Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫੈਡਰੇਸ਼ਨ ਗਰੇਵਾਲ ਵੱਲੋਂ 8 ਦੇ ਬੰਦ ਦੇ ਸੱਦੇ ਨੂੰ ਡਟਵਾਂ ਸਮਰਥਨ

Web Admin

Web Admin

5 Dariya News

ਮੋਗਾ , 05 Dec 2020

Last updated on: Dec 05, 2020, 00:00 IST

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦੇ ਹੱਕ 'ਚ ਦਿੱਲੀ ਮੋਰਚੇ ਦੇ ਸਮਰਥਨ 'ਚ ਦੇਸ਼ ਦੀਆਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਅਤੇ ਕਿਸਾਨ ਹਿਤੈਸ਼ੀ ਲੋਕਾਂ ਦਾ ਸਮਰਥਨ ਦੇਸ਼ ਅਤੇ ਵਿਦੇਸ਼ਾਂ 'ਚੋਂ ਮਿਲ ਰਿਹਾ ਹੈ। ਸੰਘਰਸ਼ ਦੀ ਹੋਰ ਮਜ਼ਬੂਤੀ ਲਈ ਕਿਸਾਨ ਜੱਥੇਬੰਦੀਆਂ ਵੱਲੋਂ 8 ਦਸੰਬਰ ਨੂੰ ਦੇਸ਼ ਬੰਦ ਦੇ ਕੀਤੇ ਐਲਾਨ ਕੀਤਾ, ਜਿਸ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਡਟਵਾਂ ਸਮਰਥਨ ਦੇਣ ਦਾ ਐਲਾਨ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਫੈਡਰੇਸ਼ਨ ਵਰਕਰਾਂ ਨਾਲ ਇਕ ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕੀਤਾ। ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਪਰਮਜੀਤ ਸਿੰਘ ਧਰਮਸਿੰਘ ਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੈਡਰੇਸ਼ਨ ਹਮੇਸ਼ਾਂ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੀ ਹੈ। ਅੱਜ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪੰਜਾਬ 'ਤੇ ਹੱਲਾ ਦਾ ਨਾਮ ਦਿੰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਦੀ ਹਰ ਪੱਖੋਂ ਡਟਵੀਂ ਹਮਾਇਤ ਦਿੱਤੀ ਜਾ ਰਹੀ ਹੇ। ਫੈਡਰੇਸ਼ਨ ਵੱਲੋਂ ਪੰਜਾਬ ਤੋਂ ਦਿੱਲੀ ਨੂੰ ਜੱਥੇ ਵੀ ਭੇਜੇ ਜਾ ਰਹੇ ਹਨ ਅਤੇ ਫੈਡਰੇਸ਼ਨ ਵਰਕਰ ਮੋਰਚੇ 'ਚ ਡਟਕੇ ਕਿਸਾਨੀ ਝੰਡੇ ਹੇਠਾਂ ਸੰਘਰਸ਼ 'ਚ ਯੋਗਦਾਨ ਪਾ ਰਹੇ ਹਨ। ਇਸੇ ਲੜੀ ਤਹਿਤ 8 ਦੇ ਬੰਦ ਦੇ ਸੱਦੇ ਨੂੰ ਵੀ ਜੱਥੇਬੰਦੀ ਵੱਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ। ਪਾਰਟੀ ਦੇ ਵਰਕਰ ਸ਼ਾਂਤਮਈ ਢੰਗ ਨਾਲ ਇਸ ਬੰਦ ਦੇ ਸਮਰਥਨ 'ਚ ਡਿਊਟੀਆਂ ਨਿਭਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਵੈਰ ਸਿੰਘ ਉਪਲ, ਗੁਰਮੇਲ ਸਿੰਘ, ਪ੍ਰੀਤਮ ਸਿੰਘ ਕਾਦਰ ਵਾਲਾ, ਜਗਰਾਜ ਸਿੰਘ ਵਿਰਕ, ਡਾ: ਕੁਲਵੰਤ ਸਿੰਘ, ਅਵਤਾਰ ਸਿੰਘ ਪੱਪੀ, ਬਲਵਿੰਦਰ ਸਿੰਘ, ਸੁਖਦੀਪ ਸਿੰਘ ਸਿੱਧਵਾਂ, ਨਿਸ਼ਾਨ ਸਿੰਘ ਲਾਟੀ, ਸਰਬਜੀਤ ਸਿੰਘ, ਬਲਜੀਤ ਸਿੰਘ, ਅਮਰੀਕ ਸਿੰਘ, ਹਰਜੀਤ ਸਿੰਘ ਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: Protest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , Farmers Produce Trade and Commerce Act 2020 , Agricultural Produce Market Committee , APMC , Farmer Protest , #FarmerProtest #StandWithFarmersChallenge , Minimum Support Price , #Tractor2Twitter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD