Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

32 ਏਕੜ ਜੈਨਪੁਰ ਸਪੋਰਟਸ ਪਾਰਕ ਦੀ ਉਸਾਰੀ ਸਬੰਧੀ ਟੈਂਡਰ ਜਨਵਰੀ 2021 ਤੱਕ ਕਰ ਦਿੱਤੇ ਜਾਣਗੇ ਜਾਰੀ : ਭਾਰਤ ਭੂਸ਼ਣ ਆਸ਼ੂ

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਮਾਹਰ ਅਗਲੇ ਦੋ ਹਫ਼ਤਿਆਂ 'ਚ ਇਸ ਪ੍ਰਾਜੈਕਟ ਦਾ ਸੌਂਪ ਦੇਣਗੇ ਬਿਲਡਿੰਗ ਡਿਜ਼ਾਇਨ

Web Admin

Web Admin

5 Dariya News

ਲੁਧਿਆਣਾ , 28 Nov 2020

Last updated on: Nov 28, 2020, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ 32 ਏਕੜ ਜੈਨਪੁਰ ਸਪੋਰਟਸ ਪਾਰਕ ਦੀ ਉਸਾਰੀ ਸਬੰਧੀ ਟੈਂਡਰ ਜਨਵਰੀ 2021 ਤੱਕ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਏਈਕੌਮ ਦੇ ਮਾਹਰਾਂ ਦੀ ਟੀਮ ਨੂੰ ਕਿਹਾ ਗਿਆ ਹੈ ਕਿ ਇਸ ਮੈਗਾ ਸਪੋਰਟਸ ਪ੍ਰੋਜੈਕਟ ਦਾ ਵਿਸਤ੍ਰਿਤ ਡਿਜ਼ਾਇਨ ਤਿਆਰ ਕਰਨ, ਜਦਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਮਾਹਰ ਅਗਲੇ ਦੋ ਹਫ਼ਤਿਆਂ ਦੇ ਅੰਦਰ ਇਸ ਪ੍ਰਾਜੈਕਟ ਦਾ ਬਿਲਡਿੰਗ ਡਿਜ਼ਾਇਨ ਸੌਂਪ ਦੇਣਗੇ।ਅੱਜ ਸਥਾਨਕ ਮੇਅਰ ਕੈਂਪ ਦਫ਼ਤਰ ਵਿਖੇ ਇਸ ਪ੍ਰਾਜੈਕਟ ਦੇ ਨਾਲ-ਨਾਲ ਸਾਰੀਆਂ ਮੌਜੂਦਾ ਖੇਡ ਸਹੂਲਤਾਂ ਦੇ ਨਵੀਨੀਕਰਨ ਨਾਲ ਸਬੰਧਤ ਪ੍ਰਾਜੈਕਟਾਂ ਸਬੰਧੀ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਨਿਗਮ ਕੌਂਸਲਰ ਸ੍ਰੀ ਸੰਨੀ ਭੱਲਾ ਸਮੇਤ ਲੁਧਿਆਣਾ ਦੇ ਪ੍ਰਮੁੱਖ ਖਿਡਾਰੀ ਅਤੇ ਸਾਰੀਆਂ ਖੇਡ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।ਜਿਕਰਯੋਗ ਹੈ ਕਿ ਪਿੰਡ ਜੈਨਪੁਰ ਵਿਖੇ 32 ਏਕੜ ਰਕਬੇ ਵਿਚ ਇਕ ਸਪੋਰਟਸ ਪਾਰਕ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਥੇ ਇਕ ਸਮੇਂ ਕੂੜੇ ਦਾ ਡੰਪ ਹੁੰਦਾ ਸੀ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੋਰਟਸ ਪਾਰਕ ਵਿੱਚ ਕ੍ਰਿਕਟ, ਫੁੱਟਬਾਲ, ਹਾਕੀ, ਲਾਨ ਟੈਨਿਸ, ਸਵੀਮਿੰਗ ਪੂਲ, ਤੀਰਅੰਦਾਜ਼ੀ ਗਰਾਉਂਡ, 50 ਮੀਟਰ ਇਨਡੋਰ ਸ਼ੂਟਿੰਗ ਰੇਂਜ, ਵਾਲੀਬਾਲ, ਬੈਡਮਿੰਟਨ ਅਤੇ ਟੇਬਲ ਟੈਨਿਸ ਕੋਰਟਸ ਆਦਿ ਦੇ ਨਾਲ 3.5 ਕਿਲੋਮੀਟਰ ਲੰਬਾ ਅਤੇ 15 ਫੁੱਟ ਚੌੜਾ ਸਾਈਕਲਿੰਗ ਦੇ ਨਾਲ-ਨਾਲ ਇਕ ਪੈਦਲ ਚੱਲਣ ਲਈ ਟਰੈਕ ਵੀ ਹੋਵੇਗਾ। 

ਇਸ ਤੋਂ ਇਲਾਵਾ, ਇਸ ਸਪੋਰਟਸ ਪਾਰਕ ਵਿਚ ਖਿਡਾਰੀਆਂ ਲਈ ਇਕ ਰਿਫਰੈਸ਼ਮੈਂਟ ਲਾਂਜ ਦੇ ਨਾਲ ਕਲੱਬ ਖੇਤਰ, ਬੱਚਿਆਂ ਦਾ ਜ਼ੋਨ, ਯੋਗਾ ਜ਼ੋਨ ਵੀ ਹੋਵੇਗਾ।  ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਆ ਰਿਹਾ ਹੈ ਅਤੇ ਕੂੜਾ ਡੰਪ ਵਾਲੀ ਜਗ੍ਹਾ ਨੂੰ ਸਪੋਰਟਸ ਪਾਰਕ ਬਣਾ ਕੇ ਸਰਬੋਤਮ ਵਰਤੋਂ ਲਈ ਤਿਆਰ ਕੀਤਾ ਜਾਵੇਗਾ।ਇਸ ਤੋਂ ਇਲਾਵਾ, ਰੱਖ ਬਾਗ ਨੇੜੇ ਇਕ ਨਵਾਂ ਟੇਬਲ ਟੈਨਿਸ ਕੋਰਟ ਵੀ ਬਣਾਇਆ ਜਾ ਰਿਹਾ ਹੈ, ਜਿਸਦਾ ਖਾਕਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ, ਲੁਧਿਆਣਾ ਬਾਸਕਿਟਬਾਲ ਅਕੈਡਮੀ ਵਿਖੇ ਦੋ ਇੰਡੋਰ ਓਪਨ ਬਾਸਕਿਟਬਾਲ ਕੋਰਟ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀ.ਪੀ.ਆਰ. ਪਹਿਲਾਂ ਹੀ ਤਿਆਰ ਹੋ ਚੁੱਕੀ ਹੈ ਅਤੇ ਜਲਦ ਹੀ ਕੰਮ ਸ਼ੁਰੂ ਹੋਣ ਦੀ ਉਮੀਦ ਹੈ।ਉਨ੍ਹਾਂ ਅੱਗੇ ਕਿਹਾ ਕਿ ਉਹ ਸ਼ਹਿਰ ਦੀਆਂ ਸਾਰੀਆਂ ਮੌਜੂਦਾ ਖੇਡ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵਚਨਬੱਧ ਹਨ ਜਿਨ੍ਹਾਂ ਪ੍ਰਾਜੈਕਟਾਂ ਵਿਚ ਗੁਰੂ ਨਾਨਕ ਸਟੇਡੀਅਮ ਵਿਖੇ ਨਵਾਂ ਐਥਲੈਟਿਕਸ ਸਿੰਥੈਟਿਕ ਟਰੈਕ, ਇਨਡੋਰ ਸਵੀਮਿੰਗ ਪੂਲ, ਸ਼ਾਸਤਰੀ ਹਾਲ ਦਾ ਨਵੀਨੀਕਰਨ, ਐਸਟ੍ਰੋਟਰਫ ਦਾ ਨਵੀਨੀਕਰਨ ਅਤੇ ਪੀਏਯੂ ਵਿਖੇ ਇਕ ਵੇਲਡਰੋਮ (ਸਾਈਕਲਿੰਗ ਟਰੈਕ) ਸ਼ਾਮਲ ਹਨ।ਜੈਨਪੁਰ ਸਪੋਰਟਸ ਪਾਰਕ ਲਈ ਯੋਗਦਾਨ ਪਾਉਣ ਵਾਲੇ ਸਾਰੇ ਭਾਗੀਦਾਰਾਂ ਦੀ ਸ਼ਨੀਵਾਰ ਮੀਟਿੰਗ ਤੈਅ ਕੀਤੀ ਗਈ ਹੈ ਜਿਸ ਵਿੱਚ ਵਿੱਚ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਲੁਧਿਆਣਾ ਦੇ ਸਾਰੇ ਪ੍ਰਮੁੱਖ ਖਿਡਾਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਵਿਚਾਰ ਵਟਾਂਦਰੇ ਕੀਤੇ ਜਾਣਗੇ, ਤਾਂ ਜੋ ਖਿਡਾਰੀ ਆਪਣੇ ਮਹੱਤਵਪੂਰਣ ਸੁਝਾਅ ਦੇ ਸਕਣ ਅਤੇ ਇਹ ਉੱਤਰ ਭਾਰਤ ਦਾ ਸਰਬੋਤਮ ਸਪੋਰਟਸ ਪਾਰਕ ਬਣ ਸਕੇ।ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਪ੍ਰਾਜੈਕਟ ਪਹਿਲ ਦੇ ਅਧਾਰ ਤੇ ਅਤੇ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD