Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸ੍ਰੀ ਅੱਚਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਤ੍ਰਿਪਤ ਬਾਜਵਾ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ 6.2 ਕਰੋੜ ਰੁਪਏ ਦੇ ਚੈੱਕ ਵਿਧਾਇਕ ਲਾਡੀ ਨੂੰ ਸੌਂਪੇ

Web Admin

Web Admin

5 Dariya News

ਬਟਾਲਾ , 28 Nov 2020

Last updated on: Nov 28, 2020, 00:00 IST

ਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਸੰਪੂਰਨਤਾ ਸਮਾਗਮ ਮੌਕੇ ਗੁਰੂ ਸਾਹਿਬ ਦੇ ਚਰਨਛੋਹ ਪ੍ਰਾਪਤ ਸਥਾਨ ਸ੍ਰੀ ਅੱਚਲ ਸਾਹਿਬ ਵਿਖੇ ਸੜਕ, ਸਟਰੀਟ ਲਾਈਟ, ਗੁਰੂ ਨਾਨਕ ਪਾਰਕ, ਸੀਵਰੇਜ, ਪਸ਼ੂ ਹਸਪਤਾਲ ਅਤੇ ਹੈਲਥ ਸੈਂਟਰ ਦਾ ਉਦਘਾਟਨ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸ੍ਰੀ ਅਖੰਡ ਪਾਠ ਦੀ ਅਰੰਭਤਾ ਕਰਵਾਈ।ਇਸ ਮੌਕੇ ਕੁੱਲ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਸ੍ਰੀ ਅੱਚਲ ਸਾਹਿਬ ਅਤੇ ਬਟਾਲਾ ਦੀ ਧਰਤੀ ਵੱਡੇ ਭਾਗਾਂ ਵਾਲੀ ਹੈ ਜਿਥੇ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ ਸਨ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 550ਵੇਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਸਾਰੇ ਨਗਰਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿਚੋਂ ਸ੍ਰੀ ਅੱਚਲ ਸਾਹਿਬ (ਚਾਹਲ ਕਲਾਂ) ਵੀ ਇੱਕ ਹੈ। ਸ. ਬਾਜਵਾ ਨੇ ਕਿਹਾ ਸ੍ਰੀ ਅੱਚਲ ਸਾਹਿਬ ਤੋਂ ਵਾਇਆ ਚਾਹਲ ਖੁਰਦ ਇੱਕ ਨਵੀਂ ਸੜਕ ਬਣਾਈ ਜਾਵੇਗੀ ਤਾਂ ਜੋ ਸੰਗਤਾਂ ਨੂੰ ਹੋਰ ਵੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਵਨ ਅਸਥਾਨਾਂ ਦੇ ਵਿਕਾਸ ਵਿੱਚ ਅੱਗੇ ਵੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਇਸੇ ਦੌਰਾਨ ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ 6.2 ਕਰੋੜ ਰੁਪਏ ਦੇ ਚੈੱਕ ਭੇਂਟ ਕਰਦਿਆਂ ਕਿਹਾ ਕਿ ਇਸ ਹਲਕੇ ਨੂੰ ਵੀ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। 

ਸ. ਬਾਜਵਾ ਨੇ ਕਿਹਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ ਅਗਲੇ ਦੋ ਹਫ਼ਤਿਆਂ ਦੇ  ਅੰਦਰ 15 ਕਰੋੜ ਰੁਪਏ ਦੇ ਹੋਰ ਚੈੱਕ ਦਿੱਤੇ ਜਾਣਗੇ। ਉਨ੍ਹਾਂ ਹਾਜ਼ਰ ਪੰਚਾਇਤੀ ਨੁਮਾਇੰਦਿਆਂ ਨੂੰ ਕਿਹਾ ਕਿ ਇਹ ਪੈਸਾ ਪੰਜਾਬ ਦੇ ਲੋਕਾਂ ਦੀ ਮਿਹਨਤ ਦਾ ਪੈਸਾ ਹੈ ਅਤੇ ਇਸਨੂੰ ਪੂਰੀ ਇਮਾਨਦਾਰੀ ਨਾਲ ਪਿੰਡਾਂ ਦੇ ਵਿਕਾਸ ਉੱਪਰ ਖਰਚਿਆ ਜਾਵੇ।ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਚੈੱਕ ਦੇਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਹਲਕਾ ਦਹਾਕਿਆਂ ਤੋਂ ਵਿਕਾਸ ਪੱਖੋਂ ਪੱਛੜਿਆ ਹੋਇਆ ਸੀ ਅਤੇ ਜਿਵੇਂ ਪੰਜਾਬ ਸਰਕਾਰ ਨੇ ਖੁੱਲ੍ਹੇ ਦਿਲ ਨਾਲ ਗ੍ਰਾਂਟਾਂ ਦਿੱਤੀਆਂ ਹਨ, ਉਹ ਦਾਅਵੇ ਨਾਲ ਕਹਿੰਦੇ ਹਨ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ ਗੁਰਦੁਆਰਾ ਕਮੇਟੀ ਵੱਲੋਂ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਬੀ.ਡੀ.ਪੀ.ਓ. ਬਟਾਲਾ ਅਮਨਦੀਪ ਕੌਰ, ਸਰਪੰਚ ਬਿਕਰਮਜੀਤ ਸਿੰਘ ਬਿੱਕਾ ਚਾਹਲ, ਸੁਖਦੀਪ ਸਿੰਘ ਤੇਜਾ, ਬਾਊ ਗੁਲਸ਼ਨ ਮਾਰਬਲ ਵਾਲੇ, ਰਾਜਪ੍ਰੀਤ ਸਿੰਘ ਢਿਲੋਂ, ਮੰਨੂ ਭਿੰਡਰ, ਪੀ.ਏ. ਸਿਕੰਦਰ ਸਿੰਘ, ਕੇਵਲ ਸਿੰਘ ਚਾਹਲ, ਨੰਬਰਦਾਰ ਸੁਖਵਿੰਦਰ ਸਿੰਘ, ਸਰਪੰਚ ਡਾ ਸੁੱਖ ਨੱਤ, ਸਰਪੰਚ ਸੁਖਦੇਵ ਸਿੰਘ ਨਸੀਰਪੁਰ, ਸਰਪੰਚ ਰਵਿੰਦਰ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਤਰਸੇਮ ਸਿੰਘ ਫੁਲਕੇ, ਸਰਪੰਚ ਸਰਬਜੀਤ ਸਿੰਘ ਜਾਹਦਪੁਰ, ਸਰਪੰਚ ਬਲਰਾਜ ਸਿੰਘ ਜੈਤੋ ਸਰਜਾ, ਸਰਪੰਚ ਬਲਵਿੰਦਰ ਸਿੰਘ ਫੁਲਕੇ ਖੁਰਦ, ਜਗਜੋਤ ਸਿੰਘ ਪੁਰੀਆਂ, ਡਾਇਰੈਕਟਰ ਜਗਜੀਤ ਸਿੰਘ ਅੰਮੋਨੰਗਲ, ਸਰਪੰਚ ਅਜੀਤ ਸਿੰਘ ਅਮਨਗੜ੍ਹ, ਡਾਇਰੈਕਟਰ ਸਰਬਜੀਤ ਸਿੰਘ,  ਸੈਕਟਰੀ ਇਕਬਾਲ ਸਿੰਘ, ਸੈਕਟਰੀ ਮਨਜਿੰਦਰ ਸਿੰਘ, ਸਰਪੰਚ ਹਰਜਿੰਦਰ ਸਿੰਘ, ਮਾਹਲ ਰਾਜਾ ਸਰਪੰਚ ਬਹਾਦਰ ਹੁਸੈਨ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਤਰਲੋਕ ਸਿੰਘ ਕੋਟਲਾ ਆਦਿ ਹਾਜ਼ਰ ਸਨ।    

 

Tags: Tript Rajinder Singh Bajwa , Batala , Punjab Pradesh Congress Committee , Congress , Punjab Congress , Government of Punjab , Punjab Government , Punjab , Balwinder Singh Laddi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD