Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਐਸ.ਪੀ. ਵਲੋਂ ਅਣਸੁਲਝੇ ਮਾਮਲੇ ਜਲਦ ਹੱਲ ਕਰਨ ਦੇ ਨਿਰਦੇਸ਼

ਕੋਵਿਡ-19 ਸਬੰਧੀ ਨਵੀਆਂ ਹਦਾਇਤਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇ : ਨਵਜੋਤ ਸਿੰਘ ਮਾਹਲ

Web Admin

Web Admin

5 Dariya News

ਹੁਸ਼ਿਆਰਪੁਰ , 02 Dec 2020

Last updated on: Dec 02, 2020, 00:00 IST

ਜ਼ਿਲ੍ਹੇ ਵਿੱਚ ਜ਼ੁਰਮਾਂ ਦੀ ਹੋਰ ਅਸਰਦਾਰ ਢੰਗ ਨਾਲ ਰੋਕਥਾਮ ਨੂੰ ਯਕੀਨੀ ਬਣਾਉਣ ਸਬੰਧੀ ਸਮੂਹ ਪੁਲਿਸ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨਾਲ ਅੱਜ ¬ਕ੍ਰਾਈਮ ਮੀਟਿੰਗ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਨਿਰਦੇਸ਼ ਦਿੱਤੇ ਕਿ ਅਣਸੁਲਝੇ ਮਾਮਲਿਆਂ ਨੂੰ ਜਲਦ ਹੱਲ ਕੀਤਾ ਜਾਵੇ।ਸਥਾਨਕ ਪੁਲਿਸ ਲਾਈਨ ਵਿੱਚ ਮੀਟਿੰਗ ਦੌਰਾਨ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਪੁਲਿਸ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਥਾਣਿਆਂ ਵਿੱਚ ਨਿਆਂ ਲਈ ਆਉਣ ਵਾਲੇ ਲੋਕਾਂ ਦੀ ਗੱਲ ਤਰਜੀਹ ਦੇ ਆਧਾਰ ’ਤੇ ਸੁਣੀ ਜਾਵੇ ਅਤੇ ਨਾਲ ਹੀ ਭੈੜੇ-ਅਨਸਰਾਂ ਤੇ ਨਸ਼ਿਆਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇ। ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 1 ਦਸੰਬਰ ਤੋਂ ਸ਼ੁਰੂ ਹੋਏ ਰਾਤ ਦੇ 10 ਵਜੇ ਤੋਂ ਸਵੇਰੇ 5 ਵਜੇ ਤੱਕ ਫਰਫਿਊ ਲਾਉਣ ਦੇ ਹੁਕਮਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਜਨਤਕ ਹਿੱਤਾਂ ਦੇ ਮੱਦੇਨਜ਼ਰ ਕਰਫਿਊ ਅਤੇ ਸਿਹਤ ਸਲਾਹਕਾਰੀਆਂ ਨੂੰ ਲੈ ਕੇ ਕੋਈ ਢਿੱਲ ਨਾ ਵਰਤਣ ਤਾਂ ਜੋ ਕੋਵਿਡ ਸੰਕਟ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ 1 ਦਸੰਬਰ ਦੀ ਰਾਤ ਨੂੰ ਕਰਫਿਊ ਦੀ ਉਲੰਘਣਾ ਦੇ ਦੋਸ਼ ’ਚ ਆਈ.ਪੀ.ਸੀ. ਦੀ ਧਾਰਾ 188 ਤਹਿਤ ਕੁੱਲ 12 ਮੁਕੱਦਮੇ ਦਰਜ ਕੀਤੇ ਗਏ।ਇਸੇ ਦੌਰਾਨ ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ 1350 ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਟੀਕਿਆਂ ਸਮੇਤ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਅਸ਼ੋਕ ਕੁਮਾਰ ਵਾਸੀ ਭਰੋਵਾਲ ਥਾਣਾ ਮਾਹਿਲਪੁਰ ਅਤੇ ਕਮਲਜੀਤ ਸਿੰਘ ਵਾਸੀ ਰਕੜਾਂ ਬੇਟ ਥਾਣਾ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸਹਾਇਕ ਪੁਲਿਸ ਕਪਤਾਨ ਗੜ੍ਹਸ਼ੰਕਰ ਤੁਸ਼ਾਰ ਗੁਪਤਾ ਦੀ ਨਿਗਰਾਨੀ ਹੇਠ ਥਾਣਾ ਗੜ੍ਹਸ਼ੰਕਰ ਦੇ ਇੰਸਪੈਕਟਰ ਇਕਬਾਲ ਸਿੰਘ ਅਤੇ ਸਪੈਸ਼ਲ ਸੈਲ ਦੇ ਇੰਸਪੈਕਟਰ ਸੁਰਜੀਤ ਸਿੰਘ ਦੀ ਟੀਮ ਵਲੋਂ ਗਸ਼ਤ ਦੌਰਾਨ ਅੱਡਾ ਚੌਕ ਰੋਂਤਾ ’ਚ ਇਕ ਕਾਰ ਇੰਡੀਗੋ ਨੰਬਰ ਪੀ.ਬੀ.12-ਐਲ 6240 ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਕਾਰ ਭਜਾ ਲਈ। ਪੁਲਿਸ ਟੀਮ ਨੇ ਪਿੱਛਾ ਕਰਕੇ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ਉਪਰੰਤ ਕਾਰ ਦੀ ਡਿੱਕੀ ਵਿੱਚ ਨਸ਼ੀਲੇ ਪਦਾਰਥਾਂ ਨੂੰ ਲੁਕਾਉਣ ਲਈ ਬਣਾਈ ਗੁਪਤ ਜਗ੍ਹਾ ਤੋਂ ਨਸ਼ੀਲੇ ਟੀਕੇ ਬਰਾਮਦ ਕੀਤੇ। ਦੋਵਾਂ ਵਿਅਕਤੀਆਂ ਕੋਲੋਂ 290 ਟੀਕੇ ਸੂਰੇਨੋਰਫਾਇਨ, 410 ਟੀਕੇ ਬੂਪਰੇਨੋਰਫਾਇਨ ਅਤੇ 650 ਟੀਕੇ ਏਵਿਲ ਫਾਰਮਾਇਨ ਦੇ ਬਰਾਮਦ ਹੋਏ। ਜ਼ਿਕਰਯੋਗ ਹੈ ਕਿ ਦੋਵਾਂ ਵਿਅਕਤੀਆਂ ਖਿਲਾਫ਼ ਪਹਿਲਾਂ ਵੀ ਮਾਮਲੇ ਦਰਜ਼ ਹਨ ਜਿਨ੍ਹਾਂ ਵਿੱਚ ਅਸ਼ੋਕ ਕੁਮਾਰ ਖਿਲਾਫ਼ ਐਨ.ਡੀ.ਪੀ.ਐਸ. ਦੀ ਧਾਰਾ 15/61/85 ਤਹਿਤ 2 ਕੁਇੰਟਲ ਡੋਡੇ ਚੂਰਾ ਪੋਸਤ ਦੀ ਬਰਾਮਦਗੀ ’ਤੇ ਥਾਣਾ ਸਦਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਕਮਲਜੀਤ ਸਿੰਘ ਵਿਰੁੱਧ 20 ਨਸ਼ੀਲੇ ਟੀਕੇ ਬਰਾਮਦ ਹੋਣ ’ਤੇ ਥਾਣਾ ਕਾਠਗੜ੍ਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਡੀ.ਪੀ.ਐਸ. ਦੀ ਧਾਰਾ 22/25/29/61/85 ਤਹਿਤ ਮੁਕੱਦਮਾ ਸ਼ਾਮਲ ਹੈ।

 

Tags: SSP Hoshiarpur , Navjot Singh Mahal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD