Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੰਜਾਬ ਦੇ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਚ ਐੱਨਆਰਆਈ ਭਾਈਚਾਰੇ ਦਾ ਅਹਿਮ ਯੋਗਦਾਨ: ਦੀਵਾਨ

ਉਦਯੋਗ ਭਵਨ ਚ ਪੀਐੱਲਆਈਡੀਬੀ ਚੇਅਰਮੈਨ ਨੂੰ ਮਿਲੇ ਨਿੱਝਰ

Web Admin

Web Admin

5 Dariya News

ਚੰਡੀਗੜ੍ਹ , 01 Dec 2020

Last updated on: Dec 01, 2020, 00:00 IST

ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਸਬੰਧੀ ਵਿਭਾਗ ਲਈ ਯੂਕੇ ਚ ਕੋਆਰਡੀਨੇਟਰ ਅਤੇ ਯੂਕੇ ਦੇ ਐਨਆਰਆਈ ਆਫ ਦਾ ਈਅਰ ਮਨਜੀਤ ਸਿੰਘ ਨਿੱਝਰ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨਾਲ ਉਦਯੋਗ ਭਵਨ ਸਥਿਤ ਉਨਾਂ ਦਫ਼ਤਰ ਚ ਮੁਲਾਕਾਤ ਕੀਤੀ। ਜਿਥੇ ਦੀਵਾਨ ਵੱਲੋਂ ਨਿੱਝਰ ਤੋਂ ਇਲਾਵਾ ਇੰਡੀਅਨ ਓਵਰਸਿਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਹਰਜਿੰਦਰ ਸਿੰਘ ਚਾਹਲ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਦੀਵਾਨ ਨੇ ਐਨਆਰਆਈ ਭਾਈਚਾਰੇ ਦੇ ਪੰਜਾਬ ਦੇ ਵਿਕਾਸ ਚ ਯੋਗਦਾਨ ਦੇ ਮਹੱਤਵ ਬਾਰੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨਆਰਆਈ ਭਾਈਚਾਰੇ ਦੀ ਮਜ਼ਬੂਤੀ ਵਾਸਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਦੀਵਾਨ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਚ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਵਾਸਤੇ ਐਨਆਰਆਈ ਭਾਈਚਾਰਾ ਅਹਿਮ ਯੋਗਦਾਨ ਦੇ ਸਕਦਾ ਹੈ। ਇਸ ਤੋਂ ਇਲਾਵਾ ਉਨਾਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਵਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਆਰਥਿਕ ਸੁਧਾਰ ਹੋਣ ਦੇ ਨਾਲ ਰੁਜ਼ਗਾਰ ਦੇ ਸਾਧਨ ਵੀ ਵਧਣ।ਉੱਥੇ ਹੀ ਮਨਜੀਤ ਸਿੰਘ ਨਿੱਝਰ ਨੇ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨਾਲ ਰੁਜ਼ਗਾਰ ਦੇ ਸਾਧਨ ਵਧਣਗੇ। ਉਨਾਂ ਬੁਨਿਆਦੀ ਪੱਧਰ ਤੇ ਵੀ ਸਿੱਖਿਆ ਅਤੇ ਸਿਹਤ ਖੇਤਰ ਚ ਸੁਧਾਰ ਉੱਪਰ ਵੀ ਜ਼ੋਰ ਦਿੱਤਾ, ਜਿਸ ਲਈ ਐਨਆਰਆਈ ਭਾਈਚਾਰਾ ਪੂਰੀ ਤਰਾਂ ਨਾਲ ਸਹਿਯੋਗ ਕਰੇਗਾ।ਇਸ ਮੌਕੇ ਐਡਵੋਕੇਟ ਚਰਨਜੀਤ ਸਿੰਘ, ਗੁਰਪ੍ਰੀਤ ਵਿਰਕ ਅਤੇ ਰਾਣਾ ਇਸ਼ਵਿੰਦਰ ਸਿੰਘ ਵੀ ਮੌਜੂਦ ਰਹੇ।

 

Tags: Punjab Congress , Pawan Dewan , Manjit Singh Nijjar , Punjab Large Industrial Development Board

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD