Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਬਹਾਦਰਗੜ੍ਹ ਤੋਂ ਘਨੌਰ ਸੜਕ ਦਾ ਨਾਮ 'ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ' ਰੱਖਿਆ

ਜੂਨ ਮਹੀਨੇ ਗਲਵਾਨ ਘਾਟੀ ਵਿਖੇ ਸ਼ਹੀਦ ਹੋਇਆ ਸੀ ਪਿੰਡ ਸੀਲ ਦਾ ਜਵਾਨ

Web Admin

Web Admin

5 Dariya News

ਪਟਿਆਲਾ/ਘਨੌਰ , 02 Dec 2020

Last updated on: Dec 02, 2020, 00:00 IST

ਪੰਜਾਬ ਸਰਕਾਰ ਨੇ ਬਹਾਦਰਗੜ੍ਹ ਤੋਂ ਘਨੌਰ ਸੜਕ ਦਾ ਨਾਮ 'ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ' ਰੱਖ ਦਿੱਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਬਹਾਦਰਗੜ੍ਹ ਤੋਂ ਘਨੌਰ ਜਾਣ ਵਾਲੀ ਸੜਕ ਦਾ ਨਾਮ ਹੁਣ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ ਹੋਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਸ਼ਹੀਦ ਦੀ ਮਾਤਾ ਸ੍ਰੀਮਤੀ ਸ਼ਕੁੰਤਲਾ ਕੌਰ, ਸੁਪਤਨੀ ਸ੍ਰੀਮਤੀ ਗੁਰਦੀਪ ਕੌਰ, ਬੇਟੀ ਮਹਿਕਪ੍ਰੀਤ ਕੌਰ ਅਤੇ ਬੇਟਾ ਜੋਬਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਸ਼ਹੀਦ ਦੇ ਭਰਾ ਕੈਪਟਨ (ਰਿਟਾ.) ਨਿਰਮਲ ਸਿੰਘ ਨੇ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।ਇਸੇ ਦੌਰਾਨ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਹਲਕਾ ਘਨੌਰ ਦੇ ਹੋਣਹਾਰ ਸਪੂਤ ਸ਼ਹੀਦ ਮਨਦੀਪ ਸਿੰਘ ਨੇ ਬਲੀਦਾਨ ਦੇ ਕੇ ਪਿੰਡ ਸੀਲ ਅਤੇ ਹਲਕੇ ਦਾ ਨਾਮ ਰੌਸ਼ਨ ਕੀਤਾ ਹੈ, ਇਸ ਲਈ ਪੰਜਾਬ ਸਰਕਾਰ ਨੇ ਬਹਾਦਰਗੜ੍ਹ ਤੋਂ ਘਨੌਰ ਸੜਕ ਦਾ ਨਾਮ 'ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ' ਰੱਖਕੇ ਉਸ ਦੀ ਕੁਰਬਾਨੀ ਦੀ ਯਾਦ ਨੂੰ ਸਦੀਵੀ ਬਣਾ ਦਿੱਤਾ ਹੈ।ਸ੍ਰੀ ਮਦਨ ਲਾਲ ਜਲਾਲਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਮੁਤਾਬਕ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਪਿੰਡ ਸੀਲ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਮਿਲ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹੀਦ ਦੇ ਇੱਕ ਪਰਿਵਾਰਕ ਜੀਅ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਵੀ ਦਿੱਤੀ ਜਾ ਰਹੀ ਹੈ।ਸ੍ਰੀ ਜਲਾਲਪੁਰ ਨੇ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਖਾਸ ਕਰਕੇ ਵਿੱਤ ਮੰਤਰੀ ਸ. ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਹੈ, ਹਮੇਸ਼ਾ ਉਹ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਸੀਲ ਵਿਖੇ ਸ਼ਹੀਦ ਦਾ ਯਾਦਗਾਰੀ ਸਮਾਰਕ, ਸਮਸ਼ਾਨਘਾਟ, ਸਕੂਲ ਅਤੇ ਸਟੇਡੀਅਮ ਲਈ ਗ੍ਰਾਂਟਾਂ ਖ਼ਰਚੀਆਂ ਜਾਣਗੀਆਂ।ਜਿਕਰਯੋਗ ਹੈ ਕਿ ਮਾਤਾ ਸ਼ਕੁੰਤਲਾ ਕੌਰ ਅਤੇ ਪਿਤਾ ਸਵਰਗੀ ਲਛਮਣ ਸਿੰਘ ਦਾ ਸਪੁੱਤਰ ਤੇ ਪਿੰਡ ਸੀਲ ਦਾ ਨਿਵਾਸੀ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਖਰੌੜ ਲੇਹ ਲਦਾਖ ਨਿਮੋ ਵਿਖੇ ਭਾਰਤੀ ਫ਼ੌਜ ਦੀ 3 ਆਰਟਲਰੀ ਮੀਡੀਅਮ ਯੂਨਿਟ ਵਿਖੇ ਗੰਨਰ ਇੰਸਟ੍ਰਕਟਰ (ਏ.ਆਈ.ਜੀ.) ਵਜੋਂ ਆਪਣੀ ਤਾਇਨਾਤੀ ਸਮੇਂ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ 15 ਜੂਨ ਦੀ ਰਾਤ ਨੂੰ ਸ਼ਹਾਦਤ ਦਾ ਜਾਮ ਪੀ ਗਿਆ ਸੀ।

 

Tags: Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD