Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਨ.ਜੀ.ਟੀ. ਵੱਲੋਂ ਜ਼ਿਲੇ ਵਿਚ ਮਾਡਰਨ ਐਨੀਮਲ ਕਾਰਕਸ ਪਲਾਂਟ, ਮਾਡਰਨ ਸਲਾਟਰ ਹਾਊਸ, ਟੈਕਸਟਾਈਲ ਡਾਈਂਗ ਯੁਨਿਟਾਂ ਲਈ ਸੀ.ਈ.ਟੀ.ਪੀਜ ਸਥਾਪਤ ਕਰਨ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ

ਐਨ.ਜੀ.ਟੀ. ਵੱਲੋਂ ਜ਼ਿਲੇ ਵਿਚ ਮਾਡਰਨ ਐਨੀਮਲ ਕਾਰਕਸ ਪਲਾਂਟ, ਮਾਡਰਨ ਸਲਾਟਰ ਹਾਊਸ, ਟੈਕਸਟਾਈਲ ਡਾਈਂਗ ਯੁਨਿਟਾਂ ਲਈ ਸੀ.ਈ.ਟੀ.ਪੀਜ ਸਥਾਪਤ ਕਰਨ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ

Web Admin

Web Admin

5 Dariya News

ਲੁਧਿਆਣਾ , 27 Nov 2020

Last updated on: Nov 27, 2020, 00:00 IST

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਵੱਲੋਂ ਅੱਜ ਜ਼ਿਲੇ ਵਿਚ ਮਾਡਰਨ ਐਨੀਮਲ ਕਾਰਕਸ ਪਲਾਂਟ, ਮਾਡਰਨ ਸਲਾਟਰ ਹਾਊਸ, ਟੈਕਸਟਾਈਲ ਡਾਈਂਗ ਯੁਨਿਟਾਂ ਲਈ ਸੀ.ਈ.ਟੀ.ਪੀਜ ਅਤੇ ਮਾਈਕਰੋ ਫੋਰੈਸਟ ਸਥਾਪਤ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਜਸਟਿਸ ਜਸਬੀਰ ਸਿੰਘ ਅਤੇ ਜਸਟਿਸ ਪ੍ਰੀਤਮ ਪਾਲ ਦੀ ਅਗਵਾਈ ਹੇਠ ਗਰੀਨ ਪੈਨਲ ਦੀ ਛੇ ਮੈਂਬਰੀ ਨਿਗਰਾਨ ਅਤੇ ਕਾਰਜਕਾਰੀ ਕਮੇਟੀ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੋਵਿਡ-19 ਤੋਂ ਬਾਅਦ ਲੁਧਿਆਣਾ ਦਾ ਪਹਿਲਾ ਫਿਜੀਕਲ ਦੌਰਾ ਕੀਤਾ, ਜਿਸ ਵਿੱਚ ਬੁੱਢੇ ਨਾਲੇ ਦੀ ਸਫਾਈ ਅਤੇ ਸਾਲਿਡ ਵੇਸਟ ਮੈਨੇਜਮੈਂਟ ਨਾਲ ਜੁੜੇ ਹੋਰ ਮੁੱਦੇ ਵੀ ਸ਼ਾਮਲ ਹਨ। ਇਸ ਮੌਕੇ ਕਮੇਟੀ ਮੈਬਰਾਂ ਵਿੱਚ ਸ੍ਰੀ ਐਸ.ਸੀ. ਅਗਰਵਾਲ (ਸਾਬਕਾ ਮੁੱਖ ਸਕੱਤਰ, ਪੰਜਾਬ), ਸ੍ਰੀਮਤੀ ਉਰਵਸ਼ੀ ਗੁਲਾਟੀ (ਸਾਬਕਾ ਮੁੱਖ ਸਕੱਤਰ, ਹਰਿਆਣਾ), ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਤਕਨੀਕੀ ਮਾਹਰ ਡਾ: ਬਾਬੂ ਰਾਮ ਵੀ ਹਾਜ਼ਰ ਸਨ।ਕਮੇਟੀ ਵੱਲੋਂ ਮਾਡਰਨ ਐਨੀਮਲ ਕਾਰਕਸ ਪਲਾਂਟ, ਬੁੱਢੇ ਨਾਲੇ 'ਤੇ ਸਥਾਪਤ ਰੀਅਲ ਟਾਈਮ ਵਾਟਰ ਕੁਆਲਟੀ ਮਾਨਿਟਰਿੰਗ ਸਿਸਟਮ, ਬੁੱਢੇ ਨਾਲ ਦੇ ਨਾਲ ਸਥਾਪਤ ਮਾੲਕਰੋ ਫੋਰੈਸਟ ਏਰੀਆ, ਸਲਾਟਰ ਹਾਊਸ, ਆਨਸਾਈਟ ਫਲੋਟਿੰਗ ਡਰੱਮਜ਼ ਅਤੇ ਸੀ.ਈ.ਟੀ.ਪੀਜ ਆਦਿ ਦਾ ਦੌਰਾ ਕੀਤਾ।ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਕਮੇਟੀ ਜ਼ਿਲ੍ਹੇ ਵਿੱਚ ਮਾਡਰਨ ਐਨੀਮਲ ਕਾਰਕਸ ਪਲਾਂਟ, ਮਾਡਰਨ ਸਲਾਟਰ ਹਾਊਸ, ਟੈਕਸਟਾਈਲ ਡਾਈਂਗ ਯੁਨਿਟਾਂ ਲਈ ਸੀ.ਈ.ਟੀ.ਪੀਜ ਅਤੇ ਮਾਈਕਰੋ ਫੋਰੈਸਟ ਸਥਾਪਤ ਕਰਨ ਦੀ ਸ਼ਲਾਘਾ ਕਰਦੀ ਹੈ।ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਨੂੰ ਅਪਗ੍ਰੇਡ ਕਰਕੇ ਪਾਣੀ ਦਾ 100 ਪ੍ਰਤੀਸ਼ਤ ਸੁੱਧੀਕਰਣ ਯਕੀਨੀ ਬਣਾਇਆ ਜਾਵੇ ਤਾਂ ਜੋ ਬੁੱਢੇ ਨਾਲੇ ਵਿੱਚ ਗੰਦੇ ਪਾਣੀ ਬਹਾਅ ਰੋਕਿਆ ਜਾ ਸਕੇ।

ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਐਨ.ਜੀ.ਟੀ. ਦੇ ਆਦੇਸ਼ਾਂ ਅਨੁਸਾਰ, ਜੇਕਰ ਜ਼ਿਲ੍ਹੇ ਵਿੇੱਚ 31 ਮਾਰਚ, 2021 ਤੋਂ ਪਹਿਲਾਂ ਐਸ.ਟੀ.ਪੀ. ਸ਼ੁਰੂ ਨਹੀਂ ਹੁੰਦੇ ਤਾਂ ਪ੍ਰਤੀ ਡਰੇਨ ਪ੍ਰਤੀ ਮਹੀਨਾ 10 ਲੱਖ ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ 1 ਜੁਲਾਈ 2021 ਤੋਂ ਪਹਿਲਾਂ ਇਨ-ਸੀਟੂ ਟ੍ਰੀਟਮੈਂਟ ਨਾਲ ਸਬੰਧਤ ਕੰਮ ਸ਼ੁਰੂ ਕਰਨ ਲਈ ਵੀ ਕਿਹਾ।ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਰੱਖਣਾ ਸ਼ੁਰੂ ਕਰਨ। ਉਨ੍ਹਾਂ ਕਿਹਾ ''ਜੇ ਤੁਸੀਂ ਸਿਰਫ ਕੂੜਾ ਵੱਖਰਾ-ਵੱਖਰਾ ਕਰਨਾ ਸ਼ੁਰੂ ਕਰ ਦਿੰਦੇ ਹੋ, ਤਾਂ ਤੁਸੀਂ ਸਫਾਈ ਮੁਹਿੰਮ ਨੂੰ ਹਾਸਲ ਕਰਨ ਵਿਚ ਵੱਡਾ ਯੋਗਦਾਨ ਪਾ ਸਕਦੇ ਹੋ''।ਕਮੇਟੀ ਵੱਲੋਂ ਬਹਾਦਰਕੇ ਰੋਡ ਲੁਧਿਆਣਾ ਦੇ ਡਾਈਂਗ ਕਲੱਸਟਰ ਲਈ ਸਥਾਪਤ ਕੀਤੇ ਗਏ 15 ਐਮ.ਐਲ.ਡੀ.  ਸੀ.ਈ.ਟੀ.ਪੀ. ਦੇ ਹਾਲ ਹੀ ਵਿੱਚ ਚਾਲੂ ਕੀਤੇ ਕਾਰਜਾਂ ਦੀ ਵੀ ਨਿਗਰਾਨੀ ਕੀਤੀ। ਜਸਟਿਸ ਜਸਬੀਰ ਸਿੰਘ ਨੇ ਇਸ ਪ੍ਰਾਜੈਕਟ ਨੂੰ ਸਥਾਪਤ ਕਰਨ ਲਈ ਐਸ.ਪੀ.ਵੀ. ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਜਲ ਪ੍ਰਦੂਸ਼ਣ ਦੇ ਪੱਧਰ ਨੂੰ ਬਹੁਤ ਹੇਠਾਂ ਲਿਆਂਦਾ ਹੈ। ਉਨ੍ਹਾਂ ਅੱਗੇ ਫੋਕਲ ਪੁਆਇੰਟ ਅਤੇ ਤਾਜਪੁਰ ਰੋਡ ਡਾਈਂਗ ਕਲੱਸਟਰ ਦੇ ਐਸ.ਪੀ.ਵੀ. ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੇ ਸਬੰਧਤ ਸੀ.ਈ.ਟੀ.ਪੀ. ਪਲਾਂਟਾਂ ਨੂੰ 31 ਦਸੰਬਰ, 2020 ਤੱਕ ਚਾਲੂ ਕਰਨ ਅਤੇ ਉਨ੍ਹਾਂ ਦੇ ਸਾਫ ਕੀਤੇ ਪਾਣੀ ਦੀ ਵਰਤੋਂ ਜ਼ਮੀਨ 'ਤੇ ਸਿੰਚਾਈ ਲਈ ਕਰਨ ਤਾਂ ਜੋ ਸ਼ਹਿਰ ਦੇ ਉਦਯੋਗਿਕ ਅਤੇ ਘਰੇਲੂ ਨਿਕਾਸੀ ਨੂੰ ਪੂਰੀ ਤਰ੍ਹਾਂ ਅਲੱਗ ਕੀਤਾ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਨਗਰ ਨਿਗਮ ਸ੍ਰੀ ਪ੍ਰਦੀਪ ਸੱਭਰਵਾਲ ਅਤੇ ਸੀਨੀਅਰ ਵਾਤਾਵਰਣ ਇੰਜੀਨੀਅਰ ਸ੍ਰੀ ਸੰਦੀਪ ਬਹਿਲ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਮੇਟੀ ਨੂੰ ਆਮਲੇ ਦੇ ਪੌਦੇ ਵੀ ਭੇਟ ਕੀਤੇ।

 

Tags: DC Ludhiana , Varinder Kumar Sharma , Deputy Commissioner Ludhiana , National Green Tribunal , NGT , Modern Animal Carcasses Processing Plant , Modern Slaughter House , Punjab Pollution Control Board

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD