Thursday, 09 May 2024

 

 

ਖ਼ਾਸ ਖਬਰਾਂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ

 

ਰੇਲ ਸੇਵਾਵਾਂ ਬਹਾਲ ਹੋਣ ਕਾਰਨ ਮਾਨਸਾ ਦੇ ਰੀਪਰ ਨਿਰਮਾਤਾਵਾਂ ਦੇ ਚਿਹਰਿਆਂ 'ਤੇ ਆਈ ਰੌਣਕ

ਦੇਸ਼ ਦੀ ਮੋਹਰੀ ਕਤਾਰ ਵਿੱਚ ਸ਼ਾਮਲ ਹਨ ਮਾਨਸਾ ਦੇ ਰੀਪਰ ਨਿਰਮਾਤਾ

Web Admin

Web Admin

5 Dariya News

ਮਾਨਸਾ , 26 Nov 2020

ਮਾਨਸਾ ਜ਼ਿਲ੍ਹੇ ਦੇ ਰੀਪਰ ਨਿਰਮਾਤਾਵਾਂ ਨੇ ਪੰਜਾਬ ਵਿੱਚ ਰੇਲ ਸੇਵਾਵਾਂ ਬਹਾਲ ਹੋਣ ਨਾਲ ਵੱਡੀ ਰਾਹਤ ਮਹਿਸੂਸ ਕੀਤੀ ਹੈ। ਜ਼ਿਲ੍ਹੇ ਵਿੱਚ ਕੁਝ ਰੀਪਕ ਨਿਰਮਾਤਾ ਅਜਿਹੇ ਹਨ ਜਿਨ੍ਹਾਂ ਦੀ ਸਲਾਨਾ ਟਰਨ ਓਵਰ ਕਰੋੜਾਂ ਰੁਪਏ ਵਿੱਚ ਹੈ ਅਤੇ ਇਹ ਫਰਮਾਂ ਦੇਸ਼ ਦੀਆਂ ਮੋਹਰੀ ਰੀਪਰ ਨਿਰਮਾਤਾ ਫਰਮਾਂ ਦੀ ਸੂਚੀ ਵਿੱਚ ਵੀ ਸ਼ਾਮਲ ਹਨ। ਪਹਿਲਾਂ ਕੋਵਿਡ ਮਹਾਂਮਾਰੀ ਕਾਰਨ ਵਿੱਤੀ ਸੰਕਟ ਨਾਲ ਜੂਝਣ ਨੂ ੰਮਜ਼ਬੂਰ ਹੋਏ ਇਹ ਕਾਰੋਬਾਰੀ ਆਪਣੀ ਸ਼ਾਖ ਨੂੰ ਕਾਇਮ ਕਰਨ ਲਈ ਜੱਦੋਜਹਿਦ ਕਰ ਰਹੇ ਸਨ ਪਰ ਲਗਭਗ 2 ਮਹੀਨੇ ਰੇਲ ਸੇਵਾ ਬੰਦ ਰਹਿਣ ਕਾਰਨ ਇਨ੍ਹਾਂ ਦੇ ਰੋਜ਼ਗਾਰ 'ਤੇ ਮਹਿੰਗਾਈ ਦੀ ਮਾਰ ਪੈਣੀ ਤੇਜ਼ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਰੇਲ ਗੱਡੀਆਂ ਚਲਾਉਣ ਲਈ ਲਗਾਤਾਰ ਕੀਤੇ ਗਏ ਉਪਰਾਲਿਆਂ ਨਾਲ ਰੇਲ ਸੇਵਾ ਬਹਾਲ ਹੋ ਗਈ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਇਹ ਫਰਮਾਂ ਹੁਣ ਕੱਚੇ ਮਾਲ ਦੀ ਕਮੀ ਅਤੇ ਕਾਰੀਗਰਾਂ ਦੀ ਘਾਟ ਨੂੰ ਦੂਰ ਕਰਨ ਲਈ  ਆਪਣੇ ਰੋਜ਼ਗਾਰ ਦੇ ਪਾਸਾਰ ਵਿੱਚ ਸਰਗਰਮ ਹੋ ਗਈਆਂ ਹਨ। ਗੁਰੂ ਰੀਪਰ ਮਾਨਸਾ ਦੇ ਸ਼੍ਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਰੇਲ ਆਵਾਜਾਈ ਬੰਦ ਹੋਣ ਕਾਰਨ ਉਨ੍ਹਾਂ ਦਾ ਅਦਾਰਾ ਵੱਡੇ ਵਿੱਤੀ ਸੰਕਟ ਦਾ ਸ਼ਿਕਾਰ ਹੁੰਦਾ ਜਾ ਰਿਹਾ ਸੀ ਕਿਉਂ ਜੋ ਸ਼ੀਟਾਂ, ਪਾਈਪਾਂ, ਲੋਹਾ, ਸਕਰੈਪ ਆਦਿ ਦੁਰਗ ਭਿਲਾਈ, ਝਾਰਖੰਡ ਆਦਿ ਰਾਜਾਂ ਤੋਂ ਆਉਣਾ ਬੰਦ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਏਥੋਂ ਹੀ ਮਹਿੰਗੇ ਮੁੱਲ 'ਤੇ ਇਹ ਕੱਚਾ ਮਾਲ ਖਰੀਦਣਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਮੰਡੀ ਗੋਬਿੰਦਗੜ੍ਹ ਤੋਂ ਸਕਰੈਪ ਆਦਿ ਮੰਗਵਾਇਆ ਜਾਂਦਾ ਸੀ ਪਰ ਹੁਣ ਬਾਹਰੀ ਰਾਜਾਂ 'ਤੇ ਕਾਰੋਬਾਰ ਨਿਰਭਰ ਹੋਣ ਕਾਰਨ ਉਹ ਸੰਕਟ ਦੇ ਇਸ ਦੌਰ ਵਿੱਚ ਵਪਾਰੀਆਂ ਰਾਹੀਂ ਹੀ ਮਹਿੰਗਾ ਕੱਚਾ ਮਾਲ ਖਰੀਦਣ ਨੂੰ ਮਜਬੂਰ ਹੋ ਗਏ ਸਨ। ਸ਼੍ਰੀ ਸੁਖਚੈਨ ਸਿੰਘ ਨੇ ਕਿਹਾ ਕਿ ਪਹਿਲਾਂ ਮਸ਼ੀਨਰੀ ਦਾ ਨਿਰਮਾਣ ਲੋਹੇ ਨਾਲ ਹੁੰਦਾ ਸੀ ਪਰ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਦਿਆਂ ਹੁਣ ਸ਼ੀਟਾਂ (ਚਾਦਰਾਂ) ਰਾਹੀਂ ਮਸ਼ੀਨਰੀ ਤਿਆਰ ਹੋਣ ਲੱਗ ਪਈ ਹੈ ਅਤੇ ਪਹਿਲਾਂ ਲਾਕਡਾਊਨ ਕਾਰਨ ਅਤੇ ਫਿਰ ਰੇਲਾਂ ਬੰਦ ਹੋਣ ਕਾਰਨ ਕਰੀਬ 10 ਰੁਪਏ ਪ੍ਰਤੀ ਸ਼ੀਟ ਮਹਿੰਗੀ ਮਿਲ ਰਹੀ ਸੀ ਅਤੇ ਉਨ੍ਹਾਂ ਕੋਲ ਆਪਣੇ ਕਾਰੋਬਾਰ ਨੂੰ ਚੱਲਦਾ ਰੱਖਣ ਲਈ ਮਹਿੰਗਾਈ ਦੀ ਮਾਰ ਮਜਬੂਰੀਵਸ ਝੱਲਣੀ ਪੈ ਰਹੀ ਸੀ। 

ਮਾਨਸਾ ਦੀ ਹਰਵਿੰਦਰਾ ਐਗਰੋ ਇੰਡਸਟਰੀ ਕਣਕਵਾਲ ਚਹਿਲਾਂ ਦੇ ਸ਼੍ਰੀ ਹਰਵਿੰਦਰ ਸਿੰਘ ਵੀ ਰੇਲ ਸੇਵਾਵਾਂ ਚੱਲਣ ਕਾਰਨ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇੰਡਸਟਰੀ ਦੀ ਲੇਬਰ ਬਿਹਾਰ ਅਤੇ ਉਤਰ ਪ੍ਰਦੇਸ਼ ਤੋਂ ਆਉਂਦੀ ਹੋਣ ਕਾਰਨ ਕੰਮ ਵਿੱਚ ਰੁਕਾਵਟ ਪੈਦਾ ਹੋ ਰਹੀ ਸੀ ਕਿਉਂ ਜੋ ਮਜ਼ਦੂਰ ਬੱਸਾਂ ਜਾਂ ਹੋਰ ਸਾਧਨਾਂ ਦੀ ਬਜਾਏ ਰੇਲ ਗੱਡੀਆਂ ਰਾਹੀਂ ਆਉਣ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਕੱਚਾ ਮਾਲ ਗੁਜਰਾਤ, ਬਿਹਾਰ, ਮੁੰਬਈ ਆਦਿ ਤੋਂ ਮੰਗਵਾਉਂਦੇ ਹਨ ਅਤੇ ਲੁਧਿਆਣਾ ਦੀ ਇੱਕ ਫਰਮ ਦਾ ਮਾਲ ਬੰਦਰਗਾਹ 'ਤੇ ਫਸਿਆ ਹੋਇਆ ਸੀ ਅਤੇ ਰੇਲ ਸੇਵਾਵਾਂ ਆਰੰਭ ਹੋਣ ਕਾਰਨ ਕੱਲ੍ਹ ਹੀ ਇਸ ਮਾਲ ਦੀ ਪਹੁੰਚ ਮਾਨਸਾ ਵਿਖੇ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮਾਲ ਦੀ ਨਿਰੰਤਰ ਆਮਦ ਨਾਲ ਇੰਡਸਟਰੀ ਦੇ ਕੰਮਕਾਰ ਵਿੱਚ ਤੇਜ਼ੀ ਆਵੇਗੀ। 

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮਾਨਸਾ ਵਿਖੇ ਦਰਜਨ ਦੇ ਕਰੀਬ ਰੀਪਰ (ਮੈਨੂਅਲ) ਨਿਰਮਾਤਾ ਹਨ ਜੋ ਕਿ ਰੇਲ ਸੇਵਾ ਦੇ ਬੰਦ ਹੋਣ ਕਾਰਨ ਮਹਿੰਗੀਆ ਕੀਮਤਾਂ 'ਤੇ ਕੱਚਾ ਮਾਲ ਖਰੀਦਣ ਕਾਰਨ ਮਹਿੰਗਾਈ ਦੀ ਮਾਰ ਝੱਲਣ ਨੂੰ ਮਜ਼ਬੂਰ ਹੋ ਗਏ ਸਨ ਪਰ ਇਨ੍ਹਾਂ ਸੇਵਾਵਾਂ ਦੇ ਆਰੰਭ ਹੋਣ ਕਾਰਨ ਇਸ ਵਰਗ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ।ਇਸੇ ਦੌਰਾਨ ਵਿਧਾਇਕ ਮਾਨਸਾ ਸ੍ਰੀ ਨਾਜਰ ਸਿੰਘ ਮਾਨਸ਼ਾਹੀਆ ਨੇ ਰੇਲ ਸੇਵਾ ਬਹਾਲ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਸਦਕਾ ਕਿਸਾਨਾਂ ਨੇ ਰੇਲਵੇ ਟਰੈਕਾਂ ਤੋਂ ਧਰਨੇ ਹਟਾ ਦਿੱਤੇ ਹਨ ਜੋ ਕਿ ਸੂਬੇ ਦੀ ਆਰਥਿਕਤਾ ਲਈ ਇਕ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਕਰੀਬ ਦੋ ਮਹੀਨੇ ਰੇਲ ਸੇਵਾ ਪ੍ਰਭਾਵਿਤ ਰਹਿਣ ਨਾਲ ਕਾਰੋਬਾਰ ਵਿੱਚ ਮੰਦੀ ਮਹਿਸੂਸ ਕੀਤੀ ਜਾਣ ਲੱਗ ਪਈ ਸੀ, ਪਰ ਮੁੱਖ ਮੰਤਰੀ ਪੰਜਾਬ ਨੇ ਲਗਾਤਾਰ ਲੋਕ ਹਿਤਾਂ ਲਈ ਆਪਣੇ ਯਤਨ ਜਾਰੀ ਰੱਖੇ ਜਿਸ ਦੀ ਬਦੌਲਤ ਰੇਲ ਸੇਵਾਵਾਂ ਮੁੜ ਸ਼ੁਰੂ ਹੋ ਸਕੀਆਂ ਹਨ।ਉਨ੍ਹਾਂ ਕਿਹਾ ਕਿ ਕਾਰੋਬਾਰੀ ਅਤੇ ਵਪਾਰਕ ਸੰਸਥਾਵਾਂ ਵਿੱਚ ਕੋਵਿਡ ਅਤੇ ਰੇਲ ਸੇਵਾਵਾਂ ਬੰਦ ਹੋਣ ਕਾਰਨ ਮੰਦੀ ਦਾ ਆਲਮ ਛਾਇਆ ਹੋਇਆ ਸੀ ਅਤੇ ਹੁਣ ਰੇਲ ਆਵਾਜਾਈ ਚੱਲਣ ਨਾਲ ਸਮਾਨ ਦੀ ਢੋਆ ਢੁਆਈ ਤੇ ਆਮਦ ਨਿਰਵਿਘਨ ਹੋ ਸਕੇਗੀ ਜਿਸ ਨਾਲ ਆਰਥਿਕ ਪੱਧਰ 'ਤੇ ਤੇਜ਼ੀ ਨਾਲ ਮਜ਼ਬੂਤੀ ਆਵੇਗੀ। 

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD