Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਗ੍ਰਹਿ ਮੰਤਰੀ ਦੇਸ਼ ਨੂੰ ਗੰਭੀਰ ਹਾਲਤ ਵਿੱਚ ਛੱਡ ਕੇ ਹੈਦਰਾਬਾਦ ਵਿੱਚ ਨਗਰ ਨਿਗਮ ਚੋਣ ਦਾ ਪ੍ਰਚਾਰ ਕਰ ਰਿਹਾ ਹੈਂ -ਸੌਰਭ ਭਾਰਦਵਾਜ

ਪੁਲਿਸ ਅਤੇ ਕਿਸਾਨਾਂ ਵਿੱਚ ਕਾਨੂੰਨ ਵਿਵਸਥਾ ਦਾ ਸਵਾਲ ਖੜਾ ਹੁੰਦਾ ਹੈ ਤਾਂ ਇਸਦੇ ਲਈ ਕੇਂਦਰੀ ਗ੍ਰਹਿ ਮੰਤਰੀ ਜਿੰਮੇਦਾਰ ਹੋਣਗੇ- ਸੌਰਭ ਭਾਰਦਵਾਜ

Web Admin

Web Admin

5 Dariya News

ਨਵੀਂ ਦਿੱਲੀ , 29 Nov 2020

ਆਮ ਆਦਮੀ ਪਾਰਟੀ (ਆਪ) ਨੇ ਕਿਸਾਨ ਅੰਦੋਲਨ ਦੇ ਹੱਕ ਡਟਦਿਆਂ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਦਿੱਲੀ ‘ਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਮੁੱਖ ਬੁਲਾਰੇ ਸੌਰਵ ਭਾਰਦਵਾਜ ਨੇ ਕਿਹਾ ਕਿ ਅੱਜ ਇੱਕ ਪਾਸੇ ਦੇਸ਼ ਦਾ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੰਦੋਲਨ ਕਰਦਾ ਹੋਇਆ ਕੌਮੀ ਰਾਜਧਾਨੀ ਦਿੱਲੀ ਤੱਕ ਪਹੁੰਚ ਗਿਆ ਹੈ, ਦੂਜੇ ਪਾਸੇ ਕੇਂਦਰ ਸਰਕਾਰ ਕਿਸਾਨਾਂ ਨਾਲ ਮਸਲੇ ਦੇ ਹੱਲ ਲਈ ਗੱਲ ਕਰਨ ਤੋਂ ਭੱਜ ਰਹੀ ਹੈ। ਉਨਾਂ ਕਿਹਾ ਕਿ ਠੰਢ ਦੇ ਮੌਸਮ ਵਿਚ ਖੁੱਲੇ ਅਸਮਾਨ ਥੱਲੇ ਕਿਸਾਨਾਂ ਨਾਲ ਗੱਲ ਕਰਨ ਦੀ ਥਾਂ ਕੇਂਦਰੀ ਗ੍ਰਹਿ ਮੰਤਰੀ ਸ਼ਰਤਾਂ ਰੱਖ ਰਹੇ ਹਨ, ਜੋ ਜਾਇਜ਼ ਨਹੀਂ ਹੈ। ਉਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਗਰ ਕੌਂਸਲ ਦੀਆਂ ਚੋਣਾਂ ‘ਚ ਭਾਜਪਾ ਦਾ ਪ੍ਰਚਾਰ ਕਰਨ ਲਈ ਹੈਦਰਾਬਾਦ ਤਾਂ ਜਾ ਸਕਦੇ ਹਨ, ਪਰੰਤੂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਸਕਦੇ। ਸੌਰਵ ਭਾਰਦਵਾਜ ਨੇ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨ ਦੇ ਵਿਰੋਧ ਵਿਚ ਦੇਸ਼ ਦੇ ਕਿਸਾਨ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਅੱਤਿਆਚਾਰ ਦਾ ਸਾਹਮਣਾ ਕਰਦੇ ਹੋਏ ਅੱਜ ਹਰਿਆਣਾ ਦਿੱਲੀ ਬਾਰਡਰ ਉੱਤੇ ਬੈਠੇ ਹਨ। ਉਨਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨਾਂ ਨੂੰ ਇਹ ਸ਼ਰਤ ਰੱਖ ਰਹੇ ਹਨ ਕਿ ਪਹਿਲਾ ਬੁਰਾੜੀ ਦੇ ਮੈਦਾਨ ਵਿਚ ਆ ਕੇ ਬੈਠਣ ਫਿਰ ਹੀ ਸਰਕਾਰ ਗੱਲ ਕਰੇਗੀ। ਉਨਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਕੋਲ ਕਿਸਾਨਾਂ ਨੂੰ ਮਿਲਣ ਲਈ ਤਾਂ ਸਮਾਂ ਨਹੀਂ ਹੈ, ਪਰੰਤੂ ਨਗਰ ਨਿਗਮ ਦੀਆਂ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਉੱਥੋਂ ਦੀਆਂ ਸੜਕਾਂ ਵਿਚ ਪਏ ਟੋਇਆਂ ਦੀਆਂ ਗੱਲ ਕਰ ਰਹੇ ਹਨ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਅਜਿਹਾ ਪਹਿਲੇ ਗ੍ਰਹਿ ਮੰਤਰੀ ਹਨ, ਜੋ ਐਨੇ ਵੱਡੀ ਗਿਣਤੀ ਵਿਚ ਲੋਕ ਪ੍ਰਦਰਸ਼ਨ ਕਰ ਰਹੇ ਹਨ ਤੇ ਗ੍ਰਹਿ ਮੰਤਰੀ ਕੋਲ ਸਮਾਂ ਨਾ ਹੋਵੇ।ਉਨਾਂ ਕਿਹਾ ਕਿ ਕੱਲ ਕਿਸਾਨਾਂ ਨੂੰ ਇਹ ਦੋਸ਼ ਲਗਾਇਆ ਜਾ ਰਿਹਾ ਸੀ ਕਿ ਜੇਕਰ ਦਿੱਲੀ ਵਿਚ ਕੋਰੋਨਾ ਵਧਿਆਂ ਦਾ ਉਨਾਂ ਦਾ ਮੁੱਖ ਕਾਰਨ ਇਹ ਕਿਸਾਨ ਅੰਦੋਲਨ ਹੋਵੇਗਾ, ਪਰੰਤੂ ਆਪ ਹੀ ਇਹ ਦਾਅਵਾ ਕਰ ਰਹੇ ਹਨ ਉਨਾਂ ਦੇ (ਅਮਿਤ ਸ਼ਾਹ) ਰੋਡ ਸ਼ੋਅ ਮੌਕੇ ਭਾਰੀ ਭੀੜ ਸੀ, ਇਸ ਤੋਂ ਭਾਜਪਾ ਦਾ ਹੰਕਾਰ ਅਤੇ ਦੋਗਲਾਪਣ ਉਜਾਗਰ ਹੁੰਦਾ ਹੈ। ਸੌਰਵ ਭਾਰਦਵਾਜ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਗੰਭੀਰਤਾ ਨਾਲ ਲਵੇ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਤੁਰੰਤ ਰੱਦ ਕਰਕੇ ਅੰਨਦਾਤਾ ਦਾ ਸਨਮਾਨ ਕਰੇ। 

 

Tags: Saurabh Bhardwaj , AAP , Aam Aadmi Party , New Delhi , Protest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD