Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੱਕਾਂ ਲਈ ਲੜ ਰਹੇ ਕਿਸਾਨਾਂ ਦਾਕਰਾਂਗੇ ਹਰ ਪੱਖ ਤੋਂ ਸਹਿਯੋਗ : ਡਾ. ਐਸ.ਪੀ.ਸਿੰਘ ਓਬਰਾਏ

ਰਾਸ਼ਨ ਤੋਂ ਬਾਅਦ ਟਰੱਸਟ ਨੇ ਦਿੱਲੀ ਭੇਜੀਆਂ ਐਂਬੂਲੈਂਸਾਂ,ਦਵਾਈਆਂ ਤੇ ਮਾਹਿਰ ਡਾਕਟਰਾਂ ਦੀ ਟੀਮ

Web Admin

Web Admin

5 Dariya News

ਅੰਮ੍ਰਿਤਸਰ , 05 Dec 2020

Last updated on: Dec 05, 2020, 00:00 IST

ਨਾਮਵਰ ਸਮਾਜ ਸੇਵੀ ਅਤੇ ਲੋਕ-ਦਰਦੀ ਡਾ. ਐਸ.ਪੀ.ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੌਜੂਦਾ ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਪੱਖ ਤੋਂ ਸਹਿਯੋਗ ਕਰਨ ਦਾ ਐਲਾਨ ਕਰਦਿਆਂ  ਲੰਗਰ ਲਈ ਸੁੱਕੀ ਰਸਦ ਭੇਜਣ ਤੋਂ ਬਾਅਦ ਹੁਣ ਵੱਡੀ ਮਾਤਰਾ ਵਿੱਚ ਕੰਬਲ,ਜੈਕਟਾਂ,ਦਵਾਈਆਂ,ਐਂਬੂਲੈਂਸਾਂ ਤੇ ਮਾਹਿਰ ਡਾਕਟਰਾਂ ਦੀ ਟੀਮਾਂ ਤੋਂ ਇਲਾਵਾ ਨਿਹੰਗ ਸਿੰਘਾਂ ਦੇ ਘੋੜਿਆਂ ਲਈ ਰਾਸ਼ਨ ਭੇਜਣ ਅਤੇ ਟਰੈਕਟਰ-ਟਰਾਲੀਆਂ ਆਦਿ ਤੇ ਰਿਫਲੈਕਟਰ ਲਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬਾਨੀ ਡਾ. ਐੱਸ.ਪੀ.ਸਿੰਘ ਓਬਰਾਏ ਨੇ ਕਿਹਾ ਕਿ ਠੰਢ ਦੇ ਇਸ ਮੌਸਮ 'ਚ ਆਪਣੇ ਘਰਾਂ ਤੋਂ ਜਾ ਕੇ ਦਿੱਲੀ ਦੀਆਂ ਸੜਕਾਂ 'ਤੇ ਆਪਣੇ ਹੱਕਾਂ ਲਈ ਲੜ ਰਹੇ ਜੁਝਾਰੂ ਕਿਸਾਨਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਤੇ ਉਨ੍ਹਾਂ ਦੀ ਸਮੁੱਚੀ ਟੀਮ ਸੰਘਰਸ਼ਸ਼ੀਲ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਕੰਮ ਕਰੇਗੀ ਅਤੇ ਕਿਸਾਨ ਜਥੇਬੰਦੀਆਂ ਦੇ ਇੱਕ ਹੀ ਸੁਨੇਹੇ ਤੇ ਉਨ੍ਹਾਂ ਨੂੰ ਲੋੜੀਂਦਾ ਸਾਮਾਨ ਉਥੇ ਪੁੱਜਦਾ ਕੀਤਾ ਜਾਵੇਗਾ।ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲੇ ਪੜਾਅ ਤਹਿਤ ਕਿਸਾਨ ਆਗੂਆਂ ਤੇ ਹੋਰਨਾਂ ਧਾਰਮਿਕ ਜਥੇਬੰਦੀਆਂ ਜੋ ਮੋਰਚਾ ਲਾਈ ਬੈਠੇ ਕਿਸਾਨਾਂ ਲਈ ਲੰਗਰ ਤਿਆਰ ਕਰ ਰਹੀਆਂ ਹਨ,ਉਨ੍ਹਾਂ ਨੂੰ 20 ਟਨ ਸੁੱਕੀਆਂ ਰਸਦਾਂ ਤੇ ਰਾਸ਼ਨ ਆਦਿ ਭੇਜਣ ਤੋਂ ਬਾਅਦ ਹੁਣ ਟਰੱਸਟ ਵੱਲੋਂ ਠੰਢ ਦੇ ਇਸ ਮੌਸਮ 'ਚ ਕਿਸਾਨਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਵੱਡੀ ਮਾਤਰਾ 'ਚ ਲੋੜੀਂਦੀਆਂ ਦਵਾਈਆਂ,5 ਐਂਬੂਲੈਂਸ ਗੱਡੀਆਂ ਵੀ ਭੇਜੀਆਂ ਗਈਆਂ ਹਨ। ਜਿਨ੍ਹਾਂ ਵਿਚੋਂ 4 ਐਂਬੂਲੈਂਸਾਂ ਨੂੰ ਵੱਖ-ਵੱਖ ਚਾਰੇ ਦਿਸ਼ਾਵਾਂ 'ਚ ਖੜ੍ਹਾ ਕੀਤਾ ਜਾਵੇਗਾ ਅਤੇ 1 ਐਂਬੂਲੈਂਸ ਜੋ ਵੈਂਟੀਲੇਟਰ ਦੀ ਸੁਵਿਧਾ ਨਾਲ ਲੈਸ ਹੈ,ਉਸ ਨੂੰ ਇੱਕ ਵਿਸ਼ੇਸ਼ ਪੁਆਇੰਟ ਤੇ ਖੜ੍ਹਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟਰੱਸਟ ਦੇ ਮੈਂਬਰ ਐਡਵੋਕੇਟ ਜੋਗਿੰਦਰ ਸਿੰਘ ਜਿੰਦੂ ਦੀ ਦੇਖ-ਰੇਖ ਹੇਠ 18 ਮਾਹਿਰ ਡਾਕਟਰਾਂ ਦੀਆਂ ਟੀਮਾਂ ਵੀ ਧਰਨੇ ਵਾਲੀ ਥਾਂ ਤੇ ਪਹੁੰਚ ਕੇ ਕਿਸਾਨਾਂ ਦੀ ਸੇਵਾ 'ਚ ਜੁੱਟ ਗਈਆਂ ਹਨ। ਇਸ ਤੋਂ ਇਲਾਵਾ ਟਰੱਸਟ ਵੱਲੋਂ 3 ਹਜ਼ਾਰ ਗਰਮ ਕੰਬਲ,3 ਹਜ਼ਾਰ ਜੈਕਟਾਂ, ਨਹਾਉਣ-ਧੋਣ ਸਮੇਂ ਵਰਤਣ ਲਈ ਵੱਖ-ਵੱਖ ਸਾਈਜ਼ਾਂ ਦੇ 12 ਹਜ਼ਾਰ ਸਲੀਪਰ (ਚੱਪਲਾਂ) ਅਤੇ ਕਿਸਾਨਾਂ ਨੂੰ ਸਹਿਯੋਗ ਦੇ ਰਹੇ ਨਿਹੰਗ ਸਿੰਘਾਂ ਦੇ ਘੋੜਿਆਂ ਲਈ 5 ਟਨ ਖੁਰਾਕ ਵੀ ਭੇਜੀ ਗਈ ਹੈ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਧੁੰਦ ਦੇ ਇਸ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਉਣ ਲਈ ਟਰੱਸਟ ਵੱਲੋਂ ਦਿੱਲੀ ਜਾ ਰਹੇ ਅਤੇ ਉੱਥੇ ਮੌਜੂਦ ਟਰੈਕਟਰ-ਟਰਾਲੀਆਂ ਤੇ ਲਾਉਣ ਲਈ 1 ਲੱਖ ਰਿਫਲੈਕਟਰ ਵੀ ਭੇਜੇ ਗਏ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD