Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੇਜਾ ਰਾਮ ਵਾਲਮਿਕੀ ਦੇ ਦਖ਼ਲ ਦੇਣ ਉਪਰੰਤ ਮੇਜਰ ਹਰਮਿੰਦਰ ਪਾਲ ਸਿੰਘ ਸੁਰੀਯਾ ਚੱਕਰ ਵਿਜੇਤਾ ਸਰਕਾਰੀ ਕਾਲਜ ਦੀ ਕਰਮਚਾਰਨ ਨੂੰ ਮਿਲਿਆ ਇੰਨਸਾਫ

ਜਾਤੀ ਸੂਚਕ ਸ਼ਬਦ ਵਰਤਣ ਵਾਲੇ ਅਧਿਕਾਰੀ ਨੇ ਮੰਗੀ ਮੁਆਫੀ

Web Admin

Web Admin

5 Dariya News

ਐਸ.ਏ.ਐਸ ਨਗਰ , 02 Dec 2020

Last updated on: Dec 02, 2020, 00:00 IST

ਸਥਾਨਕ ਮੇਜਰ ਹਰਮਿੰਦਰ ਪਾਲ ਸਿੰਘ ਸੁਰੀਯਾ ਚੱਕਰ ਵਿਜੇਤਾ ਸਰਕਾਰੀ ਕਾਲਜ਼ ਵਿਖੇ ਬਤੌਰ ਵਾਟਰਮੈਨ-ਕਮ-ਮਾਲੀ ਕੰਮ ਕਰਦੀ ਪ੍ਰਭਾ ਰਾਣੀ ਨਾਲ ਕਾਲਜ ਦੀ ਸੁਪਰਡੰਟ ਵੱਲੋਂ ਧੱਕਾ ਕੀਤਾ ਜਾ ਰਿਹਾ ਸੀ। ਉਸ ਕੋਲੋਂ ਜ਼ਬਰੀ ਸਫਾਈ ਸੇਵਕਾ ਦਾ ਕੰਮ ਲਿਆ ਜਾਂਦਾ ਸੀ । ਜੋ ਕਿ ਇਕ ਕਰਮਚਾਰੀ ਨਾਲ ਨਾ-ਇਨਸਾਫੀ ਹੈ। ਇਹ ਜਾਣਕਾਰੀ ਪੰਜਾਬ ਰਾਜ ਸਫਾਈ ਕਮਰਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮਿਕੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਾਲਜ ਦੇ ਅਧਿਕਾਰੀਆਂ ਦੀ ਮੀਟਿੰਗ ਕਰਨ ਉਪਰੰਤ ਦਿੱਤੀ ।ਸ੍ਰੀ ਗੇਜਾ ਰਾਮ ਵਾਲਮਿਕੀ ਨੇ ਦੱਸਿਆ ਕਿ ਪ੍ਰਭਾ ਰਾਣੀ  ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਪੜ੍ਹੀ ਲਿਖੀ ਔਰਤ ਹੈ ਪਰ ਮਜ਼ਬੂਰੀ ਵਸ  ਮੇਜਰ ਹਰਮਿੰਦਰ ਪਾਲ ਸਿੰਘ ਸੁਰੀਯਾ ਚੱਕਰ ਵਿਜੇਤਾ ਸਰਕਾਰੀ ਕਾਲਜ਼ ਵਿਖੇ ਬਤੌਰ ਵਾਟਰ ਮੈਨ-ਕਮ- ਮਾਲੀ ਕੰਮ ਕਰਦੀ ਹੈ। ਪਰ ਕਾਲਜ ਦੀ ਸੁਪਰਡੰਟ ਵੱਲੋਂ ਉਸ ਤੋਂ ਜ਼ਬਰੀ ਸਫਾਈ ਸੇਵਕਾ ਦਾ ਕੰਮ ਵੀ ਲਿਆ ਜਾਂਦਾ ਹੈ। ਉਸ ਨੇ ਕਾਲਜ ਦੇ ਧਿਆਨ ਵਿੱਚ ਲਿਆਂਦਾ ਕਿ ਉਸ ਦੀ ਪੜ੍ਹਾਈ ਅਨੁਸਾਰ ਉਸ ਨੂੰ ਐਲ.ਏ ਦੀ ਅਸਾਮੀ ਤੇ ਤਰੱਕੀ ਦਿੱਤੀ ਜਾਵੇ। ਪਰ ਕਾਲਜ ਦੀ ਸੁਪਰਡੰਟ ਨੇ ਉਸ ਨੂੰ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਕਿਹਾ ਕਿ ਤੁਸੀ ਤਾਂ ਸਾਫ- ਸਫਾਈ ਯੋਗ ਹੈ ਤਰੱਕੀ ਨਾ ਭਾਲ । ਇਸ ਤੋਂ ਇਲਾਵਾ ਲਾਕਡਾਊਨ ਦੇ ਦੌਰਾਨ ਵੀ ਪ੍ਰਭਾ ਰਾਣੀ ਤੋਂ ਸਾਫ-ਸਫਾਈ ਦਾ ਕੰਮ ਲਿਆ ਜਾਂਦਾ ਰਿਹਾ ।ਸ੍ਰੀ ਗੇਜਾ ਰਾਮ ਵਾਲਮਿਕੀ ਨੇ ਦੱਸਿਆ ਕਿ ਸਫਾਈ ਕਰਮਚਾਰੀ ਕਮਿਸ਼ਨ ਨੇ ਸਰਕਾਰੀ ਕਾਲਜ ਵਿਖੇ ਪ੍ਰਭਾ ਰਾਣੀ ਨਾਲ ਹੋ ਰਹੇ ਧੱਕੇ ਨੂੰ ਗੰਭੀਰਤਾ ਨਾਲ ਲਿਆ ਅਤੇ ਕੀਤਾ ਜਾ ਰਿਹਾ ਧੱਕਾ ਰੋਕਣ ਲਈ ਕਾਲਜ ਨੂੰ ਪੱਤਰ ਲਿਖਿਆ ਜਿਸ ਤੇ ਕਾਲਜ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ । ਇਸ ਉਪਰੰਤ ਦੋ ਵਾਰ ਯਾਦਪੱਤਰ ਭੇਜੇ ਗਏ  ਇਨ੍ਹਾਂ ਪੱਤਰਾਂ ਨੂੰ ਵੀ ਕਾਲਜ ਨੇ ਅੱਖੋਂ ਪਰੋਖੇ ਕਰ ਦਿੱਤਾ । ਜਿਸ ਦਾ ਕਮਿਸ਼ਨ ਨੇ ਗੰਭੀਰ ਨੋਟਿਸ ਲੈਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਸਰਕਾਰੀ ਕਾਲਜ ਫੇਜ਼-6 ਵਿਖੇ ਕਾਲਜ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ । ਮੀਟਿੰਗ ਵਿੱਚ ਦੋਵੇਂ ਧਿਰਾਂ ਨੂੰ ਸੁਣਿਆ ਜਿਥੇ ਧੱਕਾ ਕਰਨ ਵਾਲੀ ਸੁਪਰਡੰਟ ਨੇ ਆਪਣੀ ਗਲ਼ਤੀ ਮੰਨ ਲਈ ਅਤੇ ਮੁਆਫੀ ਦੇਣ ਲਈ ਬੇਨਤੀ ਕੀਤੀ ।  ਐਸ.ਡੀ.ਐਮ ਮੁਹਾਲੀ ਨੇ ਵੀ ਮੀਟਿੰਗ ਵਿੱਚ ਕਿਹਾ ਕਿ ਸੁਪਰਡੰਟ ਦੇ ਘਰ ਪਿਛਲੇ ਮਹੀਨੇ ਇਕ ਦੁਖਦਾਈ ਘਟਨਾ ਵਾਪਰੀ ਹੈ ਇਸ ਲਈ ਹਮਦਰਦੀ ਰੱਖਦੇ ਹੋਏ ਇਕ ਵਾਰ ਮੁਆਫੀ ਦੇ ਦਿੱਤੀ ਜਾਵੇ । ਇਸ ਤਰ੍ਹਾਂ ਸਾਰੇ ਪਹਿਲੂਆਂ ਨੂੰ ਵਿਚਾਰਦੇ ਹੋਏ ਸੁਪਰਡੰਟ ਨੂੰ ਮੁਆਫੀ ਦਿੱਤੀ ਗਈ । ਮੀਟਿੰਗ ਵਿੱਚ ਹੀ ਸਰਕਾਰੀ ਕਾਲਜ ਦੇ ਅਧਿਕਾਰੀਆਂ ਵੱਲੋਂ ਪ੍ਰਭਾ ਰਾਣੀ ਦਾ ਕੇਸ ਤੁਰੰਤ ਵਿਚਾਰ ਕੇ ਉਸ ਨੂੰ ਤਰੱਕੀ ਦੇਣ ਦਾ ਭਰੋਸਾ ਦਿੱਤਾ ਗਿਆ ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD