Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਊਜ਼ੀਅਮ ਆਫ਼ ਟ੍ਰੀਜ਼ - ਚੰਡੀਗੜ ਵਿਖੇ ਇੱਕ ਨਵੇਕਲਾ ਵਾਤਾਵਰਨ ਪੱਖੀ ਮੀਲਪੱਥਰ

Web Admin

Web Admin

5 Dariya News

ਚੰਡੀਗੜ੍ਹ , 30 Nov 2020

Last updated on: Nov 30, 2020, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼-ਸਿੱਖ ਧਰਮ ਨਾਲ ਸਬੰਧਤ ਪਵਿੱਤਰ ਦਰਖ਼ਤਾਂ ਦੀ ਸੰਭਾਲ ਵਾਲੇ ਵਿਲੱਖਣ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਹਨਾਂ ਪਵਿੱਤਰ ਦਰਖ਼ਤਾਂ ਦੇ ਨਾਮ ’ਤੇ ਕਈ ਸਿੱਖ ਗੁਰਦਵਾਰਿਆਂ ਦੇ ਨਾਂ  ਰੱਖੇ ਗਏ ਹਨ।ਕੋਵਿਡ-19 ਦੇ ਮੱਦੇਨਜ਼ਰ ਪ੍ਰਾਜੈਕਟ ਦਾ ਉਦਘਾਟਨ ਆਨਲਾਈਨ ਕੀਤਾ ਗਿਆ । ਇਸ ਆਨਲਾਈਨ ਉਦਘਾਟਨ ਵਿੱਚ ਸਾਬਕਾ ਸੰਸਦ ਮੈਂਬਰ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਤਰਲੋਚਨ ਸਿੰਘ ਅਤੇ ਪੀ.ਐਚ.ਡੀ.ਸੀ.ਸੀ.ਆਈ ਦੇ ਪ੍ਰਧਾਨ ਸ੍ਰੀ ਕਰਨ ਗਿਲਹੋਤਰਾ ਨੇ ਸ਼ਿਰਕਤ ਕੀਤੀ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਦਿਹਾੜੇ ਮੌਕੇ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਯਾਦ ਕਰਨ ਦਾ ਸਭ ਤੋਂ ਵਧੀਆ ਦਿਨ ਅਤੇ ਢੁਕਵਾਂ ਤਰੀਕਾ ਹੈ ਜਿਹਨਾਂ ਦੀ ਬਾਣੀ ਕੁਦਰਤ, ਵਾਤਾਵਰਣ, ਰੁੱਖਾਂ, ਪੌਦਿਆਂ ਅਤੇ ਜੀਵਾਂ ਦੇ ਜੀਵਨ ਦੇ ਹਵਾਲਿਆਂ ਨਾਲ ਭਰਪੂਰ ਹੈ।ਰਾਜਪਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਮਨੁੱਖਤਾ ਲਈ ਇੱਕ ਫੌਰੀ ਸੰਕਟ ਹੈ ਅਤੇ ਇਸ ਚੁਣੌਤੀ ਨਾਲ ਨਜਿੱਠਣ ਲਈ ਲੋਕਾਂ ਦੀ ਰਾਇ ਜੁਟਾਉਣ ਹਿੱਤ ਮਿਊਜ਼ੀਅਮ ਆਫ ਟ੍ਰੀਜ਼ ਵਰਗੀਆਂ ਪਹਿਲਕਦਮੀਆਂ ਨਾਲ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।ਉਨਾਂ 12 ਪਵਿੱਤਰ ਰੁੱਖਾਂ ਦਾ ਕਲੋਨ ਤਿਆਰ ਕਰਨ ਲਈ 10 ਸਾਲਾਂ ਤੋਂ ਸਬਰ ਤੇ ਤਨਦੇਹੀ ਨਾਲ ਕੰਮ ਕਰਨ ਲਈ ਡੀਐਸ ਜਸਪਾਲ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਬਾਕੀ  ਰੁੱਖਾਂ ਦਾ ਕੰਮ ਵੀ ਜਲਦੀ ਪੂਰਾ ਕਰ ਲਿਆ ਜਾਵੇਗਾ।ਸਾਬਕਾ ਸੰਸਦ ਮੈਂਬਰ ਅਤੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸਿੱਖ ਧਰਮ ਦੇ ਪਵਿੱਤਰ ਰੁੱਖਾਂ ਦੀ ਸਾਂਭ ਸੰਭਾਲ ਵਿੱਚ ਸਹਿਯੋਗ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ।ਉਨਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਭ ਤੋਂ ਵੱਧ ਯਾਤਰਾ ਕਰਨ ਵਾਲੇ ਧਾਰਮਿਕ ਪ੍ਰਚਾਰਕ ਸਨ। ਗੁਰੂ ਜੀ ਨੇ ਦਰੱਖਤਾਂ ਦੇ ਪਰਛਾਵੇਂ ਹੇਠ ਖੁੱਲੇ ਵਿੱਚ ਆਮ ਲੋਕਾਂ ਨਾਲ ਗੱਲਬਾਤ ਕੀਤੀ ਜਿਸ ਕਾਰਨ ਬਹੁਤੇ ਪਵਿੱਤਰ ਰੁੱਖ ਗੁਰੂ ਸਾਹਿਬ ਨਾਲ ਜੁੜੇ ਹੋਏ ਹਨ।ਉਨਾਂ ਪਵਿੱਤਰ ਰੁੱਖਾਂ ਦੀ ਸੰਭਾਲ ਵਾਲੇ ਇਸ ਪ੍ਰਾਜੈਕਟ ਨੂੰ ਸਮਰਥਨ ਦੇਣ ਲਈ ਭਾਰਤ ਸਰਕਾਰ ਦੀ ਸ਼ਲਾਘਾ ਕੀਤੀ ਕਿਉਂਕਿ ਬਹੁਤ ਸਾਰੇ ਗੁਰਦੁਆਰਿਆਂ ਵਿਚ ਪਵਿੱਤਰ ਦਰੱਖਤ ਕੱਟੇ ਗਏ ਹਨ ਜਾਂ ਗ਼ਲਤ ਦੇਖਭਾਲ ਕਾਰਨ ਹੋਂਦ ਗਵਾ ਬੈਠੇ ਹਨ।ਮਿਊਜ਼ਮ ਆਫ ਟ੍ਰੀਜ਼ ਦੇ ਸਿਰਜਣਹਾਰ ਅਤੇ ਕਿਊਰੇਟਰ ਡੀਐਸ ਜਸਪਾਲ ਨੇ ਰਾਜਪਾਲ ਦਾ ਇਸ ਪ੍ਰਾਜੈਕਟ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਸਬੰਧੀ  ਉਨਾਂ ਕਿਹਾ ਕਿ ਨਾ ਸਿਰਫ ਸਿੱਖਾਂ ਲਈ ਬਲਕਿ ਸਾਰੇ ਕੁਦਰਤ ਪ੍ਰੇਮੀਆਂ ਲਈ ਖਿੱਚ ਦਾ ਸ੍ਰੋਤ ਸਾਬਤ ਹੋਵੇਗਾ।ਜਸਪਾਲ ਨੇ ਦੱਸਿਆ ਕਿ ਬਹੁਤ ਸਾਰੇ ਪਵਿੱਤਰ ਰੁੱਖ ਬਨਸਪਤੀ ਮਹੱਤਵ ਵੀ ਰੱਖਦੇ ਹਨ। ਉਦਾਹਰਣ ਵਜੋ ਸੁਲਤਾਨਪੁਰ ਲੋਧੀ ਵਿਚ ਗੁਰੂਦਵਾਰਾ ਬੇਰ ਸਾਹਿਬ ਵਿਖੇ ਬੇਰੀ ਦਾ ਰੁੱਖ ਵਿਲੱਖਣ ਹੈ ਕਿਉਂਕਿ ਇਸ ਦੇ ਬਹੁਤ ਘੱਟ ਕੰਡੇ ਹਨ। ਇਸੇ ਤਰਾਂ ਗੁਰੂਦੁਆਰਾ ਪਿਪਲੀ ਸਾਹਿਬ ਵਿਚ ਪਿੱਪਲ ਦੇ ਦਰੱਖਤ ਦੇ ਪੱਤਿਆਂ ਦਾ ਇਕ ਅਨੌਖਾ ਪੀਲਾ ਰੰਗ ਹੈ।ਜਸਪਾਲ ਨੇ ਇਹ ਵੀ ਦੱਸਿਆ ਕਿ ਰੁੱਖਾਂ ਨੂੰ ਲਸਣ, ਮਿਰਚਾਂ ਅਤੇ ਹਿੰਗ ਨੂੰ ਪਾਣੀ ਵਿਚ ਮਿਲਾ ਕੇ ਪੂਰੀ ਤਰਾਂ ਘਰੇਲੂ ਜੈਵਿਕ ਸਪਰੇਅ ਰਾਹੀਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾਂਦਾ ਹੈ ਇਸੇ ਕਰਕੇ ਰੁੱਖ ਸਿਹਤਮੰਦ ਹਨ ਅਤੇ ਵਧੀਆ ਫਲ ਦਿੰਦੇ ਹਨ।ਦਸ ਸਾਲਾਂ ਦੌਰਾਨ ਅਜਾਇਬ ਘਰ ਬਾਰਾਂ ਪਵਿੱਤਰ ਰੁੱਖਾਂ ਦੀਆਂ ਜੈਨੇਟਿਕ ਤੌਰ ਤੇ ਸਹੀ ਪ੍ਰਤੀਕਿ੍ਰਤੀਆਂ ਨੂੰ ਬਣਾਉਣ ਵਿਚ ਸਫਲ ਰਿਹਾ ਹੈ ਜਿਸ ਵਿਚ ਹਰਮੰਦਰ ਸਾਹਿਬ ਦੀ ਦੁੱਖਭੰਜਨੀ ਬੇਰੀ , ਸੁਲਤਾਨਪੁਰ ਲੋਧੀ ਦੇ ਗੁਰੂਦਵਾਰਾ ਬੇਰ ਸਾਹਿਬ ਵਿਖੇ ਬੇਰ ਦਾ ਦਰੱਖਤ, ਗੁਰਦੁਆਰਾ ਬੇਬੇ-ਦੀ-ਬੇਰ, ਸਿਆਲਕੋਟ, ਪਾਕਿਸਤਾਨ ਵਿਖੇ ਬੇਰ  ਦਾ ਰੁੱਖ,  ਅੰਮਿ੍ਰਤਸਰ ਦੇ ਗੁਰੂਦਵਾਰਾ ਪਿਪਲੀ ਸਾਹਿਬ ਦਾ ਪਿੱਪਲ ਦਾ ਰੁੱਖ ਸ਼ਾਮਲ ਹਨ।ਦਰੱਖਤਾਂ ਦੇ ਅਜਾਇਬ ਘਰ ਵਿੱਚ ਭਾਰਤ ਦੀ ਸਭ ਤੋਂ ਆਧੁਨਿਕ ਮਿਸਟ ਚੈਂਬਰ ਦੀ ਸੁਵਿਧਾ ਹੈ ਅਤੇ ਇੱਕ ਗਲਾਸ ਹਾਊਸ ਕੰਜ਼ਰਵੇਟਰੀ ਦੀ ਵਿਵਸਥਾ ਹੈ ਜਿਸ ਵਿੱਚ ਉੱਚਾਈ ਤੇ ਵਧਣ ਫੁੱਲਣ ਵਾਲੀਆਂ ਦੁਰਲੱਭ  ਕਿਸਮਾਂ ਨੂੰ ਸੁਰੱਖਿਅਤ ਰੱਖਣ  ਲਈ ਸੋਲਾਂ ਏਅਰ ਕੰਡੀਸ਼ਨਰ ਮੌਜੂਦ ਹਨ।

 

Tags: VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD