Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 63 ਪਿੰਡਾਂ ਅਤੇ 14 ਕਸਬਿਆਂ ਵਿੱਚ 77 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਪ੍ਰਾਜੈਕਟ ਲੋਕ ਅਰਪਣ ਕੀਤੇ

Web Admin

Web Admin

5 Dariya News

ਸੁਲਤਾਨਪੁਰ ਲੋਧੀ/ਡੇਰਾ ਬਾਬਾ ਨਾਨਕ , 30 Nov 2020

Last updated on: Nov 30, 2020, 00:00 IST

ਪਵਿੱਤਰ ਨਗਰੀ ਦੇ ਵਿਕਾਸ ਨੂੰ ਨਵੀਆਂ ਸਿਖ਼ਰਾਂ `ਤੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰੀਬ 40.75 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਛੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਉਤੇ ਰੱਖੇ ਸਮਾਰੋਹਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ 6.5 ਕਰੋੜ ਰੁਪਏ ਦੀ ਲਾਗਤ ਨਾਲ ਕਿਲਾ ਸਰਾਏ ਪ੍ਰਾਜੈਕਟ ਦੀ ਸੰਭਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਗਰਿੱਡ ਟਾਈਡ ਰੂਫ ਟਾਪ ਸੋਲਰ ਪਾਵਰ ਪਲਾਂਟ, 9.5 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਸਕੂਲ, 20 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟਰੀਟਮੈਂਟ ਪਲਾਂਟ, 3 ਕਰੋੜ ਰੁਪਏ ਦੀ ਲਾਗਤ ਨਾਲ ਸਬ ਡਵੀਜ਼ਨ ਪ੍ਰਬੰਧਕੀ ਕੰਪਲੈਕਸ ਅਤੇ 45 ਲੱਖ ਰੁਪਏ ਦੀ ਲਾਗਤ ਨਾਲ ਪੰਜ ਸਮਾਰਟ ਆਂਗਨਵਾੜੀ ਕੇਂਦਰਾਂ ਦੀ ਸਥਾਪਨਾ ਜਿਹੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਐਲਾਨੇ ਗਏ ਅਤੇ ਮੁਕੰਮਲ ਕੀਤੇ ਗਏ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10.8 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਕਾਲੀ ਵੇਈਂ ਦੇ ਸੁੰਦਰੀਕਰਨ ਦਾ ਕਾਰਜ ਮੁਕੰਮਲ ਕੀਤਾ ਗਿਆ ਜਦੋਂਕਿ 319 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਜੀ ਸੈਂਟਰ ਫਾਰ ਇਨੋਵੇਸ਼ਨ, ਇਨਕਿਊਬੇਸ਼ਨ ਐਂਡ ਟ੍ਰੇਨਿੰਗ ਸਥਾਪਤ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ ਇਸ ਖੇਤਰ ਵਿੱਚ ਲੜਕੀਆਂ ਲਈ ਬੇਬੇ ਨਾਨਕੀ ਕਾਲਜ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 30.7 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਛੇ ਸੜਕਾਂ ਨੂੰ ਚੌੜਾ ਕਰਨ ਅਤੇ ਉਸਾਰੀ ਦਾ ਕਾਰਜ ਮੁਕੰਮਲ ਕਰਨ ਦੇ ਨਾਲ ਨਾਲ ਸੰਗਤ ਅਤੇ ਹੋਰ ਯਾਤਰੀਆਂ ਦੀ ਸਹੂਲਤ ਲਈ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜ੍ਹਿਆ ਗਿਆ।

ਗੁਰਦੁਆਰਾ ਬੇਰ ਸਾਹਿਬ ਵੱਲ ਸ਼ਰਧਾਲੂਆਂ ਦੇ ਆਉਣ-ਜਾਣ ਨੂੰ ਸੁਖਾਲਾ ਬਣਾਉਣ ਦੇ ਇੱਕ ਹੋਰ ਕਦਮ ਵਜੋਂ ਪਵਿੱਤਰ ਵੇਈਂ ‘ਤੇ 9.30 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਉੱਚ-ਪੱਧਰੀ ਪੁਲਾਂ ਦਾ ਨਿਰਮਾਣ ਕੀਤਾ ਗਿਆ। ਇਸ ਦੇ ਨਾਲ ਹੀ ਪਵਿੱਤਰ ਵੇਈਂ ‘ਤੇ ਦੋ ਫੁੱਟ ਓਵਰ ਬ੍ਰਿਜਾਂ (1.4 ਕਰੋੜ ਰੁਪਏ) ਅਤੇ ਦੋ ਪਨਟੂਨ ਪੁੱਲਾਂ (2 ਕਰੋੜ ਰੁਪਏ) ਦਾ ਨਿਰਮਾਣ ਕੀਤਾ ਗਿਆ। ਇਸ ਤੋਂ ਇਲਾਵਾ,ਲ 2.4 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਆਰਾਮ ਘਰ (ਰੈਸਟ ਹਾਊਸ) ਦਾ ਨਿਰਮਾਣ ਕੀਤਾ ਗਿਆ ਹੈ, ਜਦੋਂਕਿ 6 ਕਰੋੜ ਰੁਪਏ ਬੱਸ ਅੱਡੇ ਦੇ ਨਵੀਨੀਕਰਨ 'ਤੇ ਖਰਚ ਕੀਤੇ ਗਏ ਅਤੇ 11 ਕਰੋੜ ਰੁਪਏ ਦੀ ਲਾਗਤ ਨਾਲ 66 ਕੇ.ਵੀ ਸਬ ਸਟੇਸ਼ਨ ਸਥਾਪਤ ਕੀਤਾ ਗਿਆ।ਸੁਲਤਾਨਪੁਰ ਲੋਧੀ ਵਿਖੇ ਸਮਾਰੋਹਾਂ ਵਿੱਚ ਸ਼ਿਰਕਤ ਕਰਨ ਉਪਰੰਤ ਪਹਿਲੀ ਪਾਤਸ਼ਾਹੀ ਨਾਲ ਸੰਬੰਧਤ ਇਕ ਹੋਰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੰਸਦ ਮੈਂਬਰ ਪਰਨੀਤ ਕੌਰ ਦੀ ਹਾਜ਼ਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਵਾਲੇ ਲੋਕਾਂ 63 ਪਿੰਡ ਅਤੇ 14 ਕਸਬਿਆਂ ਵਿਚ ਸ਼ੁਰੂ ਕੀਤੇ ਸਾਰੇ ਪ੍ਰਾਜੈਕਟ (77 ਕਰੋੜ ਰੁਪਏ) ਲੋਕਾਂ ਨੂੰ ਸਮਰਪਿਤ ਕੀਤੇ ਗਏ।ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਵਿਰਾਸਤੀ ਮਾਰਗ (3 ਕਰੋੜ ਰੁਪਏ), 100 ਏਕੜ ਵਿਚ ਬਣਨ ਵਾਲੀ ਗੁਰੂ ਨਾਨਕ ਦੇਵ ਗੰਨਾ ਖੋਜ ਅਤੇ ਵਿਕਾਸ ਸੰਸਥਾ ਕਲਾਨੌਰ ਅਤੇ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਅਤੇ ਘੰਟਾ ਘਰ (80 ਲੱਖ ਰੁਪਏ) ਦਾ ਨੀਂਹ ਪੱਥਰ ਵੀ ਰੱਖਿਆ ਗਿਆ।ਡੇਰਾ ਬਾਬਾ ਨਾਨਕ ਹਲਕੇ ਵਿੱਚ ਗੰਨਾ ਖੋਜ ਸੰਸਥਾ ਸਮੇਤ ਸਾਰੇ ਵਿਕਾਸ ਪ੍ਰਾਜੈਕਟਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸੰਸਥਾ ਗੰਨਾ ਉਤਪਾਦਕਾਂ ਲਈ ਬਹੁਤ ਲਾਹੇਬੰਦ ਸਿੱਧ ਹੋਵੇਗੀ। ਇਸ ਤੋਂ ਇਲਾਵਾ ਵਿਰਾਸਤੀ ਮਾਰਗ ਧਾਰਮਿਕ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰੇਗਾ ਅਤੇ ਖਿੱਤੇ ਦੀ ਨੁਹਾਰ ਬਦਲ ਦੇਵੇਗਾ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Sultanpur Lodhi , Dera Baba Nanak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD