Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਬੀਰ ਸਿੰਘ ਸਿੱਧੂ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Web Admin

Web Admin

5 Dariya News

ਚੰਡੀਗੜ੍ਹ , 27 Nov 2020

Last updated on: Nov 27, 2020, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਵੈਨਾਂ ਪੰਜਾਬ ਦੇ ਸ਼ਹਿਰੀ ਅਤੇ ਉੱਚ ਜੋਖਮ ਵਾਲੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾਵਾਇਰਸ ਅਤੇ ਹੋਰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਗੀਆਂ। ਇਸ ਮੁਹਿੰਮ ਦੌਰਾਨ ਕੋਵੀਡ-19 ਦੇ ਟੈਸਟ ਵੀ ਕੀਤੇ ਜਾਣਗੇ। ਇਹ ਵੈਨਾਂ ਪਿ੍ਰੰਟ ਅਤੇ ਆਡੀਓ-ਵਿਜ਼ੂਅਲ ਸਮੱਗਰੀ ਨਾਲ ਲੈਸ ਹਨ।ਸ. ਸਿੱਧੂ ਨੇ ਦੱਸਿਆ ਕਿ ਇੱਥੇ ਹਰੇਕ ਜ਼ਿਲ੍ਹੇ ਪਿੱਛੇ 1 ਵੈਨ ਹੋਵੇਗੀ ਅਤੇ ਇਸ ਲਈ ਇਕ ਮਾਈਕਰੋ ਪਲਾਨ ਤਿਆਰ ਕੀਤਾ ਗਿਆ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ 31 ਲੱਖ ਤੋਂ ਵੱਧ ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 149278 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਵੇਲੇ ਪੰਜਾਬ ਵਿਚ ਲਗਭਗ 7479 ਐਕਟਿਵ ਕੇਸ ਸਾਹਮਣੇ ਹਨ।ਪੰਜਾਬ ਵਿੱਚ ਮਰੀਜ਼ਾਂ ਦੇ ਪਾਜ਼ੇਟਿਵ ਪਾਏ ਜਾਣ ਦੀ ਦਰ 4.9 ਪ੍ਰਤੀਸ਼ਤ ਜਦਕਿ ਕੌਮੀ ਪਾਜ਼ੇਟਿਵਿਟੀ ਦਰ 6.9 ਪ੍ਰਤੀਸ਼ਤ ਹੈ। ਪੰਜਾਬ ਵਿੱਚ 7 ਲੈਬਾਟਰੀਆਂ ਵੱਲੋਂ ਕੋਰੋਨਾ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਕਰੋਨਾ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 1500 ਆਈਸੀਯੂ ਬਿਸਤਰਿਆਂ, 855 ਵੈਂਟੀਲੇਟਰਾਂ ਅਤੇ 8000 ਤੋਂ ਵੱਧ ਆਕਸੀਜਨ ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਰੋਜ਼ਾਨਾ 25000 ਤੋਂ 30000 ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 75 ਫੀਸਦੀ ਆਰਟੀ-ਪੀਸੀਆਰ ਟੈਸਟ ਕੀਤੇ ਜਾਂਦੇ ਹਨ। ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨੂੰ ਕੋਰੋਨਾ ਫਤਿਹ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਿੱਟਾਂ ਵਿੱਚ ਥਰਮਾਮੀਟਰ, ਪਲਸ ਆਕਸੀਮੀਟਰ, ਸਟੀਮਰ, ਜ਼ਰੂਰੀ ਦਵਾਈਆਂ ਅਤੇ ਜਾਗਰੂਕਤਾ ਸਮੱਗਰੀ ਸ਼ਾਮਲ ਹੈ। ਇਸੇ ਤਰ੍ਹਾਂ ਹਸਪਤਾਲਾਂ ਵਿੱਚ ਸਿਹਤਯਾਬ ਹੋਏ ਮਰੀਜ਼ਾਂ ਨੂੰ ਪੋਸਟ ਕੋਵਿਡ-19 ਕੇਅਰ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।ਕੋਰੋਨਾਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੱਖ ਵੱਖ ਫੈਸਲੇ ਵੀ ਲਏ ਹਨ ਅਤੇ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਨੇ ਲੋਕਾਂ  ਨੂੰ ਮਾਸਕ ਪਾਉਣ, ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਅਤੇ ਹੱਥ ਧੋਣ ਜਿਹੇ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਮਲੇ ਨੇ ਵਾਇਰਸ ’ਤੇ ਕਾਬੂ ਪਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਸਿਹਤ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ 50 ਲੱਖ ਰੁਪਏ ਦੇ ਜੀਵਨ ਬੀਮੇ ਦੀ ਸਹੂਲਤ ਦਿੱਤੀ ਗਈ ਹੈ।ਫਰੰਟ ਲਾਈਨ ਕਰਮਚਾਰੀਆਂ ਨੂੰ ਤਕਰੀਬਨ 185 ਕਰੋੜ ਰੁਪਏ ਦੀ ਲਾਗਤ ਨਾਲ ਪੀਪੀਈ ਕਿੱਟਾਂ, ਮਾਸਕ ਅਤੇ ਹੋਰ ਚੀਜ਼ਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ 5.5 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ ਹਨ।ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ, ਸਿਹਤ ਮੰਤਰੀ ਦੇ ਓ.ਐਸ.ਡੀ  ਡਾ. ਬਲਵਿੰਦਰ ਸਿੰਘ, ਡਾਇਰੈਕਟਰ ਐਨ.ਐਚ.ਐਮ. ਡਾ. ਪਰਵਿੰਦਰਪਾਲ ਸਿੰਘ ਸਿੱਧੂ, ਸਟੇਟ ਨੋਡਲ ਅਫ਼ਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫ਼ਸਰ ਆਈ.ਈ.ਸੀ./ਬੀ.ਸੀ.ਸੀ ਸ੍ਰੀ ਸ਼ਵਿੰਦਰ ਸਹਿਦੇਵ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।   

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD