Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਜੈ ਇੰਦਰ ਸਿੰਗਲਾ ਯਤਨਾਂ ਸਦਕਾ ਭਵਾਨੀਗੜ ਵਾਸੀਆਂ ਨੂੰ ਮਿਲਿਆ ਆਪਣੀ ਤਰਾਂ ਦਾ ਪਹਿਲਾ ‘ਬਾਇਓਡਾਇਵਰਸਿਟੀ’ ਪਾਰਕ

ਨਗਰ ਕੌਂਸਲ ਭਵਾਨੀਗੜ ਦੀ ਵਾਧੂ ਪਈ ਥਾਂ ’ਤੇ 1.18 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਇਆ ਗਿਆ ਪਾਰਕ: ਕੈਬਨਿਟ ਮੰਤਰੀ

Web Admin

Web Admin

5 Dariya News

ਭਵਾਨੀਗੜ , 05 Dec 2020

Last updated on: Dec 05, 2020, 00:00 IST

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਨੂੰ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣ ਵੱਲ ਇੱਕ ਹੋਰ ਕਦਮ ਪੁੱਟਦਿਆਂ ਅੱਜ ਭਵਾਨੀਗੜ ਵਿਖੇ ਆਪਣੀ ਤਰਾਂ ਦੇ ਪਹਿਲੇ ‘ਬਾਇਓਡਾਇਵਰਸਿਟੀ’ ਪਾਰਕ ਦਾ ਉਦਘਾਟਨ ਕੀਤਾ। ਲਗਭਗ 2.2 ਏਕੜ ਰਕਬੇ ’ਤੇ ਫੈਲੇ ਇਸ ਪਾਰਕ ਨੂੰ ਸ਼੍ਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਜੰਗਲਾਤ ਵਿਭਾਗ ਦੀ ਸੰਗਰੂਰ ਡਵੀਜ਼ਨ ਵੱਲੋਂ 1.18 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਜਿਸ ਜਗਾ ’ਤੇ ਪਾਰਕ ਤਿਆਰ ਕਰਵਾਇਆ ਗਿਆ ਹੈ, ਕਦੇ ਉਸ ਜਗਾ ’ਤੇ ਨਗਰ ਕੌਂਸਲ ਵੱਲੋਂ ਕੂੜਾ ਸੁੱਟਿਆ ਜਾਂਦਾ ਸੀ ਜਿਸ ਕਰਕੇ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਇਸ ਜਗਾ ’ਤੇ ਨਮੂਨੇ ਦਾ ਪਾਰਕ ਬਣਨ ਨਾਲ ਸ਼ਹਿਰ ਦੀ ਸੁੰਦਰਤਾ ’ਚ ਵਾਧਾ ਹੋਇਆ ਹੈ। ਇਸ ਪਾਰਕ ਨੂੰ ਤਿਆਰ ਕਰਨ ਲਈ ਕੈਬਨਿਟ ਮੰਤਰੀ ਨੇ ਜੰਗਲਾਤ ਵਿਭਾਗ ’ਚ ਏ.ਸੀ.ਐਸ. ਰਵਨੀਤ ਕੌਰ ਅਤੇ ਪੀ.ਸੀ.ਸੀ.ਐਫ਼. ਜਿਤੇਂਦਰ ਸ਼ਰਮਾ ਨਾਲ ਲਗਾਤਾਰ ਰਾਬਤਾ ਰੱਖਿਆ ਤੇ ਉਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਪਾਰਕ ਭਵਾਨੀਗੜ ਸ਼ਹਿਰ ’ਚ ਬਣਿਆ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਪਾਰਕ ’ਚ ਬੂਟਿਆਂ ਦੀਆਂ 165 ਤੋਂ ਵਧੇਰੇ ਕਿਸਮਾਂ ਲਗਾਈਆਂ ਗਈਆਂ ਹਨ ਜਿਨਾਂ ਨੂੰ 10 ਜ਼ੋਨਾਂ ’ਚ ਵੰਡਿਆ ਗਿਆ ਹੈ। ਉਨਾਂ ਕਿਹਾ ਕਿ ਇਨਾਂ 10 ਜ਼ੋਨਾਂ ’ਚ, 25 ਕਿਸਮਾਂ ਮੈਡੀਸੀਨਲ ਬੂਟਿਆਂ ਦੀਆਂ, 30 ਰਵਾਇਤੀ ਬੂਟੇ, 58 ਤਰਾਂ ਦਾ ਕੰਡਾਥੋਹਰ, 40 ਕਿਸਮਾਂ ਦੀਆਂ ਝਾੜੀਆਂ ਤੇ ਫ਼ੁੱਲਾਂ ਵਾਲੇ ਬੂਟੇ, 4 ਤਰਾਂ ਦੇ ਪਾਲਮ, 5 ਕਿਸਮਾਂ ਦੇ ਬਾਂਸ ਅਤੇ 3 ਕਿਸਮ ਦੀ ਚੀਲ ਲਗਾਈ ਗਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪਾਰਕ ’ਚ ਖ਼ਾਸ ਕਿਸਮਾਂ ਦੇ ਬੂਟਿਆਂ ਤੋਂ ਇਲਾਵਾ ਸੈਰਗਾਹ, ਓਪਨ ਜਿੰਮ, ਬੱਚਿਆਂ ਲਈ ਵੱਖਰਾ ਕੋਨਾ ਅਤੇ ਇਮਾਰਤਾਂ ਅੰਦਰ ਰੱਖੇ ਜਾ ਸਕਣ ਵਾਲੇ ਬੂਟਿਆਂ ਦੀ ਖ਼ਾਸ ਗੈਲਰੀ ਵੀ ਬਣਾਈ ਗਈ ਹੈ। ਉਨਾਂ ਕਿਹਾ ਕਿ ਇਸ ਪਾਰਕ ਨੂੰ ਤਿਆਰ ਕਰਵਾਉਣ ਦਾ ਮੁੱਖ ਮਕਸਦ ਸ਼ਹਿਰ ਦੀ ਸੁੰਦਰਤਾ ’ਚ ਵਾਧਾ ਕਰਨ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਚੰਗੀ ਸਿਹਤ ਤੇ ਬੂਟਿਆਂ ਦੀ ਸੰਭਾਲ ਪ੍ਰਤੀ ਚੇਤੰਨ ਕਰਨਾ ਹੈ। ਉਨਾਂ ਕਿਹਾ ਕਿ ਹਾਲਾਂਕਿ ਇਹ ਪਾਰਕ ਜੰਗਲਾਤ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ ਪਰ ਹੁਣ ਇਸਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਨਗਰ ਕੌਂਸਲ ਨੂੰ ਹੀ ਦਿੱਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਡੀ.ਐਫ਼.ਓ. ਵਿੱਦਿਆ ਸਾਗਰੀ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਭਵਾਨੀਗੜ ਡਾ. ਕਰਮਜੀਤ ਸਿੰਘ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਜਸਵੀਰ ਕੌਰ ਅਤੇ ਚੇਅਰਮੈਨ ਬਲਾਕ ਸੰਮਤੀ ਵਰਿੰਦਰ ਪੰਨਵਾਂ ਵੀ ਹਾਜ਼ਰ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD