Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਨਡਾਲਾ 'ਚ 42 ਲੋੜਵੰਦਾਂ ਨੂੰ ਵੰਡੇ ਗਏ ਟਰਾਈ ਸਾਈਕਲ, ਵੀਹਲ ਚੇਅਰ ਅਤੇ ਨਕਲੀ ਅੰਗ

Web Admin

Web Admin

5 Dariya News

ਕਪੂਰਥਲਾ , 05 Dec 2020

Last updated on: Dec 05, 2020, 00:00 IST

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉਪੱਲ ਦੀਆਂ ਹਦਾਇਤਾਂ 'ਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਲਾਕ ਨਡਾਲਾ ਵਿਖੇ ਉਪ ਮੰਡਲ ਮੈਜਿਸਟਰੇਟ ਭੁਲੱਥ ਸ੍ਰੀ ਟੀ. ਬੈਨਿਥ ਜੀ ਦੀ ਯੋਗ ਅਗਵਾਈ ਵਿੱਚ ਟਰਾਈ ਸਾਈਕਲ, ਵਹੀਲ ਚੇਅਰ ਅਤੇ ਨਕਲੀ ਅੰਗਾਂ ਦੀ ਵੰਡ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ 42 ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ, ਵੀਹਲ ਚੇਅਰ ਅਤੇ ਨਕਲੀ ਅੰਗਾਂ ਮੁਹੱਈਆ ਕਰਵਾਏ ਗਏ ਤਾਂ ਕਿ ਉਹ ਵੀ ਸਮਾਜ ਵਿੱਚ ਸਵੈ ਮਾਣ ਨਾਲ ਜੀਵਨ ਬਤੀਤ ਕਰ ਸਕਣ।ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਕਪੂਰਥਲਾ ਗੁਲਬਰਗ ਲਾਲ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ 30 ਵਿਅਕਤੀਆਂ ਨੂੰ ਟਰਾਈ ਸਾਈਕਲ ਤੇ ਵੀਹਲ ਚੇਅਰ ਅਤੇ 12 ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕੀਤੇ ਗਏ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਅਗਵਾਈ ਵਿੱਚ ਵਿਭਾਗ ਹਮੇਸ਼ਾਂ ਹੀ ਲੋੜਵੰਦ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ। ਇਸ ਮੌਕੇ ਉਨਾਂ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਇਨਾਂ ਸਕੀਮਾਂ ਦਾ ਲਾਭ ਉਠਾਉਣ।ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਲਵਿੰਦਰ ਜੀਤ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ । ਇਸ ਸਮਾਗਮ ਵਿੱਚ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ , ਦਲਜੀਤ ਸਿੰਘ , ਦਲਜਿੰਦਰ ਸਿੰਘ ਕਾਕਾ, ਭੁਪਿੰਦਰਜੀਤ ਸਿੰਘ, ਸੰਜੀਵ ਕੁਮਾਰ ਜੋਸ਼ੀ, ਮਨਪ੍ਰੀਤ ਵਾਲੀਆ, ਲੱਕੀ ਭਾਰਦਵਾਜ ਆਦਿ ਹਾਜ਼ਰ ਸਨ। ਇਸ ਸਮਾਗਮ ਵਿੱਚ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਡਾਲਾ ਦੀਆਂ ਸਾਰੀਆਂ ਸੁਪਰਵਾਈਜ਼ਰਾਂ 'ਤੇ ਸਟਾਫ਼ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਕਪੂਰਥਲਾ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD