Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਿੰਗਲ ਵਿੰਡੋ ਪ੍ਰਣਾਲੀ ਰਾਹੀਂ ਹੁਣ ਕੋਈ ਵੀ ਉਦਮੀ ਸਰਕਾਰੀ ਵਿਭਾਗਾਂ ਤੋਂ ਮੰਨਜੂਰੀਆਂ ਘਰ ਬੈਠਿਆਂ ਪ੍ਰਾਪਤ ਕਰ ਸਕਦਾ ਹੈ: ਸੋਨਾਲੀ ਗਿਰੀ

ਬਿਜਨਸ ਫਰਸਟ ਪੋਰਟਲ ਬਾਰੇ ਵਿਭਾਗਾਂ ਅਤੇ ਉਦਮੀਆਂ ਨੂੰ ਜਾਗਰੂਕ ਕਰਨ ਲਈ ਲਗਾਈ ਗਈ ਵਰਕਸ਼ਾਪ

Web Admin

Web Admin

5 Dariya News

ਰੂਪਨਗਰ , 02 Dec 2020

Last updated on: Dec 02, 2020, 00:00 IST

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਚ ਅੱਜ ਪੰਜਾਬ ਸਰਕਾਰ ਦੀ ਉਦਯਗਿਕ ਤੇ ਵਪਾਰ ਵਿਕਾਸ ਨੀਤੀ(ਆਈ.ਬੀ.ਡੀ.ਪੀ-2017), ਬਿਜਨਸ ਫਰਸਟ ਪੋਰਟਲ, ਸਟੇਟ ਰਿਫੋਰਮਸ ਐਕਸ਼ਨ ਪਲਾਨ-2020(SRAP-2020) ਅਧੀਨ, `ਈਜ਼ ਆਫ ਡੂਇੰਗ ਬਿਜ਼ਨਸ`, ਰਾਈਟ ਟੂ ਬਿਜ਼ਨਸ ਐਕਟ,2020 ਅਤੇ ਸਰਕਾਰ ਦੀਆਂ ਹੋਰ ਸਕੀਮਾਂ ਬਾਰੇ ਆਮ ਜਨਤਾ ਅਤੇ ਉਦਯੋਗਪਤੀਆਂ ਨੂੰ ਜਾਗਰੂਕ ਕਰਨ ਵਾਸਤੇ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਦੀ ਅਗਵਾਈ ਹੇਠ ਇਕ ਵਰਕਸ਼ਾਪ ਲਗਾਈ ਗਈ।ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਆ ਕਿ ਬਿਜਨਸ ਫਰਸਟ ਪੋਰਟਲ ਦੇ ਨਾਲ ਹੁਣ ਸੂਬੇ ਵਿਚ ਨਵਾਂ ਉਦਯੋਗ ਸਥਾਪਤ ਕਰਨ ਦੇ ਚਾਹਵਾਨਾਂ ਲਈ ਕਾਫੀ ਸੌਖ ਹੋ ਗਈ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਦਾ ਉਦਯੋਗ ਸਥਾਪਤ ਕਰਨ ਲਈ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਪ੍ਰਵਾਨਗੀਆਂ ਲੈਣ ਲਈ `ਸਿੰਗਲ ਵਿੰਡੋ ਪ੍ਰਣਾਲੀ` ਰਾਹੀਂ ਹੁਣ ਕੋਈ ਵੀ ਉਦਮੀ ਇਸ ਪੋਰਟਲ ਤੇ ਅਪਲਾਈ ਕਰਕੇ ਇਹ ਪ੍ਰਵਾਨਗੀ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਉਦਮੀਆਂ ਨੂੰ ਵੱਖ ਵੱਖ ਵਿਭਾਗਾਂ ਦੇ ਚੱਕਰ ਲਾਉਣੇ ਨਹੀਂ ਸਗੋਂ ਇਸ ਆਨਲਾਈਨ ਪ੍ਰਣਾਲੀ ਰਾਹੀ ਮਿਥੇ ਸਮੇਂ ਵਿਚ ਸਰਕਾਰ ਦੇ ਵਿਭਾਗਾਂ ਤੋਂ ਐਨ ਓ ਸੀ ਲੈ ਸਕਣਗੇ ਅਤੇ ਸਰਕਾਰੀ ਵਿਭਾਗਾਂ ਵਲੋਂ ਲਗਾਏ ਇਤਰਾਜਾਂ ਦੀ ਜਵਾਬ ਵੀ ਉਹ ਆਨ ਲਾਈਨ ਹੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਮਿੱਥੇ ਸਮੇਂ ਵਿਚ ਕੋਈ ਵਿਭਾਗ ਐਨ ਓ ਸੀ ਜਾਰੀ ਨਹੀਂ ਕਰਦੇ ਤਾਂ ਇਹ ਉਹ ਉਸ ਵਿਭਾਗ ਦੀ ਜਵਾਬਦੇਹੀ ਬਣ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਉਹ ਖੁਦ ਹਰ ਮਹੀਨੇ ਦੇ ਪਹਿਲੇ ਤੇ ਤੀਜੇ ਹਫਤੇ ਅਪਲਾਈ ਕੀਤੇ ਕੇਸਾਂ ਦੀ ਸਮੀਖਿਆ ਕਰਨਗੇ। ਇਸ ਵਰਕਸ਼ਾਪ ਵਿਚ ਸ੍ਰੀ ਦੀਪ ਸਿੰਘ ਗਿੱਲ, ਫੰਕਸ਼ਨਲ ਮੈਨੇਜਰ, ਸ੍ਰੀ ਦੇਵੇਸ਼ ਸਿੰਗਲਾ ਬਿਜਨਸ ਫੈਸੀਲੀਟੇਟਰ ਆਫੀਸਰ, ਵੱਲੋਂ ਸਟੇਟ ਰਿਫੋਰਮ ਐਕਸ਼ਨ ਪਲਾਨ-2020, ਈਜ ਆਫ ਡੂਇੰਗ ਬਿਜਨਸ, ਰਾਈਟ ਟੂ ਬਿਜਨਸ ਐਕਟ, 2020, ਬਾਰੇ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਉਦਯੋਗ ਸਥਾਪਿਤ ਕਰਨ ਲਈ ਸਾਰੀਆਂ ਜਰੂਰੀ ਮੰਨਜੂਰੀਆਂ ਲੈਣ ਦੀ ਪ੍ਰਕ੍ਰਿਆ ਨੂੰ ਹੋਰ ਸਰਲ ਅਤੇ ਸੁਖਾਵੀਂ ਕਰਨ ਲਈ ਸਰਕਾਰ ਵੱਲੋਂ ਇੱਕ ਹੋਰ ਕਦਮ ਚੁੱਕਿਆ ਗਿਆ ਹੈ, ਜਿਸ ਅਧੀਨ ਪੰਜਾਬ ਸਰਕਾਰ ਨੇ (ਰਾਈਟ ਟੂ ਬਿਜਨਸ ਐਕਟ, 2020) ਲਿਆਂਦਾ ਹੈ। 

ਇਸ ਐਕਟ ਅਧੀਨ ਕੋਈ ਵੀ ਉਦਯੋਗਪਤੀ ਜੋ ਆਪਣਾ ਉਦਯੋਗ ਉਦਯੋਗਿਕ ਫੋਕਲ ਪੁਆਇੰਟ/ ਇੰਡਸਟ੍ਰੀਅਲ ਏਰੀਆ ਜਾਂ ਪੰਜਾਬ ਸਰਕਾਰ ਦੇ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਵੱਲੋਂ ਨਿਰਧਾਰਿਤ ਇੰਡਸਟ੍ਰੀਅਲ ਜ਼ੋਨ ਵਿੱਚ ਸਥਾਪਿਤ ਕਰਨਾ ਚਾਹੁੰਦਾ ਹੈ, ਉਹ ਆਪਣੀ ਤਜਵੀਜ ਪੰਜਾਬ ਸਰਕਾਰ ਦੇ ਇਨਵੈਸਟ ਪੰਜਾਬ ਬਿਜਨਸ ਫਰਸਟ ਪੋਰਟਲ ਤੇ ਆਨਲਾਈਨ ਅਪਲਾਈ ਕਰਕੇ ਇੱਕੋ ਸੰਪਰਕ ਸੂਤਰ ਰਾਹੀਂ ਸੰਬੰਧਤ ਮੰਨਜੂਰੀਆਂ/ਐਨ.ਓ.ਸੀ. ਪ੍ਰਾਪਤ ਕਰ ਸਕਦਾ ਹੈ। ਇਹ ਸਾਰੀਆਂ ਮੰਨਜ਼ੂਰੀਆਂ ਸਮਾਂ ਬੱਧ ਹਨ। (ਫੋਕਲ ਪੁਆਇੰਟ ਅੰਦਰ ਸਥਾਪਿਤ ਉਦਯੋਗਾਂ ਲਈ 3 ਦਿਨਾਂ ਵਿੱਚ ਅਤੇ ਇੰਡਸਟ੍ਰੀਲ ਜ਼ੋਨ ਵਿੱਚ ਸਥਾਪਿਤ ਉਦਯੋਗਾਂ ਲਈ 15 ਦਿਨਾਂ ਵਿੱਚ ) ਇਹ ਇੱਕ ਪ੍ਰਿੰਸੀਪਲ ਅਪਰੂਵਲ ਹੈ ਜੋ ਕਿ 3 ਸਾਲਾਂ ਤੱਕ ਵੈਲਿਡ ਹੋਵੇਗੀ। ਇਸ ਦੌਰਾਨ ਉਦਯੋਗਪਤੀ ਰੈਗੂਲਰ ਅਪਰੂਵਲ ਪ੍ਰਾਪਤ ਕਰ ਸਕਦਾ ਹੈ। ਇਹ ਸਾਰੀਆਂ ਮੰਨਜੂਰੀਆਂ/ਐਨ.ਓ.ਸੀ./ ਅਪਰੂਵਲ ਇੱਕੋ ਸੰਪਰਕ ਸੂਤਰ ਰਾਹੀਂ ਸਬੰਧਤ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਹੀ ਦਿੱਤੀਆਂ ਜਾਣਗੀਆਂ। ਉਦਯੋਗਪਤੀਆਂ ਵੱਲੋਂ ਫੀਡਬੈਕ ਪ੍ਰਾਪਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਉਦਯੋਗਿਕ ਪਾਲਿਸੀ 2017 ਸਕੀਮ ਬਾਰੇ ਸਾਰੇ ਉਦਯੋਗਪਤੀਆਂ ਨੂੰ ਹਰ ਤਰ੍ਹਾਂ ਨਾਲ ਜਾਗਰੂਕ ਕੀਤਾ ਅਤੇ ਪੋਰਟਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਦਯੋਗਪਤੀਆਂ ਵੱਲੋਂ ਵੀ ਆਪਣੇ ਉਦਯੋਗਾਂ ਨਾਲ ਸਬੰਧਤ ਹਰ ਤਰ੍ਹਾਂ ਦੇ ਸਵਾਲ ਕੀਤੇ ਗਏ ਅਤੇ ਟੀਮ ਵੱਲੋਂ ਉਨ੍ਹਾਂ ਦੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ ਗਏ।ਇਸ ਵਰਕਸ਼ਾਪ ਵਿਚ ਸ੍ਰੀ ਦੀਪ ਸਿੰਘ ਗਿੱਲ, ਫੰਕਸ਼ਨਲ ਮੈਨੇਜਰ, ਸ੍ਰੀ ਤਰੁਣ ਕੁਮਾਰ ਲਲਿਤ, ਐਸ ਆਈ ਪੀ ਓ, ਡੀ ਆਈ ਸੀ, ਸ੍ਰੀ ਦੇਵੇਸ਼ ਸਿੰਗਲਾ ਬਿਜਨਸ ਫੈਸੀਲੀਟੇਟਰ ਆਫੀਸਰ, ਕਾਰਜਕਾਰੀ ਇੰਜੀਨਅਰ ਬਿਜਲੀ ਵਿਭਾਗ, ਕਾਰਜਕਾਰੀ ਇੰਜੀਨੀਅਰ ਪ੍ਰਦੂਸ਼ਣ ਰੋਕਥਾਮ ਬੋਰਡ, ਅਸਿਸਟੈਂਟ ਐਕਸਾਈਜ਼ ਅਤੇ ਟੈਕਸੇਸ਼ਨ ਕਮਿਸ਼ਨਰ, ਅਸਿਸਟੈਂਟ ਲੇਬਰ ਕਮਿਸ਼ਨਰ, ਜਿਲ੍ਹਾ ਫਾਇਰ ਅਫਸਰ, ਡਿਪਟੀ ਡਾਇਰੈਕਟਰ ਫੈਕਟਰੀਜ, ਜਿਲ੍ਹਾ ਟਾਉਨ ਪਲੈਨਰ ਰੂਪਨਗਰ, ਅਤੇ ਜਿਲ੍ਹਾ ਰੂਪਨਗਰ ਦੇ ਵੱਖ ਵੱਖ ਉਦਯੋਗਪਤੀਆਂ ਅਤੇ ਯੂਜ਼ਰਸ ਨੇ ਹਿੱਸਾ ਲਿਆ।

 

Tags: DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD