Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਿਪਾਹੀ ਸੁਖਬੀਰ ਸਿੰਘ ਦਾ ਉਹਨਾਂ ਦੇ ਜੱਦੀ ਪਿੰਡ ਖਵਾਸਪੁਰਾ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਪੰਜਾਬ ਸਰਕਾਰ ਵੱਲੋਂ ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ

Web Admin

Web Admin

5 Dariya News

ਤਰਨ ਤਾਰਨ , 28 Nov 2020

Last updated on: Nov 28, 2020, 00:00 IST

ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁੰਦਰਬਨੀ ਇਲਾਕੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨੀ ਸੈਨਾ ਵੱਲੋਂ ਕੀਤੀ ਅੰਨੇਵਾਹ ਫਾਇਰਿੰਗ ਵਿੱਚ ਸ਼ਹੀਦ ਹੋਏ ਜੇ. ਐਂਡ ਕੇ. ਰਾਈਫਲ਼ਸ ਦੇ ਸਿਪਾਹੀ ਸੁਖਬੀਰ ਸਿੰਘ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਖਵਾਸਪੁਰਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਸਰਕਾਰੀ ਅਧਿਕਾਰੀਆਂ, ਇਲਾਕੇ ਦੇ ਮੋਹਤਬਰ ਵਿਅਕਤੀਆਂ ਅਤੇ ਫੌਜੀ ਅਫ਼ਸਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਵੱਲੋਂ ਸ਼ਹੀਦ ਨੂੰ ਫੁੱਲ ਮਾਲਾਵਾਂ ਅਰਪਣ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ 22 ਵਰਿਆਂ ਦਾ ਸਿਪਾਹੀ ਸੁਖਬੀਰ ਸਿੰਘ ਇੱਕ ਬਹਾਦਰ ਤੇ ਉਤਸ਼ਾਹੀ ਸੈਨਿਕ ਸੀ। ਦੇਸ਼ ਇਸ ਸੈਨਿਕ ਦੀ ਮਹਾਨ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਰਹੇਗਾ।ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਜਵਾਨ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਗਿਆ ਹੈ।ਸਿਪਾਹੀ ਸੁਖਬੀਰ ਸਿੰਘ ਜੋ ਤਰਨ ਤਾਰਨ ਜ਼ਿਲੇ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਖੁਵਾਸਪੁਰ ਦਾ ਰਹਿਣ ਵਾਲਾ ਸੀ, ਆਪਣੇ ਪਿੱਛੇ ਪਿਤਾ ਕੁਲਵੰਤ ਸਿੰਘ, ਮਾਤਾ ਜਸਬੀਰ ਕੌਰ, ਵਿਆਹੁਤਾ ਭਰਾ ਕੁਲਦੀਪ ਸਿੰਘ ਅਤੇ ਦੋ ਭੈਣਾਂ ਦਵਿੰਦਰ ਕੌਰ (ਵਿਆਹੀ) ਤੇ ਕੁਲਵਿੰਦਰ ਕੌਰ (ਅਣਵਿਆਹੀ) ਛੱਡ ਗਿਆ।  

 

Tags: Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD