Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹਿਰ ਚ ਮੁਸ਼ਕਿਲਾਂ ਦੀ ਭਰਮਾਰ-ਕੌਂਸਲ ਚੋਣਾਂ ਜਿੱਤ ਭਾਜਪਾ ਦਿਵਾਏਗੀ ਨਿਯਾਤ : ਨਰਿੰਦਰ ਰਾਣਾ

ਕਾਜੋਲੀ ਵਾਟਰ ਵਰਕਸ ਤੋਂ ਸ਼ਹਿਰ ਨੂੰ ਪਾਣੀ, ਡੰਪਿੰਗ ਗਰਾਉਂਡ ਸ਼ਹਿਰ ਤੋਂ ਬਾਹਰ ਕੱਢਣ, ਆਧੂਨਿਕ ਬੱਸ ਅੱਡੇ ਦਾ ਨਿਰਮਾਣ

Web Admin

Web Admin

5 Dariya News

ਖਰੜ , 02 Dec 2020

Last updated on: Dec 02, 2020, 00:00 IST

ਪਿੱਛਲੇ ਲੰਮੇਂ ਸਮੇਂ ਤੋਂ ਖਰੜ ਸ਼ਹਿਰ ਵਾਸੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨਾਂ ਵਿੱਚ ਪ੍ਰਮੁੱਖ ਤੌਰ ਤੇ ਪੀਣ ਵਾਲੇ ਪਾਣੀ, ਡੰਪਿੰਗ ਗਰਾਉਂਡ, ਜਨਤ ਪਖਾਨਿਆਂ ਦੀ ਅਣਹੋਦ, ਬੱਸ ਅੱਡਾ,ਜਨਤਕ ਪਾਰਕਾਂ, ਵੱਡੇ ਖੇਡ ਮੈਦਾਨ, ਘਟੀਆ ਸੀਵਰੇਜ਼ ਸਿਸਟਮ ਆਦਿ ਸ਼ਾਮਲ ਹਨ । ਕੌਂਸਲ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਦਾ ਪ੍ਰਧਾਨ ਬਣਨ ਤੇ ਖਰੜ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।ਇਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਜ਼ਿਲ੍ਹਾ ਮੋਹਾਲੀ ਜਨਰਲ ਸਕੱਤਰ ਨਰਿੰਦਰ ਰਾਣਾ ਨੇ ਕਿਹਾ ਕਿ ਨਗਰ ਕੌਂਸਲ ਖਰੜ ਅਧੀਨ ਖੇਤਰ ਦੇ ਵਸਨੀਕਾਂ ਨੂੰ ਸੱਭ ਤੋਂ ਵੱਡੀ ਸਮੱਸਿਆ ਪੀਣ ਵਾਲੇ ਪਾਣੀ ਦੀ ਹੈ।ਲੋਕਾਂ ਨੂੰ ਪੀਣ ਦਾ ਪੂਰਾ ਪਾਣੀ ਨਹੀਂ ਮਿਲ ਰਿਹਾ ਹੈ।ਹਰ ਸਾਲ ਦਰਜਨਾਂ ਟਿਊਬਵੈਲ ਫੇਲ ਹੋ ਜਾਂਦੇ ਹਨ ਜਿਸ ਦਾ ਇੱਕੋ ਇੱਕ ਹੱਲ ਕਾਜੋਲੀ ਵਾਟਰ ਵਰਕਸ ਤੋਂ ਨਹਿਰੀ ਪਾਣੀ ਦੀ ਸਪਲਾਈ ਨਾ ਨਿਕਲ ਸਕਦਾ ਹੈ।ਇਸ ਤੋਂ ਇਲਾਵਾ ਲੋਕਾਂ ਲਈ ਕੋਈ ਬੱਸ ਅੱਡਾ ਨਹੀਂ ਹੈ ਜਦਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੀਬ ਪੰਦਰਾਂ ਸਾਲ ਪਹਿਲਾਂ ਬੱਸ ਅੱਡੇ ਦਾ ਉਦਘਾਟਨ ਕੀਤਾ ਸੀ ਜੋ ਅੱਜ ਤੱਕ ਨਹੀਂ ਬਣਾਇਆ ਜਿਸ ਨੂੰ ਪਹਿਲ ਦੇ ਅਧਾਰ ਤੇ ਬਣਾਇਆ ਜਾਵੇਗਾ। ਪਬਲਿਕ ਟਾਇਲਟ ਨਾ ਹੋਣ ਕਾਰਨ ਵੀ ਬਜਾਰਾਂ ਚ ਖ੍ਰੀਦਦਾਰੀ ਕਰਨ ਆਉਣ ਵਾਲਿਆਂ ਨੂੰ ਮੁਸ਼ਕਿਲ ਆਉਦੀ ਹੈ।ਬਰਸਾਤੀ ਦਿਨਾਂ ਚ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਪੋਲ ਖੁੱਲਦੀ ਹੈ ਤੇ ਸਾਰਾ ਸ਼ਹਿਰ ਪਾਣੀ ਚ ਡੁੱਬ ਜਾਂਦਾ ਹੈ ।ਸੀਵਰੇਜ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤੇ ਵੱਡੇ ਟ੍ਰੀਟਮੈਂਟ ਪਲਾਂਟੇ ਲਗਾਏ ਜਾਣਗੇ।ਸੜਕਾਂ ਕਿਨਾਰੇ ਦਰੱਖਤ ਲਗਾਕੇ ਸ਼ਹਿਰ ਨੂੰ ਸੂੰਦਰ ਬਣਾਉਣਾ, ਵੱਡੇ ਪਾਰਕ, ਅਣਅਧਿਕਾਰਤ ਕਲੋਨੀਆਂ ਚ ਸਾਰੀਆਂ ਸੁੱਖ ਸਹੂਲਤਾਂ,ਚੌੜੀਆਂ ਸੜਕਾਂ, ਦਰਪਨ ਸਿਟੀ ਨੇੜੇ ਡੰਪਿੰਗ ਗਰਾਉਂਡ ਨੂੰ ਸ਼ਿਫਟ ਕਰਨਾ, ਅਵਾਰਾ ਪਸ਼ੂਆਂ ਅਤੇ ਕੁੱਤਿਆਂ ਤੋਂ ਨਿਯਾਤ ਦਿਵਾਉਣਾ ਆਦਿ ਸਮੱਸਿਆਂਵਾਂ ਦਾ ਹੱਲ ਕੀਤਾ ਜਾਵੇਗਾ।ਉਨਾਂ ਕਿਹਾ ਕਿ ਨਗਰ ਕੌਂਸਲ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਵੱਡੀ ਰਕਮ ਅਦਾ ਕਰਨੀ ਪੈਂਦੀ ਹੈ। ਭਾਜਪਾ ਦੇ ਬਹੁਮਤ ਵਿਚ ਆਉਣ ਮਗਰੋਂ ਉਕਤ ਕੰਮ ਸੁਵਿਧਾ ਕੇਂਦਰਾਂ ਰਾਂਹੀ ਕਰਵਾਉਣ ਦੀ ਵਿਵਸਥਾ ਕੀਤੀ ਜਾਵੇਗੀ।ਉਨਾਂ ਸ਼ਹਿਰ ਵਾਸੀਆਂ ਤੋਂ ਉਕਤ ਸਾਰੇ ਕੰਮਾਂ ਨੂੰ ਨੇਪਰੇ ਚਾੜਨ ਲਈ ਕੌਂਸਲ ਚੋਣਾਂ ਚ ਭਾਜਪਾ ਦਾ ਸਹਿਯੋਗ ਮੰਗਿਆ ਹੈ।

 

Tags: Narinder Rana , BJP , Bharatiya Janata Party , Kharar , Kharar News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD