Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਸੂਬੇ ਦਾ ਮਾਹਰ ਡਾਕਟਰਾਂ ਨੇ ਮੋਹਾਲੀ ਦੇ ਡਾਕਟਰਾਂ ਨਾਲ ਕੀਤੀ ਮੁਲਾਕਾਤ

ਕੋਵਿਡ-19 ਦੀ ਸੰਭਾਵੀ ਦੂਜੀ ਲਹਿਰ ਦੇ ਪ੍ਰਬੰਧਨ ਲਈ ਕੀਤਾ ਵਿਚਾਰ ਵਟਾਂਦਰਾ

Web Admin

Web Admin

5 Dariya News

ਐਸ.ਏ.ਐਸ. ਨਗਰ , 27 Nov 2020

Last updated on: Nov 27, 2020, 00:00 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੁਹਾਲੀ ਅੱਜ ਕੋਵਿਡ-19 ਦੀ ਸੰਭਾਈ ਦੂਜੀ ਲਹਿਰ ਦੇ ਪ੍ਰਬੰਧਨ ਦੀਆਂ ਗਤੀਵਿਧੀਆਂ ਦਾ ਧੁਰਾ ਰਿਹਾ, ਜਿਥੇ ਸੂਬੇ ਦੇ ਸੀਨੀਅਰ ਡਾਕਟਰਾਂ ਅਤੇ ਅਫ਼ਸਰਸ਼ਾਹਾਂ ਨੇ ਪ੍ਰਾਇਵੇਟ ਅਤੇ ਸਰਕਾਰੀ ਅਦਾਰਿਆਂ ਦੇ ਡਾਕਟਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ,  ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ, ਹੁਸਨ ਲਾਲ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਐਮ.ਡੀ. ਪੀ.ਐਚ.ਐਸ.ਸੀ. ਤਨੂ ਕਸ਼ਯਪ, ਪੀਜੀਆਈ ਦੇ ਡੀਨ ਡਾ. ਜੀ.ਡੀ. ਪੁਰੀ, ਪੀਜੀਆਈ ਦੇ ਐਸੋਸੀਏਟ ਪ੍ਰੋਫੈਸਰ ਡਾ. ਕਮਲ ਕਾਜਲ, ਗਿਰੀਸ਼ ਦਿਆਲਨ ਆਈ.ਏ.ਐੱਸ., ਅਸ਼ਿਕਾ ਜੈਨ ਆਈ.ਏ.ਐੱਸ. ਮੌਜੂਦ ਸਨ।ਡਾ. ਕੇ.ਕੇ. ਤਲਵਾੜ ਨੇ ਮੁਹਾਲੀ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦੀ ਸ਼ਲਾਘਾ ਕੀਤੀ ਜਿਸ ਨਾਲ ਪੰਚਕੂਲਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਮਰੀਜ਼ ਮੁਹਾਲੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਲਈ ਆ ਰਹੇ ਹਨ। ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਦੀ ਨਿਗਰਾਨੀ ਹੇਠ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਵਿਚਾਲੇ ਤਾਲਮੇਲ ਦੀ ਵੀ ਸ਼ਲਾਘਾ ਕੀਤੀ ਗਈ। ਉਹਨਾਂ ਕੋਵਿਡ-19 ਵਿਰੁੱਧ ਲੜਾਈ ਵਿਚ ਇਕ ਵਧੀਆ ਭੂਮਿਕਾ ਨਿਭਾਉਣ ਲਈ ਸਾਰੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ ਅਤੇ ਕੋਵਿਡ ਦੀ ਸੰਭਾਵੀ ਦੂਜੀ ਲਹਿਰ ਵਾਸਤੇ ਤਿਆਰ ਰਹਿਣ ਲਈ ਕਿਹਾ।ਇਸ ਮੌਕੇ ਵੱਧ ਤੋਂ ਵੱਧ ਨਮੂਨੇ ਲੈਣ ਅਤੇ ਬੈੱਡਾਂ ਦੀ ਢੁੱਕਵੀਂ ਸਮਰੱਥਾ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਮੌਤ ਦਰ (ਸੀ.ਐੱਫ.ਆਰ) ਨੂੰ ਘਟਾਉਣਾ ਲਈ ਲੰਮੀ ਚਰਚਾ ਕੀਤੀ ਗਈ।

 ਡਾਕਟਰਾਂ ਨੇ ਅਮਲੀ ਸੁਝਾਅ ਅਤੇ ਉਤਮ ਡਾਕਟਰੀ ਅਭਿਅਸ ਸਾਂਝੇ ਕੀਤੇ ਜੋ ਮੌਤ ਦਰ ਨੂੰ ਘਟਾਉਣ ਵਿੱਚ ਸਾਰੇ ਹਸਪਤਾਲਾਂ ਲਈ ਸਹਾਇਕ ਸਿੱਧ ਹੋਣਗੇ। ਇਹ ਵਿਚਾਰ ਕੀਤਾ ਗਿਆ ਕਿ ਲੈਵਲ 1 ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਦੇ ਦਾਖ਼ਲ ਹੋਣ ਦੀ ਦਰ ਘੱਟ ਹੈ, ਇਸ ਲਈ ਸੂਬੇ ਭਰ ਵਿੱਚ ਲੈਵਲ 1 ਸਿਹਤ ਸੰਸਥਾਵਾਂ ਨੂੰ ਬੰਦ ਕਰ ਦਿੱਤਾ ਗਿਆ। ਬਿਨ੍ਹਾਂ ਲੱਛਣਾਂ ਵਾਲੇ/ ਹਲਕੇ ਜਿਹੇ ਲੱਛਣਾਂ ਵਾਲੇ ਮਰੀਜ਼ਾਂ ਲਈ ਘਰੇਲੂ ਇਕਾਂਤਵਾਸ ਲਈ ਉਤਸ਼ਾਹਤ ਕਰਨ ਦਾ ਫੈਸਲਾ ਲਿਆ ਗਿਆ। ਲੋੜਵੰਦ ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਕਿੱਟਾਂ ਵੰਡੀਆਂ ਜਾਣੀਆਂ ਹਨ। ਮਰੀਜ਼ਾਂ ਦੇ ਜਲਦੀ ਠੀਕ ਹੋਣ ਅਤੇ ਉਨ੍ਹਾਂ ਦੀ ਇਮਿਊਨਿਟੀ ਨੂੰ ਮਜ਼ਬੂਤ ਕਰਨ ਲਈ, ਸੂਬਾ ਸਰਕਾਰ ਵੱਲੋਂ ਪੋਸਟ ਕੋਵਿਡ ਕੇਅਰ ਕਿੱਟਾਂ ਵੀ ਤਿਆਰ ਕੀਤੀਆਂ ਗਈਆਂ ਹਨ ਜੋ ਲੋੜਵੰਦ ਮਰੀਜ਼ਾਂ ਨੂੰ ਵੰਡੀਆਂ ਜਾਣੀਆਂ ਹਨ।ਪ੍ਰਾਈਵੇਟ ਹਸਪਤਾਲਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਲਈ ਹੋਮ ਕਾਊਸਲਿੰਗ ਸੇਵਾਵਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੇਵਾਵਾਂ ਲਈ ਜਾਇਜ਼ ਕੀਮਤ ਵਸੂਲਣ ਦੀ ਅਪੀਲ ਵੀ ਕੀਤੀ ਗਈ ਤਾਂ ਜੋ ਮਰੀਜ਼ਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਸਾਰੇ ਪ੍ਰਾਈਵੇਟ ਹਸਪਤਾਲ ਵੈਂਟੀਲੇਟਰ ਸਪੋਰਟ ਪ੍ਰੋਫੋਰਮਾ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਸਬੰਧੀ ਪ੍ਰੋਫੋਰਮਾ ਭਰਨਗੇ ਤਾਂ ਜੋ ਮਾਹਰ ਕਮੇਟੀ ਇਸ ਦਾ ਵਿਸ਼ਲੇਸ਼ਣ ਕਰ ਸਕੇ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰ ਸਕੇ। ਇਹ ਵੀ ਦੱਸਿਆ ਗਿਆ ਕਿ ਸਿਹਤ ਸੰਸਥਾਵਾਂ ਨੂੰ ਮੌਤ ਸਬੰਧੀ ਆਡਿਟ ਫਾਰਮ ਭਰਨਾ ਚਾਹੀਦਾ ਹੈ ਤਾਂ ਜੋ ਮਾਹਰ ਇਸ ਸਬੰਧੀ ਪੰਜਾਬ ਵਿੱਚ ਹੋ ਰਹੀਆਂ ਮੌਤਾਂ ਦਾ ਸਹੀ ਵਿਸ਼ਲੇਸ਼ਣ ਕਰ ਸਕਣ ਅਤੇ ਮੌਤ ਦਰ ਨੂੰ ਘੱਟ ਕਰ ਸਕਣ।ਸਾਰੇ ਹਸਪਤਾਲਾਂ ਨੂੰ ਡਾ. ਕੇ. ਕੇ. ਤਲਵਾੜ ਅਤੇ ਹੋਰ ਮਾਹਰ ਡਾਕਟਰਾਂ ਅਧੀਨ ਕਰਵਾਏ ਜਾਂਦੇ ਹਫ਼ਤਾਵਾਰੀ ਲਾਈਵ ਸੈਸ਼ਨਾਂ ਵਿੱਚ ਸ਼ਾਮਲ ਹੋਣ ਦਾ ਸੁਝਾਅ ਦਿੱਤਾ ਗਿਆ।

 

Tags: Health , S.A.S. Nagar , Dr K.K. Talwar , Husan Lal , COVID-19

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD