Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੀ ਅਗਵਾਈ 'ਚ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਅੱਖਾਂ ਦੇ ਮੁਫਤ ਚੈਕਅੱਪ ਕੈਂਪ ਦਾ ਆਯੋਜਨ

ਵਸਨੀਕਾਂ ਨੂੰ ਕੀਤੀ ਅਪੀਲ, ਇਸ ਕੈਂਪ ਦਾ ਲੈਣ ਵੱਧ ਤੋਂ ਵੱਧ ਲਾਹਾ - ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

Web Admin

Web Admin

5 Dariya News

ਲੁਧਿਆਣਾ , 05 Dec 2020

Last updated on: Dec 05, 2020, 00:00 IST

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੀ ਅਗਵਾਈ ਵਿਚ ਏ.ਐਸ.ਜੀ. ਆਈ ਕੇਅਰ ਸੈਂਟਰ ਵੱਲੋਂ ਸਥਾਨਕ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਮਾਡਲ ਟਾਊਨ, ਲੁਧਿਆਣਾ ਵਿਖੇ ਅੱਖਾਂ ਦਾ ਨਿਰੀਖਣ ਕਰਨ ਸਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ 1 ਹਜ਼ਾਰ ਤੋਂ ਵੱਧ ਲੋਕਾਂ ਨੇ ਆਪਣੀਆਂ ਅੱਖਾਂ ਚੈਕ ਕਰਵਾਈਆਂ। ਇਹ ਕੈਂਪ ਅੱਜ ਤੇ ਕੱਲ ਦੋ ਦਿਨ ਚੱਲੇਗਾ।ਚੇਅਰਮੈਨ ਸ੍ਰੀ ਬਿੰਦਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਸੂਬਾ ਕੋਰੋਨਾ ਮਹਾਂਮਾਰੀ ਤੋਂ ਅਜੇ ਪੂਰੀ ਤਰ੍ਹਾਂ ਨਾਲ ਉੱਭਰ ਨਹੀਂ ਸਕਿਆ ਹੈ ਅਤੇ ਕੋਰੋਨਾ ਕਾਲ ਦੋਰਾਨ ਆਮ ਜਨਤਾ ਵੱਖ-ਵੱਖ ਬਿਮਾਰੀਆਂ ਕਾਰਨ ਕਾਫੀ ਪ੍ਰਭਾਵਿਤ ਹੋਈ ਜਿਸ ਵਿੱਚ ਅੱਖਾਂ ਦੇ ਰੋਗ ਵੀ ਸ਼ਾਮਲ ਹਨ। ਸ੍ਰੀ ਬਿੰਦਰਾ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੀ ਪ੍ਰਬੰਧਕ ਕਮੇਟੀ ਜਿਸ ਵਿੱਚ ਸ੍ਰ.ਸੁਰਿੰਦਰ ਪਾਲ ਸਿੰਘ ਬਿੰਦਰਾ, ਬਾਬਾ ਅਜੀਤ ਸਿੰਘ ਅਤੇ ਸ੍ਰ.ਕੰਵਲਜੀਤ ਸਿੰਘ ਦਾ ਵਡਮੁੱਲੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਏ.ਐਸ.ਜੀ. ਆਈ ਕੇਅਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸੇ ਤਰ੍ਹਾਂ ਹੋਰ ਸੰਸਥਾਂਵਾਂ ਨੂੰ ਵੀ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਨਾਲ ਸ੍ਰੀ ਨਿਤਨ ਟੰਡਨ ਅਤੇ ਸ੍ਰ.ਧਰਮਵੀਰ ਸਿੰਘ ਵੀ ਮੌਜੂਦ ਸਨ।ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਗੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕੈਂਪ 05 ਅਤੇ 06 ਦਸੰਬਰ ਦੋ ਦਿਨ ਚੱਲੇਗਾ, ਜਿਸ ਦਾ ਸਮਾਂ ਸਵੇਰੇ 09:30 ਤੋਂ ਸ਼ਾਮ 04 ਵਜੇ ਤੱਕ ਹੋਵੇਗਾ। ਇਸ ਕੈਂਪ ਵਿੱਚ ਅੱਖਾਂ ਦਾ ਨੀਰੀਖਣ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਸ੍ਰੀ ਬਿੰਦਰਾ ਨੇ ਕਿਹਾ ਉਨ੍ਹਾਂ ਦਾ ਟੀਚਾ ਹੈ ਕਿ ਇਨ੍ਹਾਂ ਕੈਂਪਾਂ ਰਾਹੀਂ ਲੋੜਵੰਦ ਵਸਨੀਕਾਂ ਨੂੰ ਉੱਚ ਪੱਧਰ ਦਾ ਮੁਫ਼ਤ ਇਲਾਜ਼ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਦੱਸਿਆ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਸੂਬੇ ਦੇ ਵਸਨੀਕਾਂ ਦੇ ਭਲਾਈ ਅਤੇ ਸੇਵਾ ਲਈ ਹਮੇਸ਼ਾ ਤੱਤਪਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕੈਂਪ ਵੀ ਲਗਾਏ ਜਾਣਗੇ।ਅੱਖਾਂ ਦੇ ਪਰਦੇ ਦੇ ਮਾਹਰ ਡਾ.ਜੇਯੰਦਰਾ ਐਲਵਾਦੀ ਨੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਅਤੇ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਰਹਿਨੁਮਾਈ ਕਰਕੇ ਏ.ਐਸ.ਜੀ. ਆਈ ਕੇਅਰ ਸੈਂਟਰ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ।ਸ਼ਹੀਦ ਬਾਬਾ ਦੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਬਾਬਾ ਅਜੀਤ ਸਿੰਘ ਵੱਲੋਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਉਪਰਾਲੇ ਸਦਕਾ ਇਹ ਕੈਂਪ ਦਾ ਆਯੋਜਨ ਹੋਇਆ।

 

Tags: Sukhwinder Singh Bindra , Punjab Youth Development Board , Mission Fateh , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD