Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਨੇ ਦੁਧ ਉਤਪਾਦਕ ਸਹਿਕਾਰੀ ਸਭਾਵਾਂ ਨੂੰ ਵੰਡਿਆ ਮੁਨਾਫਾ

ਵੇਰਕਾ ਦੇ ਉਤਪਾਦਨਾਂ ਦੀ ਗੁਣਵੱਤਾ ਅਨੁਸਾਰ ਮਾਰਕੀਟਿੰਗ ਚ ਕੀਤਾ ਜਾਵੇ ਵਾਧਾ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ ਨਗਰ , 05 Dec 2020

Last updated on: Dec 05, 2020, 00:00 IST

ਵੇਰਕਾ ਮਿਲਕ ਪਲਾਂਟ ਦੇ ਉਤਪਾਦਨਾਂ ਦੀ ਗੁਣਵੱਤਾ ਤੇ ਕੋਈ ਕਿੰਤੂ ਪ੍ਰੰਤੂ ਨਹੀਂ ਕੀਤਾ ਜਾ ਸਕਦਾ । ਪਰ ਇਸ ਦੀ ਮਾਰਕੀਟਿੰਗ ਦਾ ਦਾਇਰਾ ਘੱਟ ਹੋਣ ਕਰਕੇ ਇਸ ਦੀ ਪਹੁੰਚ ਆਮ ਲੋਕਾਂ ਤੱਕ ਵੱਡੀ ਮਿਕਦਾਰ ਵਿੱਚ ਨਹੀਂ ਹੋ ਰਹੀ ਜਿਸ ਨੂੰ ਵਧਾਉਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੇਰਕਾ ਮੋਹਾਲੀ ਡੇਅਰੀ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਦੁਧ ਉਤਪਾਦਕ ਸਹਿਕਾਰੀ ਸਭਾਵਾਂ ਨੂੰ ਮੁਨਾਫਾ ਵੰਡਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਸ. ਸਿੱਧੂ ਨੇ ਕਿਹਾ ਕਿ ਵੇਰਕਾ ਡੇਅਰੀ ਦੇ ਉਤਪਾਦਨਾਂ ਦੀ ਮਾਰਕੀਟਿੰਗ ਵਿੱਚ ਵਾਧਾ ਕਰਨ ਲਈ ਮਾਰਕੀਟਿੰਗ ਕੰਪਨੀਆਂ ਦਾ ਸਹਿਯੋਗ ਲਿਆ ਜਾਵੇ ਅਤੇ ਇਸ ਦੇ ਪਰੋਡੈਕਟ ਦੇਸ਼ ਦੀ ਰਾਜਧਾਨੀ ਸਮੇਤ ਵੱਡੇ ਸ਼ਹਿਰਾਂ ਤੱਕ ਪੁੱਜਦੇ ਕੀਤੇ ਜਾਣ ਤਾਂ ਜੋ ਕਿਸਾਨਾਂ ਦੀ ਖੇਤੀਬਾੜੀ ਦੇ ਨਾਲ ਮਿਲਦੇ ਜੁਲਦੇ ਇਸ ਸਹਾਇਕ ਧੰਦੇ ਦਾ ਕਿਸਾਨਾਂ ਨੂੰ ਹੋਰ ਵੱਧ ਲਾਭ ਮਿਲ ਸਕੇ । ਉਨ੍ਹਾਂ ਕਿਹਾ ਕਿ ਇਸ ਧੰਦੇ ਨਾਲ ਪੰਜਾਬ ਦੀ ਆਰਥਿਕਤਾ ਦੀ ਸਥਿਤੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ. ਸਿੱਧੂ ਨੇ ਪੰਜਾਬੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਉੱਦਮੀ, ਇਮਾਨਦਾਰ ਅਤੇ ਦਲੇਰ ਹਨ ਅਤੇ ਪੰਜਾਬ ਦਾ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹੈ। ਉਨ੍ਹਾਂ ਨੇ ਸਹਿਕਾਰਤਾ ਲਹਿਰ ਵਿਚ ਸਭ ਤੋਂ ਵੱਡਾ ਯੋਗਦਾਨ ਮੈਨੇਜਮੈਂਟ ਦਾ ਦੱਸਿਆ, ਜੋ ਕਿ ਸਹੀ ਦਿਸ਼ਾ ਅਤੇ ਉਸਾਰੂ ਯੋਗ ਅਗਵਾਈ ਨਾਲ ਸਹਿਕਾਰਤਾ ਨੂੰ ਸਿਖਰਾਂ ਤੇ ਪਹੁੰਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਹੈ ਤਾਂ ਸਾਨੂੰ ਸਹਿਕਾਰਤਾ ਲਹਿਰ ਵਿੱਚ ਨੇਕਨੀਤੀ ਅਤੇ ਇਮਾਨਦਾਰੀ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਕਾਰਵਾਈ ਹੇਠ ਜੋ ਸਹਿਕਾਰਤਾ ਲਹਿਰ ਚਲਾ ਰਹੀ ਹੈ, ਉਸ ਵਿੱਚ ਸੁਗਰਫੈਡ, ਮਾਰਕਫ਼ੈਡ, ਸਹਿਕਾਰੀ ਬੈਂਕ ਅਤੇ ਸਹਿਕਾਰੀ ਦੁੱਧ ਉਤਪਾਦਕ ਅਦਾਰਿਆਂ ਦਾ ਪੰਜਾਬ ਦੀ ਆਰਥਿਕਤਾ ਵਿੱਚ ਪ੍ਰਮੁੱਖ ਯੋਗਦਾਨ ਹੈ।ਸ. ਸਿੱਧੂ ਨੇ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨਾਲ ਜਿਥੇ ਕਿਸਾਨੀ ਤਬਾਹ ਹੋ ਜਾਵੇਗੀ ਉਥੇ ਆਮ ਲੋਕਾਂ ਦਾ ਜਿਊਣਾ ਵੀ ਮੁਸ਼ਕਲ ਹੋ ਜਾਵੇਗਾ । 

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੰਜਾਬ ਕਾਂਗਰਸ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਹੈ । ਉਨਾਂ ਚਿਤਾਵਨੀ ਦਿੰਦਿਆਂ ਕਿਹਾ, ‘‘ਆਉਣ ਵਾਲੇ ਸਮਿਆਂ ਦੌਰਾਨ ਭਾਰਤ ਸਰਕਾਰ ਵੱਲੋਂ ਇਨਾਂ ਕਾਲੇ ਕਾਨੂੰਨਾਂ ਤੋਂ ਬਾਅਦ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਅਤੇ ਐਫ.ਸੀ.ਆਈ. ਦਾ ਖਾਤਮਾ ਕੀਤਾ ਜਾਵੇਗਾ ਜਿਸ ਨਾਲ ਪਿਛਲੇ ਕਾਫੀ ਸਮੇਂ ਤੋਂ ਚੱਲੀ ਆ ਰਹੀ ਅਤੇ ਲਾਹੇਵੰਦ ਸਾਬਤ ਹੋਈ ਖਰੀਦ ਅਤੇ ਮੰਡੀਕਰਨ ਪ੍ਰਣਾਲੀ ਦਾ ਅੰਤ ਹੋ ਜਾਵੇਗਾ । ਐਮ.ਐਸ.ਪੀ. ਦੇ ਅੰਤ ਨਾਲ ਕਣਕ ਵੀ ਮੱਕੀ ਵਾਂਗ ਹੀ ਵਿਕੇਗੀ, ਭਾਵ ਇਸ ਦੀਆਂ ਕੀਮਤਾਂ ਐਮ.ਐਸ.ਪੀ. ਤੋਂ ਕਾਫੀ ਘੱਟ ਹੋਣਗੀਆਂ । ਇਸ ਮੌਕੇ ਸ. ਸਿੱਧੂ ਨੇ ਵੇਰਕਾ ਮੋਹਾਲੀ ਡੇਅਰੀ ਵੱਲੋਂ ਮੋਹਾਲੀ ਡੇਅਰੀ ਦੇ 12 ਜ਼ੋਨਾਂ ਵਿੱਚ ਹਰੇਕ ਜ਼ੋਨ ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਧੀਆ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਨੂੰ ਕੀਮਤੀ ਅੰਤਰ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ।ਇਸ ਮੌਕੇ ਮਿਲਕ ਯੂਨੀਅਨ ਰੋਪੜ ਦੇ ਚੇਅਰਮੈਨ ਸ੍ਰੀ ਮੋਹਣ ਸਿੰਘ ਡੂੰਮੇਵਾਲ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਵਿੱਚ ਸਹਿਕਾਰਤਾ ਅਧੀਨ ਦੁੱਧ ਦਾ ਕੰਮ ਸ਼ੁਰੂ ਹੋਇਆ ਹੈ ਉਦੋਂ ਤੋਂ ਵੱਖ-ਵੱਖ ਸਭਾਵਾਂ ਨਾਲ ਜੁੜੇ ਮੈਂਬਰਾਂ ਦੀ ਆਰਥਿਕ ਸਥਿਤੀ ਵਿੱਚ ਬਹੁਤ ਸੁਧਾਰ ਹੋਇਆ ਹੈ। ਵੇਰਕਾ ਮੋਹਾਲੀ ਡੇਅਰੀ ਨਾਲ ਜੁੜੀਆਂ ਲਗਭੱਗ 1293 ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਮੁਨਾਫੇ ਵਿੱਚ ਚਲ ਰਹੀਆਂ ਹਨ ਅਤੇ ਹਰ ਸਾਲ ਮੈਂਬਰਾਂ ਨੂੰ ਮੁਨਾਫਾ ਵੰਡ ਰਹੀਆਂ ਹਨ। ਵੇਰਕਾ ਮੋਹਾਲੀ ਡੇਅਰੀ ਵੱਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਦੁੱਧ ਦੇ ਭਾਅ ਤੋਂ ਇਲਾਵਾ ਹਰ ਸਾਲ ਕੀਮਤ-ਅੰਤਰ, ਬੋਨਸ ਅਤੇ ਡਿਵੀਡੈਂਡ ਵੀ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਦਾ ਉਤਪਾਦਨ ਵਧਾਉਣ ਲਈ ਪਸ਼ੂਆਂ ਦੀ ਨਸਲ ਸੁਧਾਰ ਵਾਸਤੇ ਬਨਾਵਟੀ ਗਰਭਦਾਨ ਦੇ ਟੀਕੇ, ਹਰੇ ਚਾਰੇ ਦੇ ਬੀਜ਼, ਕੈਟਲਫੀਡ ਅਤੇ ਮਿਨਰਲ ਮਿਕਸਰ, ਮਿਲਕਿੰਗ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਂਦੀ ਹੈ। ਇਸ ਮੌਕੇ ਵਾਇਸ ਚੇਅਰਮੈਨ ਮਿਲਕ ਯੂਨੀਅਨ ਰੋਪੜ ਸ੍ਰੀਮਤੀ ਪਰਮਜੀਤ ਕੌਰ ਚੱਕਲ, ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਡਿਪਟੀ ਰਜਿਸਟਰਾਰ ਸੁਚਰੀਤ ਕੌਰ ਚੀਮਾ, ਬੋਰਡ ਆਫ ਡਾਇਰੈਕਟਰਜ਼ ਸੁਰਿੰਦਰ ਸਿੰਘ, ਮਲਕੀਤ ਸਿੰਘ, ਹਰਭਜਨ ਸਿੰਘ, ਭਗਵੰਤ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੰਘ, ਜਸਪਾਲ ਸਿੰਘ, ਹਰਕੀਤ ਸਿੰਘ, ਵੇਰਕਾ ਮਿਲਕ ਡੇਅਰੀ ਦੇ ਅਧਿਕਾਰੀ ਅਤੇ ਦੁੱਧ ਸਹਿਕਾਰੀ ਸਭਾਵਾਂ ਦੇ ਆਹੁਦੇਦਾਰ ਮੌਜੂਦ ਸਨ ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Milk Producers Cooperative Societies , Verka Mohali Dairy , Verka Mohali , Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD