Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡਿਪਟੀ ਕਮਿਸ਼ਨਰ ਵੱਲੋਂ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਚੁੱਕੇ ਮਸਲਿਆਂ ਨੂੰ

ਸ਼ਿਕਾਇਤਾਂ ਦੇ ਸਮਾਂਬੱਧ ਹੱਲ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ

Web Admin

Web Admin

5 Dariya News

ਸੰਗਰੂਰ , 27 Nov 2020

Last updated on: Nov 27, 2020, 00:00 IST

ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਅੱਜ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਮੈਂਬਰਾਂ ਵੱਲੋਂ ਚੁੱਕੇ ਗਏ ਮਸਲਿਆਂ ਨੂੰ ਗੰਭੀਰਤਾ ਅਤੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨਾਂ ਵੱਖ-ਵੱਖ ਮੈਂਬਰਾਂ ਵੱਲੋਂ ਚੁੱਕੇ ਗਏ ਮਸਲਿਆਂ ਤੇ ਸ਼ਿਕਾਇਤਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨਾਂ ਦੇ ਹੱਲ ਲਈ ਹੁਕਮ ਜਾਰੀ ਕੀਤੇ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਪਿਛਲੀ ਮੀਟਿੰਗ ਦੌਰਾਨ ਚੁੱਕੇ ਗਏ ਲਗਭਗ ਸਾਰੇ ਮਸਲਿਆਂ ਦਾ ਹੱਲ ਕਰਵਾ ਦਿੱਤਾ ਗਿਆ ਹੈ ਅਤੇ ਅੱਜ ਦੀ ਮੀਟਿੰਗ ’ਚ ਚੁੱਕੇ ਗਏ ਮਸਲਿਆਂ ਦਾ ਵੀ ਸਮਾਂ ਰਹਿੰਦੇ ਨਿਪਟਾਰਾ ਕਰਵਾ ਦਿੱਤਾ ਜਾਵੇਗਾ।ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਸੰਗਰੂਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਤੇ ਇਨਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਇਸਦੇ ਨਾਲ ਹੀ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਮੌਕੇ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਦਾ ਵੀ ਖ਼ਾਸ ਖਿਆਲ ਰੱਖਿਆ ਜਾਂਦਾ ਹੈ ਤਾਂ ਜੋ ਸਰਕਾਰ ਵੱਲੋਂ ਭੇਜੇ ਗਏ ਫੰਡਾਂ ਦੀ ਸਹੀ ਵਰਤੋਂ ਕਰਵਾਈ ਜਾ ਸਕੇ। ਉਨਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਉਹ ਖੁਦ ਵੀ ਸਮੇਂ-ਸਮੇਂ ’ਤੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਜਾਂਚ ਕਰਵਾਉਦੇ ਰਹਿੰਦੇ ਹਨ ਤਾਂ ਜੋ ਕਿਸੇ ਵੀ ਤਰਾਂ ਦੀ ਗੜਬੜੀ ਦੀਆਂ ਸੰਭਾਵਨਾਵਾਂ ਨੂੰ ਮਨਫ਼ੀ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਅੰਦਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਬੰਧਤ ਐਸ.ਡੀ.ਐਮਜ਼. ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤੇ ਉਨਾਂ ਵੱਲੋਂ ਸਮੇਂ-ਸਮੇਂ ’ਤੇ ਦੌਰਾ ਕਰਕੇ ਆ ਰਹੀਆਂ ਸਮੱਸਿਆਵਾਂ ਸਬੰਧੀ ਰਿਪੋਰਟ ਉਨਾਂ ਦੇ ਦਫ਼ਤਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਭੇਜੀ ਜਾਂਦੀ ਹੈ। ਉਨਾਂ ਕਿਹਾ ਕਿ ਜ਼ਿਲੇ ਅੰਦਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਆਪਣੇ ਅਹੁਦੇ ਦੀ ਦੁਰਵਰਤੋਂ ਜਾਂ ਸਰਕਾਰੀ ਪੈਸੇ ’ਚ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਸਾਬਿਤ ਹੋਣ ’ਤੇ ਕਸੂਰਵਾਰ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਧੂਰੀ ਲਤੀਫ ਅਹਿਮਦ, ਐਸ.ਡੀ.ਐਮ .ਲਹਿਰਾਗਾਗਾ ਜੀਵਨਜੋਤ ਕੌਰ, ਐਸ.ਡੀ.ਐਮ ਦਿੜਬਾ ਸਿਮਰਪ੍ਰੀਤ ਕੌਰ, ਐਸ.ਡੀ.ਐਮ. ਭਵਾਨੀਗੜ ਡਾ ਕਰਮਜੀਤ ਸਿੰਘ, ਦਰਬਾਰਾ ਸਿੰਘ,  ਮੁਹੰਮਦ ਤਾਰੀਕ ਪੀ.ਏ.ਟੂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਹੋਰ ਅਧਿਕਾਰੀ, ਸਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Ramvir , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD