Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਗੰਨਾ ਕਾਸ਼ਤਕਾਰਾਂ ਨੂੰ ਸੀਜ਼ਨ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ : ਅਰਵਿੰਦ ਪਾਲ ਸਿੰਘ ਸੰਧੂ

ਗੰਨਾ ਕਾਸ਼ਤਕਾਰਾਂ ਨੂੰ ਮਿੱਲ ਵਿੱਚ ਸਾਫ-ਸੁਥਰਾ ਗੰਨਾ ਲਿਆਉਣ ਦੀ ਅਪੀਲ

Web Admin

Web Admin

5 Dariya News

ਫਾਜ਼ਿਲਕਾ , 02 Dec 2020

Last updated on: Dec 02, 2020, 00:00 IST

ਸਹਿਕਾਰੀ ਖੰਡ ਮਿੱਲ ਦੇ 35ਵੇਂ ਪਿੜਾਈ ਸੀਜ਼ਨ 2020-21 ਦੀ ਮੁੱਖ ਮਹਿਮਾਨ ਵਜੋਂ ਪਹੰਚੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਅਤੇ ਕਾਗਰਸੀ ਆਗੂ ਸ਼੍ਰੀ ਸੰਦੀਪ ਜਾਖੜ ਨੇ ਸ਼ੁਰੂਆਤ ਕਰਵਾਈ ਅਤੇ ਮਿੱਲ ਦੇ ਸੀਜ਼ਨ 2020-21 ਨੂੰ ਚਲਾਉਣ ਦਾ ਰਸਮੀ ਉਦਘਾਟਨ ਵੀ ਕੀਤਾ। ਸੀਜ਼ਨ ਦੇ ਆਰੰਭ ਤੋਂ ਪਹਿਲਾਂ ਗੁਰੂਦੁਆਰਾ ਸਾਹਿਬ ਵਿਖੇ ਪਾਠ ਕਰਵਾਇਆ ਗਿਆ।ਇਸ ਮੌਕੇ ਪਹੰਚੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਸੀਜ਼ਨ ਦੌਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਤੇ ਝੋਨੇ ਦੀ ਖੇਤੀ ਕਰਨ ਦੀ ਬਜਾਏ ਕਮਾਦ ਦੀ ਫਸਲ ਬੀਜਣ ਵਾਲੇ ਕਿਸਾਨ ਵਧਾਈ ਦੇ ਪਾਤਰ ਹਨ।ਕਾਗਰਸੀ ਆਗੂ ਸ਼੍ਰੀ ਸੰਦੀਪ ਜਾਖੜ ਨੇ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫਸਲ ਚੱਕਰ ’ਚੋਂ ਬਾਹਰ ਨਿਕਲ ਕੇ ਹੋਰਨਾਂ ਫਸਲਾਂ ਦੀ ਬਿਜਾਈ ਵੱਲ ਧਿਆਨ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਰਾਜ ਸਰਕਾਰ ਵੱਲੋਂ ਲੋੜੀਂਦੀ ਸਹਾਇਤਾ ਦੇਣ ਦਾ ਭਰੋਸਾ ਦਵਾਇਆ। ਇਸ ਮੌਕੇ ਕੰਡੇ ’ਤੇ ਪਹੁੰਚੀਆਂ ਪਹਿਲੀਆਂ ਪੰਜ ਟਰਾਲੀਆਂ ਦੇ ਜਿੰਮੀਦਾਰਾਂ ਨੂੰ ਵਿਧਾਇਕ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਜਨਰਲ ਮੈਨੇਜਰ ਸ੍ਰੀ ਗਿਰੀਸ਼ ਚੰਦਰਾ ਸ਼ੁਕਲਾ ਵੱਲੋਂ ਆਏ ਸਾਰੇ ਪਤਵੰਤੇ ਸੱਜਣਾਂ ਦਾ ਨਿੱਘਾ ਸੁਆਗਤ ਕੀਤਾ।ਉਨਾਂ ਵੱਲੋਂ ਗੰਨਾ ਕਾਸ਼ਤਕਾਰ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਗੰਨਾ ਮਿੱਲ ਵਿੱਚ ਸਾਫ-ਸੁਥਰਾ, ਅੱਗ ਅਤੇ ਖੋਰੀ ਤੋਂ ਰਹਿਤ ਲੈ ਕੇ ਆਉਣ ਤਾਂ ਜੋ ਮਿੱਲ ਦੇ ਮਿੱਥੇ ਗਏ ਟੀਚੇ ਪ੍ਰਾਪਤ ਕੀਤੇ ਜਾ ਸਕਣ।ਇਸ ਮੌਕੇ ਸ੍ਰੀਮਤੀ ਸ਼ੁਭਦੀਪ ਕੌਰ, ਸੰਯੁਕਤ ਰਜਿਸਟਰਾਰ, ਸਹਿਕਾਰੀ ਸਭਾਵਾਂ, ਫਿਰੋਜ਼ਪੁਰ ਮੰਡਲ, ਫਿਰੋਜ਼ਪੁਰ ਅਤੇ ਸ੍ਰੀ ਅਨਿਲ ਕੁਮਾਰ, ਪ੍ਰਸ਼ਾਸ਼ਕ-ਕਮ-ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਬਠਿੰਡਾ, ਸ਼੍ਰੀ ਪ੍ਰੇਮ ਕੁਮਾਰ ਕੁਲਰੀਆ, ਚੇਅਰਮੈਨ, ਮਾਰਕੀਟ ਕਮੇਟੀ ਫਾਜ਼ਿਲਕਾ, ਸ੍ਰ. ਦਵਿੰਦਰ  ਸਿੰਘ ਧਾਲੀਵਾਲ, ਸਹਾਇਕ ਗੰਨਾ ਵਿਕਾਸ ਅਫਸਰ, ਫਰੀਦਕੋਟ, ਸ੍ਰੀ ਸੰਦੀਪ ਬਹਿਲ, ਏ.ਡੀ.ਓ. ਸ਼੍ਰੀ ਨਵਿੰਦਰਪਾਲ  ਸਿੰਘ, ਏ.ਡੀ.ਓ. ਸ੍ਰੀ ਰਾਜੇਸ਼ ਨੈਣ, ਮੈਨੇਜਰ, ਐਫ.ਸੀ.ਸੀ.ਬੀ., ਮਿੱਲ ਦੇ ਜਨਰਲ ਮੈਨੇਜਰ ਸ੍ਰੀ ਗਿਰੀਸ਼ ਚੰਦਰਾ ਸ਼ੁਕਲਾ, ਸਮੂਹ ਵਿਭਾਗਾਂ ਦੇ ਮੁਖੀ ਅਤੇ ਮਿੱਲ ਕਰਮਚਾਰੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਅਤੇ ਗੰਨਾ ਕਾਸ਼ਤਕਾਰ ਵੀ ਹਾਜ਼ਰ ਸਨ ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD