Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਕਚਿਹਰੀ ਕੰਪਲੈਕਸ ਵਿੱਚ ਕੋਰੋਨਾ ਦੀ ਜਾਂਚ ਲਈ ਲਗਾਇਆ ਵਿਸ਼ੇਸ਼ ਕੈਂਪ

ਜੱਜ ਸਾਹਿਬਾਨ, ਵਕੀਲਾਂ ਅਤੇ ਸਟਾਫ ਨੇ ਕੋਵਿਡ-19 ਦੇ ਟੈਸਟ ਕਰਵਾਏ

Web Admin

Web Admin

5 Dariya News

ਬਟਾਲਾ , 26 Nov 2020

Last updated on: Nov 26, 2020, 00:00 IST

ਸਿਹਤ ਵਿਭਾਗ ਵਲੋਂ ਅੱਜ ਬਟਾਲਾ ਕਚਿਹਰੀ ਕੰਪਲੈਕਸ ਵਿਖੇ ਕੋਵਿਡ-19 ਦੇ ਟੈਸਟ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਪਹੁੰਚੇ।ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਦੀ ਅਗਵਾਈ ਹੇਠ ਸਿਹਤ ਅਮਲੇ ਦੀ ਟੀਮ ਨੇ ਇਸ ਕੈਂਪ ਦੌਰਾਨ ਜੱਜ ਸਾਹਿਬਾਨ, ਵਕੀਲਾਂ, ਕਚਿਹਰੀ ਦੇ ਸਟਾਫ ਅਤੇ ਕੰਮਾਂ-ਕਾਰਾਂ ਲਈ ਆਏ ਆਮ ਲੋਕਾਂ ਦੇ ਕੋਵਿਡ-19 ਦੇ ਟੈਸਟ ਲਈ ਸੈਂਪਲ ਲਏ। ਜੱਜ ਸਾਹਿਬਾਨ ਨੇ ਖੁਦ ਅੱਗੇ ਹੋ ਕੇ ਆਪਣੇ ਸੈਂਪਲ ਦਿੱਤੇ ਅਤੇ ਆਪਣੇ ਸਟਾਫ਼ ਅਤੇ ਵਕੀਲਾਂ ਨੂੰ ਵੀ ਸੈਂਪਲ ਦੇਣ ਲਈ ਪ੍ਰੇਰਤ ਕੀਤਾ।ਇਸ ਮੌਕੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਵਾਇਰਸ ਦੀ ਸੰਭਾਵੀ ਦੂਸਰੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਟੈਸਟਿੰਗ ਤੇਜ਼ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕੋਰੋਨਾ ਤੋਂ ਬਚਣ ਲਈ ਮਾਸਕ ਸਭ ਤੋਂ ਅਹਿਮ ਹੈ ਅਤੇ ਹਰ ਕਿਸੇ ਨੂੰ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਜਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਉੱਪਰ ਅਮਲ ਕਰਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।ਇਸ ਮੌਕੇ ਡਾ. ਸੰਜੀਵ ਭੱਲਾ ਨੇ ਦੱਸਿਆ ਕਿ ਕਚਿਹਰੀ ਵਿਖੇ ਲੱਗੇ ਇਸ ਕੈਂਪ ਵਿੱਚ 125 ਦੇ ਕਰੀਬ ਸੈਂਪਲ ਲਏ ਗਏ ਹਨ ਜੋ ਜਾਂਚ ਲਈ ਲੈਬ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਕੋਵਿਡ-19 ਦਾ ਸਮੇਂ ਸਿਰ ਟੈਸਟ ਕਰਾ ਕੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ ਅਤੇ ਨਾਲ ਹੀ ਇਲਾਜ ਕਰਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਾਸਕ, ਸੋਸਲ ਡਿਸਟੈਂਸਿੰਗ ਅਤੇ ਬਾਰ-ਬਾਰ ਹੱਥ ਧੋਣੇ ਕੋਰੋਨਾ ਵਾਇਰਸ ਤੋਂ ਬਚਣ ਦੇ ਮੰਤਰ ਹਨ ਜਿਨ੍ਹਾਂ ਦੀ ਹਰ ਵਿਅਕਤੀ ਨੂੰ ਪਾਲਣਾ ਕਰਨੀ ਚਾਹੀਦੀ ਹੈ।

 

Tags: Amardeep Singh Cheema , Batala , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD