Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸ਼ਹੀਦੀ ਸਭਾ ਦੌਰਾਨ ਸ਼ਰਾਰਤੀ ਅਨਸਰਾਂ ’ਤੇ ਅਤਿ ਆਧੁਨਿਕ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਰੱਖੀ ਜਾਵੇਗੀ ਤਿੱਖੀ ਨਜ਼ਰ : ਅਮਨੀਤ ਕੌਂਡਲ

ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੱਕ ਦੀ ਸੜਕ ਦੇ ਆਲੇ ਦੁਆਲੇ ਨਹੀਂ ਲੱਗਣਗੀਆਂ ਆਰਜ਼ੀ ਦੁਕਨਾਂ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Nov 2020

ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਜਿ਼ਲ੍ਹਾ ਪੁਲਿਸ ਵੱਲੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਆਵਾਜਾਈ ਦੇ ਸੁਚਾਰੂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿ਼ਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦੀ ਸਭਾ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਆਲੇ ਦੁਆਲੇ ਤੇ ਹੋਰ ਪ੍ਰਮੁੱਖ ਸਥਾਨਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਤਾਂ ਜੋ ਅਮਨ ਤੇ ਸ਼ਾਂਤੀ ਦਾ ਮਾਹੌਲ ਬਰਕਰਾਰ ਰਹਿ ਸਕੇ।ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ਸੰਗਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੂਚਨਾ ਕੇਂਦਰ ਵੀ ਬਣਾਏ ਜਾਣਗੇ ਜਿਥੇ ਸੰਗਤਾਂ ਨੂੰ ਮੈਡੀਕਲ ਸਹੂਲਤਾਂ ਤੋਂ ਇਲਾਵਾ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦੇ ਗਸ਼ਤੀ ਦਸਤੇ ਸ਼ਹੀਦੀ ਸਭਾ ਦੌਰਾਨ ਨਿਰੰਤਰ ਗਸ਼ਤ ਕਰਨਗੇ ਅਤੇ ਪੁਲਿਸ ਦੇ ਜਵਾਨ ਘੋੜਿਆਂ ’ਤੇ ਵੀ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੱਕ ਮੌਜੂਦ ਰਹਿਣਗੇ। ਉਨ੍ਹਾਂ ਹੋਰ ਦੱਸਿਆ ਕਿ ਪੁਲਿਸ ਦੀਆਂ ਨਿਗਰਾਨ ਟੀਮਾਂ ਵੀ ਚੌਂਕੀਆਂ ’ਤੇ ਤਾਇਨਾਤ ਰਹਿਣਗੀਆਂ।ਜਿ਼ਲ੍ਹਾ ਪੁਲਿਸ ਮੁਖੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਦੂਜੇ ਗੇੜ ਨੂੰ ਵੇਖ‌ਦਿਆਂ ਸ਼ਹੀਦੀ ਸਭਾ ਦੌਰਾਨ ਆਉਣ ਵਾਲੀਆਂ ਸੰਗਤਾਂ ਤੇ ਲੰਗਰ ਕਮੇਟੀਆਂ ਵੱਲੋਂ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਨੱਕ ਤੇ ਮੂੰਹ ਨੂੰ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ, ਆਪਸ ਵਿੱਚ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣੀ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਸੰਗਤਾਂ ਨੂੰ ਕੋਵਿਡ-19 ਤੋਂ ਬਚਾ‌ਇਆ ਜਾ ਸਕੇ।ਸ਼੍ਰੀਮਤੀ ਕੌਂਡਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੀ ਸਭਾ ਦੌਰਾਨ ਕਿਸੇ ਵੀ ਇਕੱਠ ਵਾਲੇ ਸਥਾਨ ’ਤੇ ਜਾਣ ਤੋਂ ਗੁਰੇਜ ਕਰਨ ਕਿਉਂਕਿ ਪਤਾ ਨਹੀਂ ਚੱਲਦਾ ਕਿ ਨਾ-ਮੁਰਾਦ ਮਹਾਂਮਾਰੀ ਕਿਸ ਤੋਂ ਤੁਹਾਨੂੰ ਆਪਣੀ ਲਪੇਟ ਵਿੱਚ ਲੈ ਲਵੇ। ਉਨ੍ਹਾਂ ਇਹ ਵੀ ਕਿਹਾ ਕਿ ਚੰਗਾਂ ਤਾਂ ਇਹ ਹੋਵੇਗਾ ਕਿ ਸੰਗਤਾਂ ਦਸੰਬਰ ਮਹੀਨੇ ਦੀ ਸੰਗਰਾਂਦ ਤੋਂ ਜਨਵਰੀ ਮਹੀਨੇ ਦੀ ਸੰਗਰਾਂਦ ਤੱਕ, ਜੋ ਕਿ ਸੋਗ ਦੇ ਮਹੀਨੇ ਵਜੋਂ ਮਨਾਇਆ ਜਾਂਦਾ ਹੈ, ਦੇ ਕਿਸੇ ਵੀ ਦਿਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਕ ਹੋਣ ਤਾਂ ਜੋ 25 ਤੋਂ 27 ਦਸੰਬਰ ਨੂੰ ਜਿਆਦਾ ਇਕੱਠ ਨਾ ਹੋਵੇ ।ਜਿ਼ਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਆਵਾਜਾਈ ਦੇ ਬਦਲਵੇਂ ਪ੍ਰਬੰਧ ਵੀ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਆਉਣ ਜਾਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਿ਼ਲ੍ਹਾ ਪੁਲਿਸ ਹਮੇਸ਼ਾਂ ਸੰਗਤਾਂ ਦੀ ਸੇਵਾ ਲਈ ਤਤਪਰ ਹੈ ਅਤੇ ਸੰਗਤਾਂ ਨੂੰ ਵੀ ਪੁਲਿਸ ਨਾਲ ਪੂਰਨ ਸਹਿਯੋਗ ਕਰਨਾ ਚਾਹੀਦਾ ਹੈ।ਇਸ ਮੌਕੇ ਐਸ.ਪੀ. (ਐਚ) ਸ. ਹਰਪਾਲ ਸਿੰਘ, ਐਸ.ਪੀ. (ਜਾਂਚ) ਸ਼੍ਰੀ ਜਗਜੀਤ ਸਿੰਘ ਜੱਲ੍ਹਾ, ਐਸ.ਪੀ. ਨਵਰੀਤ ਸਿੰਘ ਵਿਰਕ, ਡੀ.ਐਸ.ਪੀ. ਸ. ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਮਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD