Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ : ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ

Web Admin

Web Admin

5 Dariya News

ਚੰਡੀਗੜ੍ਹ , 28 Nov 2020

Last updated on: Nov 28, 2020, 00:00 IST

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪ੍ਰੀਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਹਰਿਆਣਾ-ਦਿੱਲੀ ਬਾਰਡਰ ’ਤੇ ਕਿਸਾਨਾਂ ਦੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਵਿੱਢੇ ਸੰਘਰਸ਼ ’ਚ ਮੋਢਾ ਸਾਂਝਾ ਕਰਨ ਮੌਕੇ ਕੀਤਾ। ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਸਾਨਾਂ ਦਾ ਹਾਲ-ਚਾਲ ਜਾਣਨ ਤੋਂ ਇਲਾਵਾ ਲੰਗਰ ’ਚ ਹਿੱਸਾ ਪਾਇਆ ਤੇ ਸੰਘਰਸ਼ੀਲ ਕਿਸਾਨਾਂ ਨੂੰ ਲੰਗਰ ਵਰਤਾਇਆ। ਉਨ੍ਹਾਂ ਅੰਦੋੋਲਨਕਾਰੀ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਸਿਰਫ਼ ਉਹ ਹੀ ਨਹੀਂ, ਸਗੋਂ ਪੂਰਾ ਪੰਜਾਬ ਉਨ੍ਹਾਂ ਨਾਲ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਮਾਜ ਦੇ ਹਰ ਵਰਗ ਵੱਲੋਂ ਪੂਰੀ ਵਾਹ ਲਾਈ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ’ਚ ਸਭ ਤੋਂ ਵੱਧ ਹਿੱਸਾ ਪਾਉਣ ਵਾਲਾ ਪੰਜਾਬ ਦਾ ਕਿਸਾਨ ਅੱਜ ਮੋਦੀ ਸਰਕਾਰ ਵੱਲੋਂ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਲਾਹਾ ਦੇਣ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਈ ਸੌ ਕਿਲੋਮੀਟਰ ਚੱਲ ਕੇ ਇੱਥੇ ਰੋਸ ਪ੍ਰਦਰਸ਼ਨ ਕਰਨ ਪਹੁੰਚਿਆ ਹੈ। 

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ’ਚ ਧਰਨੇ ਦੇ ਰਹੇ ਕਿਸਾਨਾਂ ਦੀ ਮੋਦੀ ਸਰਕਾਰ ਨੇ ਸਾਰ ਤਾਂ ਕੀ ਲੈਣੀ ਸੀ, ਸਗੋਂ ਹੁਣ ਦਿੱਲੀ ਆਉਣ ਮੌਕੇ ਸਾਰੇ ਨਿਯਮ-ਕਾਨੂੰਨ ਛਿੱਕੇ ਟੰਗ ਕੇ ਸਿਰਫ਼ ਭਾਜਪਾ ਨਾਲ ਵਫ਼ਾਦਾਰੀ ਵਿਖਾਉਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੌਮੀ ਸ਼ਾਹ ਰਾਹ ਹੀ ਸੀਲ ਕਰ ਦਿੱਤੇ। ਉਨ੍ਹਾਂ ਕਿਹਾ ਕਿ ਗੱਲ ਸਿਰਫ਼ ਪੰਜਾਬ ਨਾਲ ਲੱਗਦੇ ਬਾਰਡਰ ਸੀਲ ਕਰਨ ’ਤੇ ਹੀ ਨਹੀਂ ਰੁਕੀ, ਸਗੋਂ ਦੇਸ਼ ਦੇ ਅੰਨਦਾਤੇ ’ਤੇ ਅੱਤ ਦੀ ਸਰਦੀ ’ਚ ਪਾਣੀ ਵਾਲੀਆਂ ਤੋਪਾਂ ਤੇ ਹੰਝੂ ਗੈਸ ਦੇ ਗੋਲਿਆਂ ਨਾਲ ਹਮਲਾ ਕਰਨ ਦੇ ਨਾਲ-ਨਾਲ ਲਾਠੀਚਾਰਜ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਦੇ ਸਭ ਤੋਂ ਵੱਡੇ ਧੁਰੇ ਨੂੰ ਸੰਭਾਲਣ ਵਾਲੇ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕਰਨ ਵਾਲੀਆਂ ਭਾਜਪਾ ਸਰਕਾਰਾਂ ਨੂੰ ਆਉਣ ਵਾਲੇ ਸਮੇਂ ’ਚ ਇਸਦਾ ਖ਼ਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ।ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਸਾਰੀ ਕੈਬਨਿਟ ਤੇ ਪਾਰਟੀ ਖੇਤੀਬਾੜੀ ਖੇਤਰ ’ਤੇ ਛਾਏ ਇਨ੍ਹਾਂ ਕਾਲੇ ਬੱਦਲਾਂ ਵਿਰੁੱਧ ਡੱਟ ਕੇ ਖੜੇ ਹਨ ਅਤੇ ਕਿਸੇ ਵੀ ਕੀਮਤ ’ਤੇ ਇਹ ਕਾਲੇ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ ਕਿ ਭਾਜਪਾ ਦੇ ਲੀਡਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਭੜਕਾ ਕੇ ਅੰਦੋਲਨ ਕਰਵਾਉਣ ਲਈ ਜ਼ਿੰਮੇਵਾਰ ਦੱਸ ਰਹੇ ਹਨ ਅਤੇ ਸੂਬੇ ’ਚ ਵਿਰੋਧੀ ਪਾਰਟੀਆਂ ਦੇ ਲੀਡਰ ਉਨ੍ਹਾਂ ਨੂੰ ਕਿਸਾਨਾਂ ਵਿਰੁੱਧ ਖੜਾ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਦੇ ਆਗੂ ਆਪਣੇ ਨਿੱਜੀ ਮੁਫ਼ਾਦਾਂ ਲਈ ਸਿਰਫ਼ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਕਾਂਗਰਸ ਪਾਰਟੀ ਦਾ ਹਰ ਆਗੂ ਕਿਸਾਨਾਂ ਦੇ ਹੱਕਾਂ ਲਈ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜ ਰਿਹਾ ਹੈ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD