Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ-3.0 ਜਲਦ ਹੋਵੇਗੀ ਸ਼ੁਰੂ - ਏ.ਡੀ.ਸੀ. (ਵਿਕਾਸ)

ਯੋਜਨਾ ਦੇ ਲਾਗੂਕਰਨ ਬਾਰੇ ਜ਼ਿਲ੍ਹਾ ਹੁਨਰ ਕਮੇਟੀ ਵਲੋਂ ਉਦਯੋਗਾਂ ਵਿੱਚ ਹੁਨਰ ਦੀ ਮੰਗ ਸਬੰਧੀ ਵਿਚਾਰ ਵਟਾਂਦਰੇ

Web Admin

Web Admin

5 Dariya News

ਐਸ.ਏ.ਐਸ.ਨਗਰ , 04 Dec 2020

Last updated on: Dec 04, 2020, 00:00 IST

ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ (ਪੀ.ਐਮ.ਕੇ.ਵੀ.ਵਾਈ. 3.0) ਜਲਦ ਹੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਕੁਮਾਰ ਗੁਪਤਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਯੋਜਨਾ ਵਿੱਚ ਤਜ਼ਵੀਜ ਕੀਤੇ ਕਈ ਸੁਧਾਰਾਂ ਵਿੱਚੋਂ ਜ਼ਿਲ੍ਹਾ ਪੱਧਰੀ ਯੋਜਨਾਬੰਦੀ ਅਤੇ ਲਾਗੂਕਰਨ ਨੂੰ ਬੁਨਿਆਦੀ ਹਿੱਸਾ ਬਣਾਇਆ ਜਾਣਾ ਸ਼ਾਮਲ ਹੈ। ਇਸ ਮੰਤਵ ਲਈ ਜ਼ਿਲ੍ਹਾ ਹੁਨਰ ਕਮੇਟੀ (ਡੀ.ਐਸ.ਸੀ.) ਅਤੇ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਮੈਂਬਰਾਂ ਵਲੋਂ ਉਦਯੋਗਾਂ ਵਿੱਚ ਹੁਨਰ ਦੀ ਮੰਗ ਸਬੰਧੀ ਮੁਲਾਂਕਣ ਕਰਨ ਲਈ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਕਿਹਾ ਕਿ ਕਾਮਿਆ ਦੀ ਮੰਗ ਅਤੇ ਸਪਲਾਈ ਵਿਚਕਾਰ ਹੁਨਰ ਦੇ ਪਾੜੇ ਨੂੰ ਪੂਰਨ ਲਈ ਅਸੀਂ ਉਮੀਦਵਾਰਾਂ ਨੂੰ ਮੰਗ ਅਨੁਸਾਰ ਸਿਖਲਾਈ ਕਰਵਾਉਣ 'ਤੇ ਧਿਆਨ ਕੇਂਦਰਤ ਕਰਾਂਗੇ। ਸ੍ਰੀ ਰਾਜੀਵ ਕੁਮਾਰ ਗੁਪਤਾ ਨੇ ਦੱਸਿਆ "ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਉਦਯੋਗਾਂ ਨਾਲ ਤਾਲਮੇਲ ਕਰ ਰਹੀ ਹੈ ਤਾਂ ਜੋ ਉਮੀਦਵਾਰਾਂ ਨੂੰ ਆਨ-ਸਾਇਟ ਸਿਖਲਾਈ ਦਿੱਤੀ ਜਾ ਸਕੇ ਅਤੇ ਇਸ ਉਪਰੰਤ ਉਨ੍ਹਾਂ ਨੂੰ ਸਬੰਧਤ ਸੈਕਟਰਾਂ ਵਿਚ ਰੋਜ਼ਗਾਰ ਦਿੱਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਮੈਂ ਇਹ ਦੱਸਦਿਆਂ ਖੁਸ਼ੀ ਮਹਿਸੂਸ ਕਰ ਰਿਹਾ ਹਾਂ ਕਿ 8 ਸਥਾਨਕ ਉਦਯੋਗਾਂ ਸਮੇਤ ਵਿਨਸਮ ਗਰੁੱਪ ਪ੍ਰਾ. ਲਿਮ. (ਟੈਕਸਟਾਈਲ), ਸ਼ਾਰਪ ਇੰਜੀਨੀਅਰਿੰਗ ਪ੍ਰਾ. ਲਿਮ. (ਸੀਐਨਸੀ ਆਪਰੇਟਰ), ਊਸ਼ਾ ਯਾਰਨਜ਼ ਲਿਮ. (ਟੈਕਸਟਾਇਲ), ਵਾਟੀਕਾ ਸਪਿਨਿੰਗ ਮਿੱਲਜ਼ (ਟੈਕਸਟਾਈਲ) , ਸਾਂਬੀ ਇੰਡਸਟਰੀਜ਼ (ਸੀਐਨਸੀ ਆਪਰੇਟ , ਫਿਟਰ ਫੈਬਰੀਕੇਸ਼ਨ) , ਆਰ ਬੀ, ਫੋਰਜਿੰਗ (ਸੀਐਨਸੀ ਆਪਰੇਟਰ), ਸੀ.ਏ.ਜੀ. ਇੰਜੀਨੀਅਰਿੰਗ ਲਿਮ, (ਸੀਐਨਸੀ ਆਪਰੇਟਰ) ਅਤੇ ਸਰੋਵਰ ਐਂਟਰਪ੍ਰਾਈਜਸ (ਡਾਟਾ ਐਂਟਰੀ ਓਪਰੇਟਰ) ਨੇ ਇਸ ਵਿਚ ਡੂੰਘੀ ਦਿਲਚਸਪੀ ਦਿਖਾਈ ਹੈ। ਜ਼ਿਲ੍ਹਾ ਪੱਧਰੀ ਸਕਿੱਲ ਗੈਪ ਅਤੇ ਡਿਮਾਂਡ ਅਸੈਸਮੈਂਟ ਉਪਰੰਤ ਅਸੀਂ ਸਿਖਲਾਈ ਦੇ ਟੀਚੇ ਨਿਰਧਾਰਤ ਕਰਾਂਗੇ ਅਤੇ ਜਾਗਰੂਕਤਾ ਜ਼ਰੀਏ ਉਮੀਦਵਾਰਾਂ ਨੂੰ ਲਾਮਬੰਦ ਕਰਾਂਗੇ। ਇਸ ਤੋਂ ਬਾਅਦ ਉਮੀਦਵਾਰਾਂ ਦੀ ਕਾਉਂਸਲਿੰਗ ਕੀਤੀ ਜਾਵੇਗੀ ਅਤੇ ਸਿਖਲਾਈ ਸਮੂਹ ਬਣਾਏ ਜਾਣਗੇ। ਉਨ੍ਹਾਂ ਕਿਹਾ, “ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਉਪਰੰਤ ਪੋਸਟ ਟ੍ਰੇਨਿੰਗ ਸਪੋਰਟ ਵੀ ਦਿੱਤੀ ਜਾਵੇਗੀ ਅਤੇ ਹੁਨਰ ਵਿਕਾਸ ਪ੍ਰਕਿਰਿਆ ਨਾਲ ਜੁੜੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨਾ ਵੀ ਪ੍ਰੋਗਰਾਮ ਦਾ ਇਕ ਮਹੱਤਵਪੂਰਨ ਹਿੱਸਾ ਹੈ। ਮਹਾਂਮਾਰੀ ਦੇ ਫੈਲਾਅ ਕਾਰਨ ਇਸ ਯੋਜਨਾ ਦੀ ਸ਼ੁਰੂਆਤ ਵਿੱਚ ਦੇਰੀ ਹੋ ਗਈ ਹੈ। ਇਸ ਯੋਜਨਾ ਦੇ ਲਾਗੂਕਰਨ ਲਈ ਬਹੁਤ ਘੱਟ ਸਮਾਂ ਮਿਲਣ ਦੇ ਬਾਵਜੂਦ ਜ਼ਿਲ੍ਹਾ ਹੁਨਰ ਕਮੇਟੀ ਆਪਣੀ ਭੂਮਿਕਾ ਅਤੇ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਮੀਟਿੰਗ ਵਿੱਚ ਮੌਜੂਦ ਭਾਈਵਾਲਾਂ ਵਲੋਂ ਅੰਤਿਮ ਰੂਪ ਦਿੱਤੇ ਸਕਿੱਲ ਸੈੱਟਾਂ ਵਿੱਚ ਉਸ ਨੂੰ 

• ਆਈ ਟੀ ਸੈਕਟਰ - ਵੈਬ ਡਿਜ਼ਾਈਨਰ / ਡਾਟਾ ਐਂਟਰੀ ਓਪਰੇਟਰ / ਆਈਟੀ ਹੈਲਪ ਡੈਸਕ ਨੂੰ ਅਟੈਂਡੈਂਟ

• ਰਿਟੇਲ ਸੇਲਜ਼ ਐਸੋਸੀਏਟਸ 

• ਨਿਰਮਾਣ - ਸਹਾਇਕ ਇਲੈਕਟ੍ਰੀਸ਼ੀਅਨ/ ਹੈਲਪਰ ਇਲੈਕਟੀਸ਼ੀਅਨ, ਪਲੰਬਰ, ਵੈਲਡਰ ਆਦਿ 

• ਪੂੰਜੀਗਤ ਵਸਤਾਂ- ਸੀ.ਐਨ ਸੀ ਆਪਰੇਟਰ, ਫਿਟਰ ਫੈਬਰਿਕੇਸ਼ਨ, ਮਕੈਨੀਕਲ ਡਰਾਫਟਸਮੈਨ 

• ਆਟੋਮੋਟਿਵ- ਸੇਲਜ਼ ਐਗਜ਼ੀਕਿਊਟਿਵ ਡੀਲਰਸ਼ਿਪ 

• ਟੈਲੀਕਾਮ ਕਸਟਮਰ ਕੇਅਰ ਐਗਜ਼ੀਕਿਊਟਿਵ 

• ਟੈਕਸਟਾਈਲ ਐਂਡ ਹੈਂਡਲੂਮ ਇੰਡਸਟਰੀਜ਼- ਆਟੋ ਫਰੇਮ ਟੈਂਟਰ ਐਂਡ ਡੈਵਰ ਬਿਊਟੀ ਐਂਡ ਵੈਲਨੈੱਸ - ਸਹਾਇਕ ਹੇਅਰ ਸਟਾਈਲਿਸਟ, ਬਿਊਟੀ ਥੈਰੇਪਿਸਟ, ਨੇਲ ਟੈਕਨੀਸ਼ੀਅਨ 

• ਅਪੈਰਲ - ਫੈਸ਼ਨ ਡਿਜ਼ਾਈਨਿੰਗ, ਸੈਲਵ ਇਮਲਾਇਡ ਟੇਲਰ ਇਲੈਕਟ੍ਰਾਨਿਕਸ ਫਿਲਡ ਟੈਕਨੀਸ਼ੀਅਨ 

• ਘਰੇਲੂ ਕਾਮੇ - ਬਾਲ / ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ 

• ਪਲੰਬਿੰਗ ਜਨਰਲ ਪਲੰਬਰ  ਮੀਡੀਆ ਅਤੇ ਮਨੋਰੰਜਨ- ਮੇਕਅਪ ਆਰਟਿਸਟ, ਫੋਟੋਗ੍ਰਾਫੀ ਡਾਇਰੈਕਟਰ ਸ਼ਾਮਲ ਹਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD