Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਦੋਲਨਕਾਰੀ ਕਿਸਾਨਾਂ ਲਈ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ ਕੇਜਰੀਵਾਲ ਦੀ ਆਮ ਆਦਮੀ ਪਾਰਟੀ

ਡਾਕਟਰੀ ਟੀਮਾਂ, ਐਂਬੂਲੈਂਸਾਂ, ਲੰਗਰ-ਪਾਣੀ ਅਤੇ ਪਖਾਨਿਆਂ ਦੀ ਕੀਤਾ ਇੰਤਜ਼ਾਮ

Web Admin

Web Admin

5 Dariya News

ਨਵੀਂ ਦਿੱਲੀ , 30 Nov 2020

Last updated on: Nov 30, 2020, 00:00 IST

ਆਮ ਆਦਮੀ ਪਾਰਟੀ (ਆਪ) ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਥੋਪੇ ਗਏ ਕਾਲੇ ਕਾਨੂੰਨਾਂ ਵਿਰੁੱਧ ਕੌਮੀ ਰਾਜਧਾਨੀ ਦਿੱਲੀ ਦੇ ਬਾਰਡਰ 'ਤੇ ਡਟੇ ਅੰਦੋਲਨਕਾਰੀ ਕਿਸਾਨਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ, ''ਅੱਜ ਕੇਂਦਰ ਦੇ ਤਾਨਾਸ਼ਾਹੀ ਰਵੱਈਏ ਅਤੇ ਤੁਗ਼ਲਕੀ ਫ਼ੈਸਲਿਆਂ ਕਾਰਨ ਪੰਜਾਬ ਸਮੇਤ ਪੂਰੇ ਦੇਸ਼ ਦਾ ਅੰਨਦਾਤਾ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਸਰਦ ਰਾਤਾਂ 'ਚ ਸੜਕਾਂ 'ਤੇ ਲੱਖਾਂ ਦੀ ਗਿਣਤੀ 'ਚ ਡਟੇ ਕਿਸਾਨਾਂ ਦੇ ਹੱਕ 'ਚ ਖੜਨਾ ਦੇਸ਼ ਦੇ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ, ਕਿਉਂਕਿ ਅੰਨਦਾਤਾ ਪੂਰੇ ਦੇਸ਼ ਵਾਸੀਆਂ ਦਾ ਪੇਟ ਭਰਦਾ ਹੈ। ਅਰਵਿੰਦ ਕੇਜਰੀਵਾਲ ਸਾਹਿਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਸੇਵਾਦਾਰ ਬਣਕੇ ਆਪਣਾ ਫ਼ਰਜ਼ ਨਿਭਾਅ ਰਹੀ ਹੈ।''ਭਗਵੰਤ ਮਾਨ ਨੇ ਕਿਹਾ ਕਿ  ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਲਈ ਆਪਣੀ ਨਿੱਜੀ ਫਰਜ਼ ਸਮਝਦੇ ਹੋਏ ਦਿੱਲੀ ਖੇਤਰ ਵਿਚ ਕਿਸਾਨਾਂ ਲਈ ਸਿਹਤ ਸੇਵਾਵਾਂ ਲਈ ਡਾਕਟਰੀ ਟੀਮਾਂ ਅਤੇ ਐਂਬੂਲੈਂਸ, ਲੰਗਰ, ਪੀਣ ਵਾਲੇ ਪਾਣੀ ਦੇ ਟੈਂਕਰ ਅਤੇ ਮੋਬਾਈਲ ਪਖਾਨੇ ਦੀ ਸਹੂਲਤ ਸ਼ੁਰੂ ਕੀਤੀ ਹੈ।  ਮਾਨ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਆਗੂਆਂ, ਵਿਧਾਇਕਾਂ, ਵਲੰਟੀਅਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਉਂਦੇ ਹੋਏ ਇਹ ਹਿਦਾਇਤਾਂ ਕੀਤੀਆਂ ਗਈਆਂ ਹਨ ਕਿ ਇਹ ਸਮਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਡੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਦਾ ਹੈ, ਜੋ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨਾਲ ਲੜ ਰਿਹਾ ਹੈ।ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਗਏ ਬਿੱਲਾਂ ਤੋਂ ਲੈ ਕੇ ਹੀ ਵਿਰੋਧ ਕਰ ਰਹੀ ਹੈ, ਜੋ ਬਿੱਲ ਹੁਣ ਕਾਨੂੰਨ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਪਹਿਲੇ ਮੁੱਖ ਮੰਤਰੀ ਹਨ ਜਿੰਨਾ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਕੇਂਦਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਭ ਤੋਂ ਪਹਿਲਾਂ ਜੰਤਰ ਮੰਤਰ ਉੱਤੇ ਧਰਨਾ ਦਿੰਦੇ ਹੋਏ ਕਾਲੇ ਕਾਨੂੰਨ ਰੱਦ ਕਰਕੇ ਸਾਰੀਆਂ ਫ਼ਸਲਾਂ ਦੀ ਐਮਐਸਪੀ 'ਤੇ ਗਰੰਟੀ ਨਾਲ ਖਰੀਦ ਬਾਰੇ ਕਾਨੂੰਨ ਦੀ ਮੰਗ ਕੀਤੀ।ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਿਸਾਨਾਂ ਵਿਰੋਧ ਲਿਆਂਦੇ ਗਏ ਕਾਲੇ ਕਾਨੂੰਨਾਂ ਦੇ ਨਾਲ ਖੜਨ ਹੋਣ ਕਰਕੇ ਹੀ ਕੇਜਰੀਵਾਲ ਸਰਕਾਰ ਨੇ ਮੋਦੀ ਸਰਕਾਰ ਦੇ ਕਿਸਾਨ ਅੰਦੋਲਨ ਨੂੰ ਕੁਚਲਨ ਵਾਲੇ ਸੁਪਨਿਆਂ ਉੱਤੇ ਪਾਣੀ ਫੇਰ ਦਿੱਤਾ ਜਦੋਂ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਝੰਡੇ, ਬੈਨਰ ਦੇ ਕਿਸਾਨਾਂ ਦੇ ਨਾਲ ਚੱਲ ਰਹੀ ਹੈ ਅਤੇ ਹਮੇਸ਼ਾ ਚੱਲਦੀ ਰਹੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD