Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

Web Admin

Web Admin

5 Dariya News

ਚੰਡੀਗੜ੍ਹ , 27 Nov 2020

Last updated on: Nov 27, 2020, 00:00 IST

ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਸ਼ੁੱਕਰਵਾਰ ਸ਼ਾਮ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।ਇਥੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਹਿਕਾਰਤਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੂਆ (1985 ਬੈਚ ਦੇ ਆਈ.ਏ.ਐਸ. ਅਧਿਕਾਰੀ), ਜੇਲਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਆਰ. ਵੈਂਕਟ ਰਤਨਮ (1990 ਬੈਚ ਦੇ ਆਈ.ਏ.ਐੱਸ. ਅਧਿਕਾਰੀ) ਅਤੇ 2005 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਜਸਕਿਰਨ ਸਿੰਘ, ਜੋ ਵਿਸ਼ੇਸ਼ ਸਕੱਤਰ ਜੇਲਾਂ ਅਤੇ ਐਮ.ਡੀ. ਪੀ.ਆਰ.ਟੀ.ਸੀ. ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਲਈ ਸੇਵਾਮੁਕਤੀ ਤੋਂ ਬਾਅਦ ਸਿਹਤਮੰਦ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ ਗਈ।ਇਨਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਅਨਿਰੁੱਧ ਤਿਵਾੜੀ, ਵਧੀਕ ਮੁੱਖ ਸਕੱਤਰ (ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ) ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਜਲ ਸਪਲਾਈ ਅਤੇ ਸੈਨੀਟੇਸ਼ਨ) ਸ੍ਰੀਮਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ (ਸਿਹਤ ਅਤੇ ਪਰਿਵਾਰ ਭਲਾਈ) ਸ੍ਰੀ ਹੁਸਨ ਲਾਲ, ਪੰਜਾਬ ਰਾਜ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਅਜੋਏ ਸ਼ਰਮਾ ਵੱਲੋਂ ਇਨਾਂ ਅਧਿਕਾਰੀਆਂ ਨਾਲ ਆਪਣੀ ਦਿਲੀ ਸਾਂਝ ਅਤੇ ਉਨਾਂ ਦੇ ਕੰਮ ਕਰਨ ਦੇ ਦੋਸਤਾਨਾ ਢੰਗ ਤੋਂ ਮਿਲੇ ਤਜਰਬੇ ਸਾਂਝੇ ਕੀਤੇ।ਉਨਾਂ ਕਿਹਾ ਕਿ ਇਨਾਂ ਅਧਿਕਾਰੀਆਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਉਨਾਂ ਅਤੇ ਭਵਿੱਖ ਦੇ ਸਿਵਲ ਅਧਿਕਾਰੀਆਂ ਦਾ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਅਹਿਮ ਅਹੁਦਿਆਂ ’ਤੇ ਉਨਾਂ ਵੱਲੋਂ ਨਿਭਾਈਆਂ ਬੇਮਿਸਾਲ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਾਰਿਆਂ ਨੇ ਇਨਾਂ ਅਧਿਕਾਰੀਆਂ ਦੀ ਸੇਵਾਮੁਕਤੀ ਤੋਂ ਬਾਅਦ ਦੀ ਖੁਸ਼ਹਾਲ, ਸਿਹਤਮੰਦ ਜ਼ਿੰਦਗੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਵਿਸ਼ੇਸ਼ ਸਕੱਤਰ ਖਰਚਾ ਸ੍ਰੀ ਅਭਿਨਵ ਤਿ੍ਰਖਾ, ਵਿਸ਼ੇਸ਼ ਸਕੱਤਰ ਵਿੱਤ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਡਾਇਰੈਕਟਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਅਮਿਤ ਤਲਵਾੜ ਵੀ ਹਾਜ਼ਰ ਸਨ।

 

Tags: Punjab Admin , Kalpna Mittal Baruah , R.Venkat Ratnam , Jaskiran Singh , Anirudh Tewari , Anurag Agarwal , Jaspreet Talwar , Hussan Lal , Ajoy Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD