Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਹਾਲੀ ਪ੍ਰਸ਼ਾਸਨ ਨੇ ਈਜ਼ ਆਫ ਡੂਇੰਗ ਬਿਜ਼ਨਸ 'ਤੇ ਵਰਕਸ਼ਾਪ ਕਰਵਾਈ

ਡਿਪਟੀ ਕਮਿਸ਼ਨਰ ਨੇ ਉਦਯੋਗਪਤੀਆਂ ਨਾਲ ਕੀਤੀ ਗੱਲਬਾਤ

Web Admin

Web Admin

5 Dariya News

ਐਸ.ਏ.ਐਸ. ਨਗਰ , 26 Nov 2020

Last updated on: Nov 26, 2020, 00:00 IST

ਰਾਜ ਸੁਧਾਰ ਕਾਰਜ ਯੋਜਨਾ (ਐਸ.ਆਰ.ਏ.ਪੀ.) ਰਾਹੀਂ ‘ਈਜ਼ ਆਫ਼ ਡੂਇੰਗ ਬਿਜਨਸ’ ਨੂੰ ਹੋਰ ਮਜ਼ਬੂਤੀ ਦੇਣ ਲਈ ਮੁਹਾਲੀ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਦੌਰਾਨ ਇਹ ਦੱਸਿਆ ਗਿਆ ਕਿ ਰਾਜ ਸੁਧਾਰ ਕਾਰਜ ਯੋਜਨਾ ਦਾ ਉਦੇਸ਼ ਸਵੈ-ਘੋਸ਼ਣਾ, ਕੁਝ ਛੋਟਾਂ ਅਤੇ ਰਾਹਤਾਂ ਦੀ ਵਿਵਸਥਾ ਕਰਕੇ ਅਤੇ ਐਮ.ਐਸ.ਐਮ.ਈਜ਼ ਦੀ ਸਥਾਪਨਾ ਅਤੇ ਕੰਮਕਾਜ ਨੂੰ ਸੁਖਾਲਾ ਬਣਾਉਣਾ ਹੈ। ਉਦਯੋਗਪਤੀਆਂ ਅਤੇ ਉੱਦਮੀਆਂ ਨੂੰ ਰਾਈਟ ਟੂ ਬਿਜ਼ਨਸ ਐਕਟ ਦੇ ਤਹਿਤ ਈਜ਼ ਆਫ ਡੂਇੰਗ ਬਿਜ਼ਨਸ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਅਤੇ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ 'ਤੇ ਬਿਨੈਪੱਤਰ ਅਤੇ ਪ੍ਰਵਾਨਗੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ। ਰਾਜ ਸੁਧਾਰ ਕਾਰਜ ਯੋਜਨਾ ਲਈ ਕੇਂਦਰ ਦੇ ਦਿਸ਼ਾ-ਨਿਰਦੇਸ਼ ਵੀ ਸਾਂਝੇ ਕੀਤੇ ਗਏ।ਉਨ੍ਹਾਂ ਨੂੰ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਰਾਈਟ ਟੂ ਬਿਜ਼ਨਸ ਐਕਟ, 2020 ਤਹਿਤ ਉਦਯੋਗ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਲੈਣ ਦੀ ਪ੍ਰਕਿਰਿਆ ਨੂੰ ਸਰਲ ਅਤੇ ਸੁਚਾਰੂ ਬਣਾਇਆ ਹੈ। ਇਸ ਐਕਟ ਤਹਿਤ, ਕੋਈ ਵੀ ਉਦਮੀ ਜੋ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ ਨਿਰਧਾਰਤ ਉਦਯੋਗਿਕ ਫੋਕਲ ਪੁਆਇੰਟ/ ਉਦਯੋਗਿਕ ਖੇਤਰ ਵਿਚ ਉਦਯੋਗ ਸਥਾਪਤ ਕਰਨਾ ਚਾਹੁੰਦਾ ਹੈ, ਉਸ ਨੂੰ ਆਪਣਾ ਪ੍ਰਸਤਾਵ ਪੰਜਾਬ ਸਰਕਾਰ ਦੇ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ 'ਤੇ ਜਮ੍ਹਾ ਕਰਵਾਉਣਾ ਹੋਵੇਗਾ। ਆਨਲਾਈਨ ਬਿਨੈ ਅਤੇ ਇਕੋ ਸੰਪਰਕ ਨਾਲ ਢੁੱਕਵੀਂ ਪ੍ਰਵਾਨਗੀ/ਐਨਓਸੀ ਦਿੱਤੀ ਜਾਂਦੀ ਹੈ । ਸਾਰੀਆਂ ਪ੍ਰਵਾਨਗੀਆਂ ਨਿਰਧਾਰਤ ਸਮੇਂ ਜੋ ਕਿ ਫੋਕਲ ਪੁਆਇੰਟ ਵਿਚ ਸਥਾਪਤ ਉਦਯੋਗਾਂ ਲਈ 3 ਦਿਨ ਅਤੇ ਉਦਯੋਗਿਕ ਖੇਤਰ ਵਿਚ ਸਥਾਪਤ ਉਦਯੋਗਾਂ ਲਈ 15 ਦਿਨ ਹੈ , ਵਿਚ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹ ਪ੍ਰਵਾਨਗੀ 3 ਸਾਲਾਂ ਲਈ ਯੋਗ ਹੈ ਅਤੇ ਇਸ ਦੌਰਾਨ ਉਦਯੋਗਪਤੀ ਪੱਕੀ ਮਨਜੂਰੀ ਪ੍ਰਾਪਤ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਉੱਦਮੀਆਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਵਲੋਂ ਚਿੰਤਾਵਾਂ, ਫੀਡਬੈਕ ਅਤੇ ਸੁਝਾਅ ਸਾਂਝਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਪ੍ਰਫੁੱਲਤ ਹੋ ਰਹੇ ਉਦਯੋਗਿਕ  ਮਾਹੌਲ ਦੀਆਂ ਜ਼ਰੂਰਤਾਂ ਅਨੁਸਾਰ ਜ਼ਿਲ੍ਹੇ ਵਿਚ ਵਿਕਾਸ ਹੋ ਸਕੇ। ਉਦਯੋਗਾਂ ਸਬੰਧੀ ਕੁਝ ਮੁੱਦਿਆਂ ਦਾ ਮੌਕੇ ਤੇ ਤਸੱਲੀਬਖਸ਼ ਹੱਲ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਮੁਹਾਲੀ ਇੰਡਸਟਰੀਅਲ ਐਸੋਸੀਏਸ਼ਨ, ਡੇਰਾਬਸੀ ਇੰਡਸਟਰੀਅਲ ਐਸੋਸੀਏਸ਼ਨ, ਚਨਾਲੋ ਇੰਡਸਟਰੀਅਲ ਐਸੋਸੀਏਸ਼ਨ, ਚੈਂਬਰ ਆਫ਼ ਇੰਡਸਟਰੀ ਮੁਹਾਲੀ ਅਤੇ ਜ਼ਿਲ੍ਹੇ ਦੇ ਵੱਖ ਵੱਖ ਉਦਯੋਗਪਤੀਆਂ ਅਤੇ ਉਦਮੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਵਰਕਸ਼ਾਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਮੁਹਾਲੀ ਦੇ ਜਨਰਲ ਮੈਨੇਜਰ, ਵਪਾਰਕ ਫੈਸੀਲੀਟੇਟਰ ਅਧਿਕਾਰੀ ਅਤੇ ਕੇਪੀਐਮਜੀ , ਬਿਜਲੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਆਬਕਾਰੀ ਅਤੇ ਕਰ, ਕਿਰਤ, ਫਾਇਰ, ਫੈਕਟਰੀਆਂ, ਸ਼ਹਿਰੀ ਯੋਜਨਾਬੰਦੀ ਅਤੇ ਨਗਰ ਨਿਗਮ ਤੋਂ ਨੁਮਾਇੰਦੇ ਨੇ ਭਾਗ ਲਿਆ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , State Reform Action Plan , SRAP , Department for Promotion of Industry and Internal Trade , DPIIT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD