Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ : ਅਰੁਨਾ ਚੌਧਰੀ

ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

Web Admin

Web Admin

5 Dariya News

ਚੰਡੀਗੜ੍ਹ , 03 Dec 2020

Last updated on: Dec 03, 2020, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਅੰਤਰਰਾਸ਼ਟਰੀ ਦਿਵਿਆਂਗ ਦਿਵਸ’ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਆਖਿਆ ਕਿ ਦਿਵਿਆਂਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨਾਂ ਦੇ ਸ਼ਕਤੀਕਰਨ ਲਈ ਰਾਜ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।ਆਨਲਾਈਨ ਮਾਧਿਅਮ ਰਾਹੀਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ਇਕ ਨਵੀਂ ਯੋਜਨਾ-‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ (ਪੀ.ਡੀ.ਐਸ.ਵਾਈ.) ਸੂਬੇ ਭਰ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਉੱਚ ਅਧਿਕਾਰੀ, ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀ ਅਤੇ ਐਨ.ਜੀ.ਓ ਆਦਿ ਹਾਜ਼ਰ ਸਨ। ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉੱਜਵਲ ਅਤੇ ਰਾਜ ਭਰ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ, ਐਨ.ਜੀ.ਓਜ਼. ਤੇ ਵਿਦਿਆਰਥੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਦੇ ਪਹਿਲੇ ਪੜਾਅ ਵਿੱਚ ਮੌਜੂਦਾ ਪ੍ਰੋਗਰਾਮਾਂ ਨੂੰ ਮਜ਼ਬੂਤੀ ਦੇਣਾ ਸ਼ਾਮਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਯੋਜਨਾ ਦੇ ਲਾਭ ਦਿਵਿਆਂਗਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਏ ਜਾ ਸਕਣ। ਇਸ ਤੋਂ ਇਲਾਵਾ ਦੂਜੇ ਪੜਾਅ ਵਿੱਚ ਅਜਿਹੇ ਵਿਅਕਤੀਆਂ ਦੇ ਸ਼ਕਤੀਕਰਨ ਲਈ 13 ਹੋਰ ਨਵੀਆਂ ਯੋਜਨਾਵਾਂ ਉਲੀਕਣ ਦੀ ਤਜਵੀਜ਼ ਹੈ। ਇਸ ਯੋਜਨਾ ਦਾ ਉਦੇਸ਼ ਸਰਕਾਰੀ ਅਤੇ ਜਨਤਕ ਇਮਾਰਤਾਂ, ਜਨਤਕ ਆਵਾਜਾਈ ਅਤੇ ਵੈਬਸਾਈਟਾਂ ਤੱਕ ਪਹੁੰਚ ਬਣਾ ਕੇ ਦਿਵਿਆਂਗ ਵਿਅਕਤੀਆਂ ਨੂੰ ਪੜਾਅਵਾਰ ਢੰਗ ਨਾਲ ਰੁਕਾਵਟ ਰਹਿਤ ਮਾਹੌਲ ਮੁਹੱਈਆ ਕਰਵਾਉਣਾ ਹੈ।

ਸ੍ਰੀਮਤੀ ਚੌਧਰੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਪੀ.ਡੀ.ਐਸ.ਵਾਈ. ਦਾ ਟੀਚਾ ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨਾ ਹੈ, ਜਿਸ ਨੂੰ ਰਾਜ ਦੀ ਰੋਜ਼ਗਾਰ ਉਤਪਤੀ ਯੋਜਨਾ ਨੂੰ ਮਨਜ਼ੂਰੀ ਦਿੰਦੇ ਹੋਏ ਮੰਤਰੀ ਮੰਡਲ ਵੱਲੋਂ ਪਹਿਲਾਂ ਹੀ ਪ੍ਰਵਾਨ ਕਰ ਲਿਆ ਗਿਆ ਹੈ। ਰੋਜ਼ਗਾਰ ਉਤਪਤੀ ਵਿਭਾਗ ਰਾਹੀਂ ਅਗਲੇ ਛੇ ਮਹੀਨਿਆਂ ਦੌਰਾਨ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ’ਤੇ ਵਧੇਰੇ ਜ਼ੋਰ ਦੇਵੇਗਾ।ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦੇ ਆਧਾਰ ਉਤੇ ਮਿਲਕ ਬੂਥ ਦਿੱਤੇ ਜਾਣਗੇ ਤਾਂ ਜੋ ਉਹ ਆਤਮ ਨਿਰਭਰ ਹੋਣ। ਸਕੂਲ ਜਾਣ ਵਾਲੇ ਦਿਵਿਆਂਗ ਵਿਦਿਆਰਥੀਆਂ ਨੂੰ ਟਰਾਈ ਸਾਈਕਲ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਨਾਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਦੇ ਦੂਜੇ ਪੜਾਅ ਤਹਿਤ ਉਨਾਂ ਪਹਿਲੂਆਂ ਅਤੇ ਜ਼ਰੂਰਤਾਂ ਨੂੰ ਕਵਰ ਕਰਨ ਲਈ ਨਵੇਂ ਉਪਰਾਲੇ/ਪ੍ਰੋਗਰਾਮ ਹੋਣਗੇ। ਉਨਾਂ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਹੈ ਅਤੇ ਸਰਕਾਰ ਵੱਲੋਂ ਵਿਸ਼ੇਸ਼ ਯੋਜਵਾਨਾਂ ਉਲੀਕੀਆਂ ਗਈਆਂ ਹਨ।ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਅਤੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਨ ਲਈ ਵਿਸ਼ੇਸ਼ ਕੈਂਪ ਤੇ ਮੈਡੀਕਲ ਕੈਂਪ ਲਾਏ ਜਾਣਗੇ ਅਤੇ ਕੌਂਸਲਿੰਗ ਕੀਤੀ ਜਾਵੇਗੀ ਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD