Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ: ਸੁਖਵਿੰਦਰ ਸਿੰਘ ਬਿੰਦਰਾ

ਵੰਡ ਪ੍ਰਕਿਰਿਆ ਸਬੰਧੀ ਨੀਤੀ ਘੜਨ ਉਤੇ ਕੰਮ ਕਰ ਰਿਹੈ ਪੰਜਾਬ ਯੂਥ ਡਿਵੈਲਪਮੈਂਟ ਬੋਰਡ

Web Admin

Web Admin

5 Dariya News

ਐਸ.ਏ.ਐਸ ਨਗਰ , 03 Dec 2020

Last updated on: Dec 03, 2020, 00:00 IST

“ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ ਸ਼ੁਰੂ ਕਰੇਗਾ।” ਇਹ ਖੁਲਾਸਾ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿੱਚ ਹੋਈ ਇਕ ਮੀਟਿੰਗ ਦੌਰਾਨ ਬੋਰਡ ਦੇ ਚੇਅਰਮੈਨ ਇੰਜ. ਸੁਖਵਿੰਦਰ ਸਿੰਘ ਬਿੰਦਰਾ ਨੇ ਕੀਤਾ।ਇੰਜ. ਬਿੰਦਰਾ ਨੇ ਕਿਹਾ ਕਿ ਇਸ ਮੀਟਿੰਗ ਦਾ ਮੰਤਵ ਸੂਬੇ ਭਰ ਦੇ ਸਰਗਰਮ ਯੂਥ ਕਲੱਬਾਂ ਦੀ ਤਲਾਸ਼ ਕਰਨਾ ਅਤੇ ਉਨਾਂ ਨੂੰ ਖੇਡ ਕਿੱਟਾਂ ਦੀ ਵੰਡ ਲਈ ਯੋਜਨਾ ਬਣਾਉਣਾ ਹੈ। ਮੀਟਿੰਗ ਦੌਰਾਨ ਚੇਅਰਮੈਨ ਨੇ ਯੂਥ ਕਲੱਬਾਂ, ਰੈੱਡ ਰਿਬਨ ਕਲੱਬਾਂ ਅਤੇ ਜ਼ਿਲਾ ਐਸ.ਏ.ਐਸ. ਨਗਰ ਦੀਆਂ ਐਨ.ਐਸ.ਐਸ. ਯੂਨਿਟਾਂ ਨਾਲ ਮੁਲਾਕਾਤ ਕੀਤੀ ਤੇ ਉਨਾਂ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਜਾਣੂੰ ਕਰਵਾਉਂਦਿਆਂ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨਾਂ ਕਿਹਾ ਕਿ ਬੋਰਡ ਤੇ ਖੇਡ ਵਿਭਾਗ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਰਾਜ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਲਾਉਣ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹੈ।ਚੇਅਰਪਰਸਨ ਨੇ ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲਿਆਂ ਦਾ ਦੌਰਾ ਕਰਨ ਦਾ ਐਲਾਨ ਕੀਤਾ ਅਤੇ ਅੱਜ ਇਸ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਐਸ.ਏ.ਐਸ. ਨਗਰ ਜ਼ਿਲੇ ਤੋਂ ਕੀਤੀ ਗਈ।ਮੀਟਿੰਗ ਦੌਰਾਨ ਯੂਥ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ ਤੇ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਨੇ ਆਪਣੇ ਵਿਭਾਗ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ।ਮੀਟਿੰਗ ਦੌਰਾਨ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੋਗਰਾਮ ਅਫ਼ਸਰ ਮਨਿੰਦਰ ਸਿੰਘ ਤੇ ਜਗਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੀਗੇਮਾਜਰਾ ਦੇ ਪ੍ਰੋਗਰਾਮ ਅਫ਼ਸਰ ਬਲਦੀਪ ਕੌਰ, ਸ਼ਿਵਾਲਿਕ ਇੰਸਟੀਚਿਊਟ ਆਫ਼ ਐਜੂਕੇਸ਼ਨ ਤੇ ਰਿਸਰਚ ਦੇ ਨੋਡਲ ਅਫ਼ਸਰ ਸੀਮਾ ਮਲਿਕ ਅਤੇ ਸਰਕਾਰੀ ਕਾਲਜ ਮੁਹਾਲੀ ਦੇ ਨੋਡਲ ਅਫ਼ਸਰ ਮਨੀਸ਼ਾ ਮਹਾਜਨ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Punjab Pradesh Congress Committee , Ludhiana , Congress , Punjab Congress , Punjab , Punjab Government , Government of Punjab , S.A.S.Nagar Mohali , S.A.S.Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD