Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ

ਪੁਲਿਸ ਕਮਿਸ਼ਨਰ ਨੂੰ ਦਿੱਤੇ ਨਿਰਦੇਸ਼, ਕਿਹਾ! ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੋਰ ਵੀ ਚੌਕਸ ਰਹਿਣ ਦੀ ਹੈ ਲੋੜ

Web Admin

Web Admin

5 Dariya News

ਲੁਧਿਆਣਾ , 26 Nov 2020

Last updated on: Nov 26, 2020, 00:00 IST

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਸ੍ਰੀ ਦਿਨਕਰ ਗੁਪਤਾ ਨੇ ਅੱਜ ਸਥਾਨਕ ਪੁਲਿਸ ਲਾਈਨਜ਼ ਲੁਧਿਆਦਾ ਵਿਖੇ ਸ਼ਹਿਰ ਵਿੱਚ ਹੋਏ ਅਪਰਾਧ ਅਤੇ ਕੋਵਿਡ-19 ਸਥਿਤੀ ਦਾ ਜਾਇਜ਼ਾ ਲਿਆ।ਡੀ.ਜੀ.ਪੀ. ਗੁਪਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਲੁਧਿਆਣਾ ਰੇਂਜ ਸ੍ਰ. ਨੌਨਿਹਾਲ ਸਿੰਘ ਦੇ ਨਾਲ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਜੇ. ਐਲਨਚੇਜੀਅਨ, ਡੀ.ਸੀ.ਪੀ. ਲਾਅ ਐਂਡ ਆਰਡਰ ਸ੍ਰੀ ਅਸ਼ਵਨੀ ਕਪੂਰ, ਡੀ.ਸੀ.ਪੀ. ਡਿਟੈਕਟਿਵ ਸ੍ਰ. ਸਿਮਰਤਪਾਲ ਸਿੰਘ ਅਤੇ ਡੀ.ਸੀ.ਪੀ. ਟ੍ਰੈਫਿਕ ਸ੍ਰ.ਸੁਖਪਾਲ ਸਿੰਘ ਬਰਾੜ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਤਲ ਨਾਲ ਸਬੰਧਤ ਟ੍ਰੇਸ ਕੀਤੇ ਜਾਣ ਵਾਲੇ ਸਾਰੇ ਕੇਸਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਦਾ ਪਤਾ ਲਗਾਉਣ ਲਈ ਹੋਰ ਯਤਨ ਕਰਨ। ਉਨ੍ਹਾਂ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਅਤੇ ਅਪਰਾਧੀਆਂ ਵੱਲੋਂ ਵਰਤੇ ਜਾ ਰਹੇ ਗੈਰ ਕਾਨੂੰਨੀ ਹਥਿਆਰਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਵੀ ਨਿਰਦੇਸ਼ ਦਿੱਤੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਲੁਧਿਆਣਾ ਪੁਲਿਸ ਨੂੰ ਥਾਣਿਆਂ ਵਿੱਚ ਜਗ੍ਹਾ ਖਾਲੀ ਕਰਨ ਲਈ ਲਾਵਾਰਿਸ ਪੁਰਾਣੇ ਵਾਹਨਾਂ ਦੀ ਨਿਲਾਮੀ ਕਰਨ ਦੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਉਸਦੇ ਨਾਲ ਹੀ ਪੁਲਿਸ ਵੱਲੋਂ ਚਲਾਈ ਗਈ ਭਿਖਾਰੀ ਮੁਕਤ ਮੁਹਿੰਮ ਦੀ ਵੀ ਸਰਾਹਨਾ ਕੀਤੀ।ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਕੋਵਿਡ-19 ਸਥਿਤੀ ਦਾ ਮੁਕਾਬਲਾ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਅਤੇ ਨਾਲ ਹੀ ਸੁਚੇਤ ਕਰਦਿਆਂ ਕਿਹਾ ਕਿ ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਚੌਕਸ ਰਹਿਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੁਆਰਾ ਮਾਸਕ ਪਹਿਨਣ ਨੂੰ ਸਖਤੀ ਨਾਲ ਲਾਗੂ ਕਰਨ।ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਟ੍ਰੈਫਿਕ ਵਿੰਗ ਵਿਚ ਹੋਰ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਤਾਂ ਜੋ ਸ਼ਹਿਰ ਵਿਚ ਆਵਾਜਾਈ ਸੁਚਾਰੂ ਬਣੀ ਰਹੇ।ਇਸ ਮੌਕੇ ਡੀ.ਜੀ.ਪੀ. ਨੇ ਨਾਗਰਿਕਾਂ ਨੂੰ ਪੁਲਿਸ ਸੇਵਾਵਾਂ ਦੀ ਸਪੁਰਦਗੀ ਵਿੱਚ ਸੁਧਾਰ ਲਿਆਉਣ ਦੇ ਉਪਾਵਾਂ ਸੰਬੰਧੀ ਮੀਟਿੰਗ ਵਿੱਚ ਹਾਜ਼ਰ ਪੁਲਿਸ ਅਧਿਕਾਰੀਆਂ ਦੇ ਸੁਝਾਅ ਵੀ ਸੁਣੇ।

 

Tags: Dinkar Gupta , Police , Director General of Police , Director General of Police , Punjab Police , COVID-19 , Rakesh Agrawal , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD