Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਖ ਚੋਣ ਅਧਿਕਾਰੀ ਵੱਲੋਂ “ਲੋਕਤੰਤਰ ਪ੍ਰਤੀ ਸੰਵਿਧਾਨ ਅਧਾਰਤ ਪਹੁੰਚ” ਵਿਸ਼ੇ `ਤੇ ਕਰਵਾਏ ਗਏ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂਆਂ ਦਾ ਐਲਾਨ

Web Admin

Web Admin

5 Dariya News

ਚੰਡੀਗੜ੍ਹ , 26 Nov 2020

Last updated on: Nov 26, 2020, 00:00 IST

ਅੱਜ ਇੱਥੇ ਸੰਵਿਧਾਨ ਦਿਵਸ ਮੌਕੇ ਦਫ਼ਤਰ, ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਇਕ ਫੇਸਬੁੱਕ ਲਾਈਵ ਈਵੈਂਟ ਜ਼ਰੀਏ “ਲੋਕਤੰਤਰ ਪ੍ਰਤੀ ਸੰਵਿਧਾਨ ਅਧਾਰਤ ਪਹੁੰਚ” ਦੇ ਵਿਸ਼ੇ ‘ਤੇ ਕਰਵਾਏ ਗਏ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਕੀਤਾ ਗਿਆ।ਇਹ ਕੁਇਜ਼ ਮੁਕਾਬਲਾ ਕਰਵਾਉਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਭਾਰਤੀ ਸੰਵਿਧਾਨ ਦੀ ਰੌਸ਼ਨੀ ਵਿੱਚ ਵਿਚਾਰ-ਚਰਚਾ ਅਤੇ ਵਿਚਾਰ-ਵਟਾਂਦਰੇ ਲਈ ਇੱਕ ਮੰਚ ਤਿਆਰ ਕਰਕੇ ਨਾਗਰਿਕਾਂ ਨੂੰ ਸੰਵਿਧਾਨਕ ਸ਼ਰਤ ਵਿਧਾਨ ਬਾਰੇ  ਚੰਗੀ ਤਰ੍ਹਾਂ ਜਾਣੂੰ ਕਰਵਾਇਆ ਜਾ ਸਕੇ।ਸੰਵਿਧਾਨ ਪ੍ਰਤੀ ਨਾਗਕਿਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ, ਸੋਸ਼ਲ ਮੀਡੀਆ `ਤੇ ਰੋਜ਼ਾਨਾ 27 ਆਰਟੀਕਲ ਸਾਂਝੇ ਕੀਤੇ ਗਏ ਅਤੇ ਬਾਅਦ ਵਿੱਚ ਇਨ੍ਹਾਂ ਆਰਟੀਕਲਾਂ ਨੂੰ ਸੰਖੇਪ ਵਿੱਚ ਪੇਸ਼ ਕਰਨ ਲਈ 8 ਵੀਡੀਓ ਸਾਂਝੇ ਕੀਤੇ ਗਏ।ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ ਪੰਜਾਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਧੇਰੇ ਜਾਗਰੂਕ ਨਾਗਰਿਕ ਬਣਨ ਅਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਹਾਸਲ ਕਰਨ ਜੋ ਕਿ ਇੱਕ ਮੁੱਖ ਕਿਤਾਬ ਹੈ ਜਿਸ ਅਨੁਸਾਰ ਭਾਰਤ ਸਰਕਾਰ ਅਤੇ ਲੋਕਤੰਤਰ ਨੂੰ ਚਲਾਇਆ ਜਾਂਦਾ ਹੈ। ਉਨ੍ਹਾਂ ਫੇਸਬੂਕ ਲਾਈਵ ਈਵੈਂਟ ਦੌਰਾਨ ਜੇਤੂਆਂ ਦਾ ਐਲਾਨ ਕੀਤਾ। ਜੇਤੂਆਂ ਦੇ ਨਾਮ ਹੇਠਾਂ ਦਿੱਤੇ ਹਨ:

ਪਹਿਲਾ ਇਨਾਮ: ਸ਼੍ਰੀ ਪੁਨੀਤ ਗਰਗ, ਜ਼ਿਲ੍ਹਾ ਪਟਿਆਲਾ

ਦੂਜਾ ਇਨਾਮ: ਸ੍ਰੀ ਗੁਰਜੀਤ ਸਿੰਘ, ਜ਼ਿਲ੍ਹਾ ਬਰਨਾਲਾ

ਤੀਜਾ ਇਨਾਮ: ਸੰਜੀਵ ਕੁਮਾਰ, ਜ਼ਿਲ੍ਹਾ ਬਠਿੰਡਾ

ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਭਾਰਤ ਦੇ ਹਰੇਕ ਨਾਗਕਿਰ ਨੂੰ ਸਮਾਨਤਾ ਅਤੇ ਮਾਣ-ਸਤਿਕਾਰ ਦੀ ਜ਼ਿੰਦਗੀ ਦੇਣ ਲਈ ਸਾਡੇ ਸੰਵਿਧਾਨ ਨੂੰ ਜਾਤੀ, ਲਿੰਗ, ਧਰਮ, ਆਰਥਿਕ ਹਾਲਾਤ ਜਿਹੇ ਵਿਚਾਰਾਂ ਤੋਂ ਉੱਪਰ ਉੱਠ ਕੇ ਚਲਾਇਆ ਜਾਣਾ ਚਾਹੀਦਾ ਹੈ। ਇਹ ਮੌਜੂਦਾ ਪ੍ਰਣਾਲੀ ਨੂੰ ਸੁਤੰਤਰ ਲੋਕਤੰਤਰ ਵਿੱਚ ਬਦਲ ਦੇਵੇਗਾ ਜਿਸਦੇ ਲਈ ਸਾਡੇ ਸੁਤੰਤਰਤਾ ਸੰਗਰਾਮੀਆਂ ਨੇ  ਬ੍ਰਿਟਿਸ਼ ਸਾਮਰਾਜਵਾਦ ਦੇ ਖ਼ਾਤਮੇ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਆਨਲਾਈਨ ਮੁਕਾਬਲੇ ਵਿੱਚ 2977 ਭਾਗੀਦਾਰਾਂ ਨੇ ਹਿੱਸਾ ਲਿਆ ਅਤੇ ਅੱਗੇ ਕਿਹਾ ਕਿ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੇ ਮੁਹਿੰਮ ਨੂੰ ਉਤਸ਼ਾਹ ਨਾਲ ਚਲਾਉਣ ਲਈ ਵਿਭਾਗ ਦੇ ਯਤਨਾਂ ਨੂੰ ਹੋਰ ਹੁਲਾਰਾ ਦਿੱਤਾ ਹੈ। ਉਸਨੇ ਇਹ ਵੀ ਦੱਸਿਆ ਕਿ ਨਵਾਂ ਕੁਇਜ਼ ਮੁਕਾਬਲਾ ਪੰਜਾਬ ਦੇ ਚੋਣ ਸਾਖਰਤਾ ਕਲੱਬਾਂ (ਈਐਲਸੀਜ਼) ਲਈ ਵੀ ਖੁੱਲ੍ਹਾ ਰਹੇਗਾ।ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਮੈਰਿਟ ਸਰਟੀਫਿਕੇਟ ਦੇ ਨਾਲ ਨਗਦ ਇਨਾਮ ਦਿੱਤਾ ਜਾਵੇਗਾ।

 

Tags: ECI , Chief Electoral Officer Punjab , Dr. S. Karuna Raju , Madhvi Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD