Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਧਰਨਾ ਸਥਾਨ ਉਤੇ ਜ਼ਰੂਰੀ ਪ੍ਰਬੰਧ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ ਕੇਜਰੀਵਾਲ ਸਰਕਾਰ : ਰਾਘਵ ਚੱਢਾ

ਔਖੇ ਸਮੇਂ ਕਿਸਾਨਾਂ ਦੀ ਕੇਜਰੀਵਾਲ ਸਰਕਾਰ ਨੇ ਫੜ੍ਹੀ ਬਾਂਹ : ਅਨਮੋਲ ਗਗਨ ਮਾਨ

Web Admin

Web Admin

5 Dariya News

ਨਵੀਂ ਦਿੱਲੀ , 28 Nov 2020

Last updated on: Nov 28, 2020, 00:00 IST

''ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੀ ਸਰਕਾਰ ਹਰ ਸੰਭਵ ਮਦਦ ਕਰੇਗੀ। ਕਿਸਾਨ ਜਿਸ ਥਾਂ ਉਤੇ ਵੀ ਬੈਠ ਕੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ, ਉਨ੍ਹਾਂ ਦੀ ਦੇਖਭਾਲ ਕਰਨਾ ਕੇਜਰੀਵਾਲ ਸਰਕਾਰ ਦਾ ਮੁੱਖ ਫਰਜ਼ ਹੈ।'' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਕੀਤਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਦੀ ਰਾਖੀ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਨ੍ਹਾਂ ਨਾਲ ਕਿਸੇ ਪ੍ਰਕਾਰ ਦਾ ਧੱਕਾ ਬਰਦਾਸਤ ਨਹੀਂ ਕੀਤਾ ਜਾਵੇਗਾ।ਚੱਢਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪਹਿਲਾਂ ਤੋਂ ਹੀ ਬੁਰਾੜੀ ਦੇ ਗਰਾਉਂਡ ਵਿਚ ਪਾਣੀ, ਬਿਜਲੀ, ਪਖਾਨੇ, ਦਵਾਈਆਂ ਅਤੇ ਲੰਗਰ ਦਾ ਪ੍ਰਬੰਧ ਕਰ ਦਿੱਤਾ ਸੀ, ਪ੍ਰੰਤੂ ਕਿਉਂ ਜੋ ਕਿਸਾਨ ਕੁੰਡਲੀ ਬਾਰਡਰ ਉਤੇ ਬੈਠਕੇ ਹੀ ਆਪਣਾ ਸੰਘਰਸ਼ ਕਰਨਾ ਚਾਹੁੰਦੇ ਹਨ, ਕੇਜਰੀਵਾਲ ਸਰਕਾਰ ਹੁਣ ਉਸ ਸਥਾਨ ਉਤੇ ਮੁਢਲੀਆਂ ਸਹੂਲਤਾਵਾਂ ਪ੍ਰਦਾਨ ਕਰੇਗੀ। ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਰ ਫੈਸਲੇ ਦਾ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜਕੇ ਸੰਘਰਸ਼ ਆਪਣਾ ਬਣਦਾ ਯੋਗਦਾਨ ਦਿੰਦੀ ਰਹੇਗੀ।ਆਪ ਆਗੂ ਅਤੇ ਯੂਥ ਵਿੰਗ ਪੰਜਾਬ ਦੇ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਔਖੇ ਵੇਲੇ ਲਈ ਬਾਂਹ ਫੜ੍ਹਨ ਲਈ ਅਸੀਂ ਹਮੇਸ਼ਾ ਅਰਵਿੰਦ ਕੇਜਰੀਵਾਲ ਦੇ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਹ ਗੱਲ ਸਮਝ ਲਵੇ ਕਿ ਕਿਸਾਨ ਆਪਣਾ ਬਣਦਾ ਹੱਕ ਲਏ ਬਿਨਾਂ ਨਹੀਂ ਮੁੜਨਗੇ, ਇਸ ਲਈ ਜਿੰਨਾ ਜਲਦੀ ਹੋ ਸਕੇ ਉਨ੍ਹਾਂ ਦੀਆਂ ਮੰਨ ਕੇ ਮੁੱਦਾ ਦਾ ਇਕ ਸਾਰਥਿਕ ਹੱਲ ਦੇਣ ਵੱਲ ਕਦਮ ਪੁੱਟੇ।ਉਨ੍ਹਾਂ ਕਿਹਾ ਕਿ ਪਹਿਲਾਂ ਵੀ ਖੱਟਰ ਸਰਕਾਰ ਨੇ ਆਪਣੀ ਪੂਰੀ ਵਾਹ ਲਾ ਕੇ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਹੈ, ਪ੍ਰੰਤੂ ਉਨ੍ਹਾਂ ਦੇ ਪੱਲੇ ਕੁੱਝ ਨਹੀਂ ਪਿਆ।

 

 

Tags: Raghav Chadha , AAP , Aam Aadmi Party , New Delhi , Protest , Agitation , Demonstration , MSP , #FarmLaws , Farm Laws , #FarmerBills , #FarmersProtest , Farmer Bills , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD