ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਹੈ ਵਚਨਬੱਧ : ਸੁਖਬਿੰਦਰ ਸਿੰਘ ਬਿੰਦਰਾ
ਸਤਲੁਜ ਕ੍ਰਿਕਟ ਲੀਗ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਕ੍ਰਿਕਟ ਲੀਗ ਦੇ ਮੈਨ ਆਫ ਸੀਰੀਜ਼ ਨੂੰ ਸਪੋਰਟਸ ਕਿੱਟ ਦੇ ਕੇ ਨਿਵਾਜਿਆ
Web Admin
5 Dariya News
ਲੁਧਿਆਣਾ , 29 Nov 2020
Last updated on: Nov 29, 2020, 00:00 IST
ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸਤਲੁਜ ਕ੍ਰਿਕਟ ਲੀਗ ਦੀ ਸੀਰੀਜ਼ ਵਿੱਚ ਸ਼ਿਰਕਤ ਕਰਦਿਆਂ ਮੈਨ ਆਫ ਸੀਰੀਜ਼ ਨੂੰ ਸਪੋਰਟਸ ਕਿੱਟ ਦੇ ਕੇ ਨਿਵਾਜਿਆ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਸਤਲੁਜ ਕਲੱਬ ਦੇ ਜਨਰਲ ਸਕੱਤਰ ਸ੍ਰੀ ਸੰਜੀਵ ਢਾਂਡਾ, ਖੇਡ ਸਕੱਤਰ ਸ੍ਰੀ ਅਮਿਤ ਗੋਇਲ, ਵਿੱਤ ਸਕੱਤਰ ਸ੍ਰੀ ਵਾਲੀਆ, ਡਾ ਰੋਹਿਤ ਦੱਤਾ ਅਤੇ ਐਡਵੋਕੇਟ ਗੁਰਿੰਦਰਪ੍ਰੀਤ ਸਿੰਘ ਵੀ ਮੌਜੂਦ ਸਨ।