Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੀਬੀ ਜਗੀਰ ਕੌਰ ਸਮੇਤ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਨੇ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਪਹੁੰਚ ਕੇ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਨਾਲ ਕੀਤੀ ਮੁਲਾਕਾਤ

ਪੰਥਕ ਮਾਮਲਿਆਂ ਅਤੇ ਧਰਮ ਪ੍ਰਚਾਰ ਦੇ ਖੇਤਰ ’ਚ ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਦੀ ਤਰਾਂ ਸਹਿਯੋਗ ਜਾਰੀ ਰਹੇਗੀ : ਬਾਬਾ ਹਰਨਾਮ ਸਿੰਘ ਖ਼ਾਲਸਾ।

Web Admin

Web Admin

5 Dariya News

ਮਹਿਤਾ/ਅੰਮ੍ਰਿਤਸਰ , 04 Dec 2020

Last updated on: Dec 04, 2020, 00:00 IST

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਥਕ ਤੇ ਧਾਰਮਿਕ ਖੇਤਰ ਵਿਚ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਪੰਥਕ ਮਾਮਲਿਆਂ ਪ੍ਰਤੀ ਸਮੂਹ ਪੰਥਕ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਚੱਲਣ ਲਈ ਕਿਹਾ ਹੈ। ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ ’ਤੇ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਚੌਕ ਵਿਖੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਨਾਲ ਮੁਲਾਕਾਤ ਕਰਨ ਲਈ ਆਪਣੀ ਪੂਰੀ ਟੀਮ ਸਮੇਤ ਪਹੁੰਚੀ ਹੋਈ ਸੀ। ਪ੍ਰੋ: ਸਰਚਾਂਦ ਸਿੰਘ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਪੂਰੀ ਟੀਮ ਨੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਨੇ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਕਮੇਟੀ ਦੇ ਚੁਣੀ ਗਈ ਕਾਰਜਕਾਰਨੀ ਅਤੇ ਨਵੇਂ ਅਹੁਦੇਦਾਰਾਂ ਨਾਲ ਪੰਥਕ ਵਿਚਾਰਾਂ ਕੀਤੀਆਂ। ਬੀਬੀ ਜਗੀਰ ਕੌਰ ਨਾਲ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ: ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਸ: ਸੁਰਜੀਤ ਸਿੰਘ ਭਿਟੇਵਡ , ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਤੇ ਜਰਨਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਜੀ ਸਿਆਲਕਾ ਤੋਂ ਇਲਾਵਾ ਐਗਜ਼ੈਕਟਿਵ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ, ਸ. ਸਵਿੰਦਰ ਸਿੰਘ ਜੀ ਟੌਹੜਾ,. ਸ. ਬਲਦੇਵ ਸਿੰਘ ਚੂੰਘਾਂ, ਸ. ਨਵਤੇਜ ਸਿੰਘ ਕਾਉਣੀ, ਸ. ਅਜਮੇਰ ਸਿੰਘ ਖੇੜਾ, ਸ. ਦਰਸ਼ਨ ਸਿੰਘ ਸ਼ੇਰਖਾਨ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਭਜਨ ਸਿੰਘ ਕੁਰਕਸ਼ੇਤਰ, ਬੀਬੀ ਮਲਕੀਤ ਕੌਰ ਕਮਾਲਪੁਰ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਅਹਿਮ ਜ਼ਿੰਮੇਵਾਰੀਆਂ ਲਈ ਚੁਣੇ ਜਾਣ ’ਤੇ ਸਭ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਕੌਮ ਨੂੰ ਸ਼੍ਰੋਮਣੀ ਕਮੇਟੀ ਦੀ ਨਵੀਂ ਟੀਮ ਤੋਂ ਬਹੁਤ ਵੱਡੀਆਂ ਆਸਾਂ ਹਨ ਅਤੇ ਇਸ ਟੀਮ ਨੂੰ ਪੰਥ ਅਤੇ ਪੰਥਕ ਮਾਮਲਿਆਂ ਨੂੰ ਸਹੀ ਦਿਸ਼ਾ ਵਿਚ ਵਾਚਣ ਅਤੇ ਅਸਰਦਾਇਕ ਹੱਲ ਲੱਭਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਕਾਰਜਾਂ ਵਿਚ ਭ੍ਰਿਸ਼ਟਾਚਾਰ ਰਹਿਤ ਅਤੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਵਲ ਵਿਸ਼ੇਸ਼ ਤਵੱਜੋ ਤੇ ਤਰਜੀਹ ਦੇਣ ਲਈ ਵੀ ਕਿਹਾ। ਉਨਾਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ ਕਰਨ ਅਤੇ ਨੌਜਵਾਨ ਪੀੜੀ ਨੂੰ ਪਤਿਤਪੁਣੇ ਤੋਂ ਹਟਾ ਕੇ ਸਿਖੀ ਨਾਲ ਜੋੜਣ ਪ੍ਰਤੀ ਕਾਰਜ ਕਰਨ ਲਈ ਕਿਹਾ।  

 

Tags: Bibi Jagir Kaur , Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD