Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੈਰਾਪਲੇਜਿਕ ਪੁਨਰਵਾਸ ਕੇਂਦਰ ਮੋਹਾਲੀ ਵਿਖੇ ਮਨਾਇਆ ਵਿਸ਼ਵ ਅਪੰਗਤਾ ਦਿਵਸ

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਨੇ ਅਪਾਹਜ ਵਿਅਕਤੀਆਂ ਦਾ ਕੀਤਾ ਸਨਮਾਨ

Web Admin

Web Admin

5 Dariya News

ਐਸ.ਏ.ਐਸ ਨਗਰ , 03 Dec 2020

Last updated on: Dec 03, 2020, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਪੈਰਾਪਲੇਜਿਕ ਪੁਨਰਵਾਸ ਕੇਂਦਰ ਵਿਖੇ ਵਿਸ਼ਵ ਅਪੰਗਤਾ ਦਿਵਸ 2020 ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਕੇ ਮਨਾਇਆ ਗਿਆ । ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ  ਦੀ ਤਰਫੋਂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਬਲਬੀਰ ਸਿੰਘ ਸਿੱਧੂ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਵਿਸ਼ਵ ਭਰ ਵਿੱਚ ਅਪਾਹਜ ਵਿਅਕਤੀਆਂ (ਪੀ.ਡਬਲਯੂ.ਡੀ) ਦੇ ਦਰਪੇਸ਼ ਮੁੱਦਿਆਂ ਨੂੰ ਸਮਝਣ ਤੇ ਵਿਚਾਰਣ ਲਈ ਹਰ ਸਾਲ 3 ਦਸੰਬਰ ਨੂੰ ਵਿਸ਼ਵ ਅਪਾਹਜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨਾਂ ਕਿਹਾ ਕਿ ਵਿਸ਼ਵ ਅਪਾਹਜ ਦਿਵਸ ਨੂੰ “ ਅਪਾਹਜ ਵਿਅਕਤੀਆਂ ਦਾ ਅੰਤਰਰਾਸ਼ਟਰੀ ਦਿਵਸ “ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਅਪੰਗਤਾ ਦੇ ਮੁੱਦਿਆਂ ਪ੍ਰਤੀ ਜਾਗਰੂਕਤਾ ਅਤੇ ਅਪਾਹਜ ਵਿਅਕਤੀਆਂ ਦੇ ਬੁਨਿਆਦੀ ਅਧਿਕਾਰਾਂ ਦਾ ਪ੍ਰਚਾਰ ਕਰਨਾ ਹੈ। ਇਸ ਤਰਾਂ ਇਹ ਦਿਨ ਹਰ ਸਾਲ ਧਰਤੀ ਦੇ ਸਾਰੇ ਮਨੁੱਖਾਂ ਵਿਚ ਦਇਆ ਦੀ ਭਾਵਨਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਅੱਜ ਸਾਨੂੰ ਦੇਸ਼ ਦੀ ਰੱਖਿਆ ਕਰਨ ਵਾਲੇ ਮਹਾਨ ਸੂਰਬੀਰ ਜੋ ਮੁਸ਼ਕਲਾਂ ਭਰੇ ਸਮੇਂ ਦੌਰਾਨ ਆਪਣੀ ਡਿਊਟੀ ਨਿਭਾਉਂਦੇ ਸਮੇਂ ਪੈਰਾਪਲੇਜਿਕ ਹੋ ਗਏ ਹਨ ਨਾਲ ਮਿਲਕੇ ਵਿਸ਼ਵ ਅਪਾਹਜ ਦਿਵਸ ਮਨਾਉਣ ਦਾ ਸੁਭਾਗ ਸਮਾਂ ਪ੍ਰਾਪਤ ਹੋਇਆ ਹੈ। ਇਹ ਸੂਰਬੀਰ ਸਾਡੇ ਦੇਸ਼ ਦੀ ਆਨਬਾਨ ਅਤੇ ਸ਼ਾਨ ਹਨ । ਉਨਾਂ ਦੱਸਿਆ ਕਿ ਇਹ ਸੂਰਬੀਰ ਪੈਰਾਪਲੇਜਿਕ ਹੋਣ ਦੇ ਬਾਵਜੂਦ ਵੀ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਸਮਰੱਥ ਬਣੇ ਹੋਏ ਹਨ ਅਤੇ ਇਥੇ ਵੱਖ ਵੱਖ ਹੁਨਰ ਦੇ ਕਿੱਤੇ ਕਰ ਰਹੇ ਹਨ ।ਸ. ਸਿੱਧੂ ਨੇ ਕਿਹਾ ਕਿ  ਅਸੀਂ ਅਪਾਹਜ ਵਿਅਕਤੀਆਂ ਦੇ ਹੌਂਸਲੇ ਅਤੇ ਉਨਾਂ ਦੀ ਦਿ੍ਰੜਤਾ ਨੂੰ ਸਲਾਮ ਕਰਦੇ ਹਾਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਾਹਜ ਵਿਅਕਤੀਆਂ ਦੇ ਸ਼ਕਤੀਕਰਨ ਲਈ ਕਈ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਪੈਰਾਪਲੇਜੀਕ ਪੁਨਰਵਾਸ ਕੇਂਦਰ ਚ ਸੋਲਰ ਸਿਸਟਮ ਲਗਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਅਖਤਿਆਰੀ ਕੋਟੇ ਵਿੱਚੋਂ 25 ਲੱਖ ਰੁਪਏ ਦੀ ਗਰਾਂਟ ਦਿਤੀ ਜਾਵੇਗੀ ।  ਉਨਾਂ ਇਸ ਮੌਕੇ ਕੇਂਦਰ ਚ ਰਹਿ ਰਹੇ ਅਪਹਾਜ਼ ਵਿਆਕਤੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਉਨਾਂ ਨੂੰ ਕੰਬਲ ਤੇ ਮਠਿਆਈਆਂ ਦੇ ਕੇ ਸਮਮਾਨ ਵੀ ਕੀਤਾ । ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ. ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸਾਬਕਾ ਕੌਸਲਰ ਕੁਲਜੀਤ ਸਿੰਘ ਬੇਦੀ, ਰਾਜਿੰਦਰ ਸਿੰਘ ਰਾਣਾ, ਗੁਰਧਿਆਨ ਸਿੰਘ, ਜ਼ਿਲਾ ਯੂਥ ਕਾਂਗਰਸ ਕਮੇਟੀ ਦੇ ਪ੍ਰਧਾਨ ਐਡਵੋਕੇਟ ਕਵੰਰਬੀਰ ਸਿੰਘ ਰੂਬੀ, ਨਰੈਣ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਵੀ ਮੌਜ਼ੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD