ਪਿੰਡ ਸੰਘੇ ਖਾਲਸਾ ਦਾ ਦੌਰਾ ਕੀਤਾ ਅਤੇ ਪਿੰਡ ਨੂੰ ਇੱਕ ਮਾਡਲ ਪਿੰਡ ਵਿੱਚ ਤਬਦੀਲ ਕਰਨ ਲਈ ਪਿੰਡ ਦੀ ਪੰਚਾਇਤ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਹੋਰਨਾਂ ਪੰਚਾਇਤਾਂ ਨੂੰ ਸੰਘੇ ਖਾਲਸਾ ਪਿੰਡ ਦੀ ਪੰਚਾਇਤ ਦੇ ਨਕਸ਼ੇ ਕਦਮਾਂ 'ਤੇ ਚੱਲਣ ਲਈ ਕਿਹਾ, ਜਿਨ੍ਹਾਂ ਆਪਣੇ ਪਿੰਡ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ । ਉਨ੍ਹਾਂ ਇਸ ਮੌਕੇ ਪਿੰਡ ਸੰਘੇ ਖਾਲਸਾ ਦੀ ਪੰਚਾਇਤ ਨੂੰ ਇਕ ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕ੍ਰਿਮਿਕਾ ਦੇ ਫੂਡ ਪ੍ਰੋਸੈਸਿੰਗ ਯੂਨਿਟ ਅਤੇ ਆਟੋਮੋਬਾਇਲ ਇੰਡਸਟਰੀ ਜੀਐਨਏ ਦਾ ਦੌਰਾ ਵੀ ਕੀਤਾ, ਜਿਥੇ ਉਸਨੇ ਦੋਵਾਂ ਉਦਯੋਗਾਂ ਨੂੰ ਸਥਾਨਕ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ । ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਘਰ-ਘਰ ਰੋਜ਼ਗਾਰ ਯੋਜਨਾ ਨੂੰ ਜ਼ਿਲ੍ਹੇ ਵਿੱਚ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਸਥਾਨਕ ਉਦਯੋਗਾਂ ਦਾ ਸਹਿਯੋਗ ਮੰਗਿਆ।ਡਿਪਟੀ ਕਮਿਸ਼ਨਰ ਨੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਦਾ ਵੀ ਦੌਰਾ ਕੀਤਾ ਅਤੇ ਸੰਸਥਾ ਵੱਲੋਂ ਜੈਵਿਕ ਖੇਤੀ, ਡੇਅਰੀ ਪ੍ਰੋਜੈਕਟਾਂ ਸਮੇਤ ਹੋਰ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ।

 

Tags: DC Jalandhar , Ghanshyam Thori , Jalandhar , Deputy Commissioner Jalandhar , Phillaur , Urban Environment Improvement Program , UEIP , Smart Village Campaign , SVC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD