Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜ਼ੀ ਸਟੂਡੀਓਜ਼ ਦੀ ਆਉਣ ਵਾਲੀ ਫ਼ਿਲਮ ‘ਜਿੰਨੇ ਜੰਮੇ ਸਾਰੇ ਨਿਕੰਮੇ’ ਦਾ ਸ਼ੂਟ ਹੋਇਆ ਸ਼ੁਰੂ

5 Dariya News

ਚੰਡੀਗੜ੍ਹ , 27 Nov 2020

Last updated on: Nov 27, 2020, 00:00 IST

ਜ਼ੀ ਸਟੂਡੀਓਜ਼ ਨੇ ਬਵੇਜਾ ਮੂਵੀਜ਼ ਨਾਲ ਮਿਲ ਕੇ ਅੱਜ ਆਪਣੀ ਆਉਣ ਵਾਲੀ ਪੰਜਾਬੀ ਕਾਮੇਡੀ ਫ਼ਿਲਮ 'ਜਿੰਨੇ ਜੰਮੇ ਸਾਰੇ ਨਿਕੰਮੇ' ਦੀ ਘੋਸ਼ਣਾ ਕੀਤੀ।ਕੈਨੀ ਛਾਬੜਾ ਦੀ ਨਿਰਦੇਸ਼ਿਤ ਇਸ ਫ਼ਿਲਮ ਵਿੱਚ ਜਸਵਿੰਦਰ ਭੱਲਾ, ਬੀਨੂੰ ਢਿੱਲੋਂ, ਪੁਖਰਾਜ ਭੱਲਾ ਅਤੇ ਸੀਮਾ ਕੌਸ਼ਲ ਮੁੱਖ ਕਿਰਦਾਰਾਂ ਵਿੱਚ ਹਨ। ਨਰੇਸ਼ ਕਥੂਰੀਆ ਨੇ ਇਸ ਫ਼ਿਲਮ ਦੀ ਕਹਾਣੀ ਲਿਖੀ ਹੈ।'ਜਿੰਨੇ ਜੰਮੇ ਸਾਰੇ ਨਿਕੰਮੇ' ਇਕ ਪਰਿਵਾਰਕ ਕਾਮੇਡੀ ਫਿਲਮ ਹੈ ਜਿਸ ਵਿੱਚ ਇੱਕ ਬਹੁਤ ਹੀ ਵਧੀਆ ਸਮਾਜਿਕ ਸੰਦੇਸ਼ ਦਿੱਤਾ ਗਿਆ ਹੈ ਜੋ ਯਕੀਨਨ ਦਰਸ਼ਕਾਂ ਨੂੰ ਭਾਵੁਕ ਕਰੇਗਾ।ਫਿਲਮ ਬਾਰੇ ਗੱਲ ਕਰਦਿਆਂ ਜ਼ੀ ਸਟੂਡੀਓਜ਼ ਦੇ ਸੀ ਈ ਓ ਸ਼ਰੀਕ ਪਟੇਲ ਨੇ ਕਿਹਾ, “ਪੰਜਾਬੀ ਫ਼ਿਲਮ ਇੰਡਸਟਰੀ ਦਿਨੋਂ ਦਿਨ ਵਧ ਫੁੱਲ ਰਹੀ ਹੈ ਅਤੇ ਬਵੇਜਾ ਮੂਵੀਜ਼ ਨਾਲ ਇਸ ਐਸੋਸੀਏਸ਼ਨ ਨੂੰ ਲੈ ਕੇ ਅਸੀਂ ਬਹੁਤ ਖੁਸ਼ ਹਾਂ।'ਜਿੰਨੇ ਜੰਮੇ ਸਾਰੇ ਨਿਕੰਮੇ' ਇਕ ਬਹੁਤ ਹੀ ਦਿਲ ਛੂਹਣ ਵਾਲੀ ਕਹਾਣੀ ਹੈ, ਜਿਸ ਵਿੱਚ ਇੱਕ ਬਹੁਤ ਹੀ ਖੂਬਸੂਰਤ ਸਮਾਜਿਕ ਸੰਦੇਸ਼ ਵੀ ਦਿੱਤਾ ਗਿਆ ਹੈ।ਮੈਂਨੂੰ ਪੂਰਾ ਯਕੀਨ ਹੈ ਕਿ ਇਹ ਫ਼ਿਲਮ ਦਰਸ਼ਕਾਂ ਦੇ ਦਿਲਾਂ ਨੂੰ ਜ਼ਰੂਰ ਛੂਹੇਗੀ।ਬਵੇਜਾ ਮੂਵੀਜ਼ ਪ੍ਰਾਈਵੇਟ ਲਿਮਟਿਡ ਤੋਂ ਪ੍ਰੋਡਿਊਸਰ ਪੰਮੀ ਬਵੇਜਾ ਨੇ ਕਿਹਾ, "ਫਿਲਮ ਚਾਰ ਸਾਹਿਬਜ਼ਾਦੇ ਨਾਲ ਫ਼ਿਲਮੀ ਸਰੋਤਿਆਂ ਦਾ ਦਿਲ ਜਿੱਤਣ ਤੋਂ ਬਾਅਦ , ਹੁਣ ਅਸੀਂ 'ਜਿੰਨੇ ਜੰਮੇ ਸਾਰੇ ਨਿਕੰਮੇ' ਨਾਲ ਆਪਣੀ ਨਵੀਂ ਸ਼ੁਰੂਆਤ ਕਰ ਰਹੇ ਹਾਂ, ਜਿਸ ਵਿੱਚ ਸਾਡਾ ਪੂਰਾ ਧਿਆਨ ਉਨ੍ਹਾਂ ਫ਼ਿਲਮਾਂ ਨੂੰ ਬਣਾਉਣ ਵਿੱਚ ਹੋਏਗਾ ਜੋ ਦਰਸ਼ਕਾਂ ਦਾ ਮਨੋਰੰਜਨ ਕਰਨ ਅਤੇ ਹਮੇਸ਼ਾ ਲਈ ਉਨ੍ਹਾਂ ਦੇ ਦਿਲਾਂ ਚ ਜ਼ਿੰਦਾ ਰਹਿਣ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਕਾਸਟ ਅਤੇ ਕਰੂ ਨਾਲ ਇਹ ਜ਼ਰੂਰ ਹੋਵੇਗਾ।"ਅਦਾਕਾਰ ਬੀਨੂੰ ਢਿੱਲੋਂ ਨੇ ਇਸ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ, "ਇਕ ਅਭਿਨੇਤਾ ਹੋਣ ਦੇ ਨਾਤੇ ਅਸੀਂ ਜਿਸ ਵੀ ਪ੍ਰੋਜੈਕਟ ਨਾਲ ਜੁੜਦੇ ਹਾਂ, ਆਪਣੀ ਪੂਰੀ ਜੀਅ ਜਾਨ ਲਗਾ ਦਿੰਦੇ ਹਾਂ।ਪਰ ਕੁਝ ਪ੍ਰੋਜੈਕਟ ਇਸ ਤਰ੍ਹਾਂ ਦੇ ਹੁੰਦੇ ਹਨ ਜੋ ਤੁਹਾਡਾ ਇੱਕ ਹਿੱਸਾ ਬਣ ਜਾਂਦੇ ਹਨ ਅਤੇ ਸਿਰਫ ਸਕਰਿਪਟ ਪੜ੍ਹ ਕੇ ਹੀ ਮੈਂ ਇਹ ਕਹਿ ਸਕਦਾ ਹਾਂ ਕਿ 'ਜਿੰਨੇ ਜੰਮੇ ਸਾਰੇ ਨਿਕੰਮੇ' ਅਜਿਹੀ ਹੀ ਇੱਕ ਫ਼ਿਲਮ ਹੈ। ਮੈਂਨੂੰ ਪੂਰਾ ਵਿਸ਼ਵਾਸ ਹੈ ਕਿ ਦਰਸ਼ਕ ਇਸ ਕਹਾਣੀ ਨਾਲ ਜੁੜਨਗੇ ਅਤੇ ਸਾਨੂੰ ਆਪਣਾ ਆਸ਼ੀਰਵਾਦ ਦੇਣਗੇ। ਅਦਾਕਾਰ ਜਸਵਿੰਦਰ ਭੱਲਾ ਨੇ ਕਿਹਾ, "ਇਸ ਫਿਲਮ ਨੂੰ ਅਸੀਂ ਪੂਰੇ ਦਿਲ ਨਾਲ ਬਣਾਉਣਾ ਚਾਹੁੰਦੇ ਹਾਂ ਜੋ ਹਰ ਇੱਕ ਨੂੰ ਆਪਣੇ ਕਰੀਬ ਲੱਗੇ। ਇਹ ਫ਼ਿਲਮ ਜ਼ਿੰਦਗੀ ਵਿੱਚ ਪਿਆਰ ਕਰਨ ਵਾਲਿਆਂ ਅਤੇ ਪਰਿਵਾਰ ਦੀ ਮਹੱਤਤਾ ਦਾ ਜਸ਼ਨ ਮਨਾਉਂਦੀ ਹੈ। ਅਸੀਂ ਇਸ ਫ਼ਿਲਮ ਨੂੰ ਪੂਰੇ ਪਿਆਰ ਨਾਲ ਬਣਾਉਣ ਦੀ ਕੋਸ਼ਿਸ਼ ਕਰਾਂਗੇ ਅਤੇ ਉਮੀਦ ਕਰਦੇ ਹਾਂ ਕਿ ਦਰਸ਼ਕਾਂ ਨੂੰ ਵੀ ਇਸਨੂੰ ਦੇਖਣ ਵਿੱਚ ਬਹੁਤ ਆਨੰਦ ਆਵੇਗਾ।'ਜਿੰਨੇ ਜੰਮੇ ਸਾਰੇ ਨਿਕੰਮੇ' ਦਾ ਸ਼ੂਟ 27 ਨਵੰਬਰ 2020 ਨੂੰ ਸ਼ੁਰੂ ਹੋਵੇਗਾ।

 

Tags: Pollywood , Entertainment , Mumbai , Actor , Actress , Mumbai News , Zee Studios , Baweja movies , Jinne Jamme Saare Nikamme , Kenny Chhabra , Jaswinder Bhalla , Binnu Dhillon , Pukhraj Bhalla , Seema Kaushal , Naresh Kathooria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD