Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜਿਲ੍ਹਾ ਪੁਲਿਸ ਦੀ ਮੁਸ਼ਤੈਦੀ ਸਦਕਾ ਲੁਧਿਆਣਾ ਤੋਂ ਅਗਵਾ ਬੱਚਾ ਕੁਝ ਘੰਟਿਆਂ ਬਾਅਦ ਬਰਾਮਦ

ਪੁਲਿਸ ਦੇ ਭਾਰੀ ਦਬਾਅ ਦੇ ਚੱਲਦਿਆਂ ਅਗਵਾਕਾਰ ਬੱਚੇ ਨੂੰ ਡਗਰੂ ਰੇਲਵੇ ਕਰਾਸਿੰਗ ਦੇ ਨਜ਼ਦੀਕ ਛੱਡ ਕੇ ਭੱਜੇ

Web Admin

Web Admin

5 Dariya News

ਮੋਗਾ , 02 Dec 2020

Last updated on: Dec 02, 2020, 00:00 IST

ਜਿਲ੍ਹਾ ਪੁਲਿਸ ਮੋਗਾ ਦੀ ਮੁਸ਼ਤੈਦੀ ਦੇ ਚੱਲਦਿਆਂ ਲੁਧਿਆਣਾ ਤੋਂ ਅਗਵਾ ਹੋਇਆ ਦੋ ਸਾਲ ਦਾ ਬੱਚਾ ਕੁਝ ਘੰਟਿਆਂ ਵਿੱਚ ਹੀ ਬਰਾਮਦ ਕਰ ਲਿਆ ਗਿਆ ਹੈ। ਬੱਚੇ ਨੂੰ ਸਹੀ ਸਲਾਮਤ ਉਸ ਦੇ ਮਾਪਿਆਂ ਅਤੇ ਲੁਧਿਆਣਾ ਪੁਲਿਸ ਨੂੰ ਸਪੁਰਦ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ  ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਕ 2 ਸਾਲਾ ਬੱਚਾ ਵਿਨਮਰ ਗੁਪਤਾ ਪੁੱਤਰ ਪੰਕਜ ਗੁਪਤਾ ਨੂੰ 01.12.20 ਨੂੰ ਦੁਪਹਿਰ 2 ਵਜੇ, ਹਰਜਿੰਦਰ ਸਿੰਘ (ਜੋ ਕਿ ਅਗਵਾ ਕੀਤੇ ਗਏ ਬੱਚੇ ਦੇ ਪਰਿਵਾਰ ਦੇ ਨਾਲ ਡਰਾਈਵਰ ਵਜੋਂ ਕੰਮ ਕਰਦਾ ਸੀ) ਵੱਲੋਂ ਕਾਰ ਸਵਿਫਟ ਡਿਜ਼ਾਇਰ ਰੰਗ ਚਿੱਟੇ ਨੰਬਰ ਪੀਬੀ 10 ਐਫਐਲ 8134 'ਤੇ ਅਗਵਾ ਕਰ ਲਿਆ ਗਿਆ। ਬੱਚੇ ਦੇ ਛੱਡਣ ਬਦਲੇ 4 ਕਰੋੜ ਰੁਪਏ ਦੀ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਦੌਰਾਨ ਪਤਾ ਲੱਗਿਆ ਕਿ ਅਗਵਾਕਾਰ ਲੁਧਿਆਣਾ ਤੋਂ ਫਰਾਰ ਹੋ ਗਿਆ ਹੈ ਅਤੇ ਮੋਗਾ ਜਿਲੇ ਵਿਚ ਦਾਖਲ ਹੋ ਗਿਆ ਹੈ। ਮੋਗਾ ਪੁਲਿਸ ਨੇ ਤੁਰੰਤ ਸਾਰੇ ਜਿਲੇ ਭਰ ਵਿਚ ਅਲਰਟ ਜਾਰੀ ਕਰ ਦਿੱਤਾ ਅਤੇ ਸਾਰੇ ਆਉਣ ਅਤੇ ਜਾਣ ਵਾਲੇ ਰਸਤਿਆਂ ਉੱਤੇ ਗੱਡੀਆਂ ਦੀ ਪ੍ਰਭਾਵਸ਼ਾਲੀ ਚੈਕਿੰਗ ਕਰਨ ਲਈ ਆਰ.ਆਰ.ਪੀ.ਆਰ.ਐੱਸ. / ਪੀ.ਸੀ.ਆਰ ਵਾਹਨਾਂ ਸਮੇਤ ਗਸ਼ਤ ਕਰ ਰਹੀਆਂ ਪਾਰਟੀਆਂ ਨੂੰ ਲਾਮਬੰਦ ਕੀਤਾ ਗਿਆ। ਅਗਵਾਕਾਰਾਂ ਉੱਤੇ ਜਦ ਪ੍ਰਭਾਵ ਪਾਇਆ ਗਿਆ ਤਾਂ ਉਹ ਉਕਤ ਸਵਿਫਟ ਡਿਜ਼ਾਇਰ ਕਾਰ ਨੂੰ ਸ਼ਾਮ ਨੂੰ ਕੋਟ ਈਸੇ ਖਾਂ ਖੇਤਰ ਵਿਚ ਛੱਡ ਗਏ।ਉਹਨਾਂ ਦੱਸਿਆ ਕਿ ਮਿਤੀ 02.12.20 ਦੀ ਸਵੇਰ ਨੂੰ ਐਸਐਚਓ ਸਦਰ ਦੀ ਗਸ਼ਤ ਟੀਮ ਨੂੰ ਇੱਕ ਸੂਚਨਾ ਮਿਲੀ ਕਿ ਇੱਕ ਕਾਰ ਵੀਡਬਲਯੂ ਪੋਲੋ ਨੰਬਰ ਐਚਆਰ 05 ਏਐਫ 0908 ਡਗਰੂ ਰੇਲਵੇ ਕਰਾਸਿੰਗ ਦੇ ਨਜ਼ਦੀਕ ਖੜ੍ਹੀ ਮਿਲੀ ਸੀ ਜਿਸ ਵਿੱਚ ਇੱਕ ਬੱਚੇ ਨੂੰ ਕੁਝ ਰਾਹਗੀਰਾਂ ਨੇ ਇਕੱਲਾ ਪਾਇਆ ਸੀ। ਥਾਣਾ ਸਦਰ ਦੇ ਐਸਆਈ ਨਿਰਮਲਜੀਤ ਸਿੰਘ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਉਕਤ ਅਗਵਾ ਹੋਇਆ ਬੱਚਾ ਵਿਨਮਰ ਗੁਪਤਾ ਨਿਕਲਿਆ।  ਬੱਚੇ ਨੂੰ ਸੁਰੱਖਿਅਤ ਢੰਗ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਲੁਧਿਆਣਾ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮੋਗਾ ਪੁਲਿਸ ਮੁਲਜ਼ਮਾਂ ਨੂੰ ਫੜਨ ਲਈ ਬਹੁਤ ਨੇੜੇ ਹੈ।

 

Tags: Crime News Punjab , Punjab Police , Police , Crime News , Moga , Harmanbir Singh Gill , Moga Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD