Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਓਲੰਪਿਕਸ ਦੀਆਂ ਤਿਆਰੀਆਂ ਸਹੀ ਦਿਸ਼ਾ ਵਿੱਚ : ਰਾਣਾ ਗੁਰਮੀਤ ਸਿੰਘ ਸੋਢੀ

ਓਲੰਪਿਕ ਖੇਡਾਂ ਵਿੱਚ ਜਗਾ ਪੱਕੀ ਕਰਨ ਵਾਲੇ 9 ਸੰਭਾਵੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ; ਟੀਚੇ ਸਰ ਕਰਨ ਲਈ ਹਰ ਕਿਸਮ ਦੀ ਵਿੱਤੀ ਸਹਾਇਤਾ ਤੇ ਸਹੂਲਤਾਂ ਦੇਣ ਦਾ ਦਿੱਤਾ ਭਰੋਸਾ

Web Admin

Web Admin

5 Dariya News

ਚੰਡੀਗੜ੍ਹ , 05 Dec 2020

Last updated on: Dec 05, 2020, 00:00 IST

ਓਲੰਪਿਕਸ ਲਈ ਸੂਬੇ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਗਲੇ ਸਾਲ ਜਾਪਾਨ ਵਿਚ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਅਥਲੀਟ ਇਕ ਵਾਰ ਫਿਰ ਦੇਸ਼ ਦਾ ਨਾਮ ਰੌਸ਼ਨ ਕਰਨਗੇ।ਉੱਚ ਪੱਧਰੀ ਸਿਖਲਾਈ ਸਹੂਲਤਾਂ ਲਈ ਚੁਣੇ ਗਏ 9 ਪ੍ਰਤਿਭਾਸ਼ਾਲੀ ਉਭਰ ਰਹੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਸੋਢੀ ਨੇ ਇਨਾਂ ਖਿਡਾਰੀਆਂ ਨੂੰ ਤਿਆਰੀਆਂ ਸਬੰਧੀ ਪੂਰਨ ਸਰਕਾਰੀ ਸਹਾਇਤਾ ਅਤੇ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ।ਖੇਡ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਦੇ ਵਿਸ਼ੇਸ਼ ਯਤਨਾਂ ਨਾਲ ਚੁਣੇ ਗਏ ਓਲੰਪਿਕਸ ਵਿੱਚ ਜਾਣ ਦੀ ਸੰਭਾਵਨਾ ਵਾਲੇ ਇਨਾਂ ਖਿਡਾਰੀਆਂ ਵਿੱਚ ਉਤਕਰਸ਼ (ਤੀਰਅੰਦਾਜ਼ੀ), ਲਲਿਤ ਜੈਨ (ਤੀਰਅੰਦਾਜ਼ੀ), ਦਵਿੰਦਰ ਸਿੰਘ ਕੰਗ (ਜੈਵਲਿਨ), ਅਰਸ਼ਦੀਪ ਸਿੰਘ ਜੂਨੀਅਰ (ਜੈਵਲਿਨ), ਰਾਜ ਸਿੰਘ ਰਾਣਾ ਜੂਨੀਅਰ (ਜੈਵਲਿਨ), ਤਨਵੀਰ ਸਿੰਘ (ਸ਼ਾਟਪੁੱਟ) , ਟਵਿੰਕਲ ਚੌਧਰੀ (ਅਥਲੈਟਿਕਸ), ਗੁਰਿੰਦਰ ਵੀਰ ਸਿੰਘ (ਐਥਲੈਟਿਕਸ) ਅਤੇ ਲਵਪ੍ਰੀਤ ਸਿੰਘ (ਅਥਲੈਟਿਕਸ) ਸ਼ਾਮਲ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਖਰਬੰਦਾ ਨੇ ਕਿਹਾ ਕਿ ਅਸੀਂ ਇਨਾਂ ਉੱਭਰ ਰਹੇ ਸਿਤਾਰਿਆਂ ਦੀ ਵਿੱਤੀ ਸਹਾਇਤਾ ਅਤੇ ਸਾਜ਼ੋ-ਸਮਾਨ ਸਬੰਧੀ ਸਹੂਲਤਾਂ ਦਾ ਪੂਰਾ ਦਾ ਧਿਆਨ ਰੱਖਾਂਗੇ। ਇਸ ਲਈ ਇਨਾਂ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ ਤਾਂ ਕਿ ਇਨਾਂ ਨੂੰ ਥੋੜੀ ਜਿਹੀ ਮਦਦ ਦੇ ਕੇ ਅੱਗੇ ਵਧਾ ਕੇ ਪੰਜਾਬ ਤੇ ਦੇਸ਼ ਦਾ ਨਾਮ ਚਮਕਾਇਆ ਜਾ ਸਕੇ।ਖੇਡ ਅਤੇ ਯੁਵਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ .ਐਸ) ਦੇ ਉੱਪ ਕੁਲਪਤੀ ਲੈਫਟੀਨੈਂਟ ਜਨਰਲ (ਸੇਵਾਮੁਕਤ) ਡਾ. ਜਗਬੀਰ ਸਿੰਘ ਚੀਮਾ ਅਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀਆਈਐਸ) ਦੇ ਡਾਇਰੈਕਟਰ ਗਰੁੱਪ ਕਪਤਾਨ (ਸੇਵਾਮੁਕਤ) ਅਮਰ ਦੀਪ ਸਿੰਘ ਖੇਡ ਮੰਤਰੀ ਦੇ ਨਾਲ ਸਨ। ਉਨਾਂ ਕਿਹਾ ਕਿ ਪੰਜਾਬ ਸਰਕਾਰ, ਓਲੰਪਿਕਸ ਦੀ ਤਗਮਾ ਸੂਚੀ ਵਿੱਚ ਪੰਜਾਬ ਦੀ ਥਾਂ ਮੋਹਰੀ ਰਾਜਾਂ ਵਿੱਚ ਪੱਕੀ ਹੋਣ ਲਈ ਆਸਵੰਦ ਹੈ।ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ਦਾ ਪਾਵਰ ਹਾਊਸ ਬਣਾਉਣ ਦੀ ਯੋਜਨਾ “ਕੈਚ-ਦੈੱਮ-ਯੰਗ’’ ਦੇ ਉਦੇਸ਼ ਤਹਿਤ ਵੱਖ ਵੱਖ ਪੜਾਵਾਂ ਵਿੱਚ ਪਹਿਲਾਂ ਹੀ ਲਾਗੂ ਹੈ। ਬਹੁਤ ਸਾਰੇ ਨੌਜਵਾਨਾਂ ਦੀ ਪਛਾਣ ਕੀਤੀ ਗਈ ਹੈ ਅਤੇ ਵਿਭਾਗ ਨੇ ਜ਼ਮੀਨੀ ਪੱਧਰ ’ਤੇ ਪ੍ਰਤਿਭਾ ਦੀ ਖੋਜ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਤਿਭਾ ਨੂੰ ਨਿਖਾਰਨ ਅਤੇ ਉਨਾਂ ਨੂੰ ਵੱਡੇ ਪੱਧਰ ਲਈ ਤਿਆਰ ਕਰਨ ਲਈ ਚੋਟੀ ਦੇ ਕੋਚ ਲਾਏ ਜਾ ਰਹੇ ਹਨ।ਪੰਜਾਬ ਵਿੱਚ ਖੇਡ ਸਭਿਆਚਾਰ ਸਿਰਜਣ ’ਤੇ ਕੇਂਦਰਿਤ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਵੱਖ ਵੱਖ ਕੌਮੀ ਪ੍ਰੋਗਰਾਮਾਂ ਜਿਵੇਂ ਖੇਲੋ ਇੰਡੀਆ, ਫਿਟ ਇੰਡੀਆ ਰਾਹੀਂ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਮੀਨੀ ਪੱਧਰ ਦੀ ਪ੍ਰੇਰਨਾ ਲਈ ਕਈ ਉਪਾਅ ਵੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਕੋਲ ਦੇਸ਼ ਵਿੱਚ ਮਨੁੱਖੀ ਸਰੋਤਾਂ ਜਾਂ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਲੋੜ ਖੇਡਾਂ ਨੂੰ ਮਾਣ ਅਤੇ ਸਤਿਕਾਰ ਵਾਲੇ ਕਿੱਤੇ ਵਜੋਂ ਸਥਾਪਤ ਕਰਨ ਲਈ ਵਿਸ਼ੇਸ਼ ਯਤਨ ਕਰਨ ਦੀ ਹੈ।ਕੋਵਿਡ-19 ਮਹਾਂਮਾਰੀ  ਦੌਰਾਨ ਕੀਤੇ ਜਾ ਰਹੇ ਉਪਾਵਾਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲਾਕਡਾਊਨ ਨੇ ਟੀਚਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਆਪਣੀਆਂ ਯੋਜਨਾਵਾਂ ਨੂੰ ਵਧੀਆ ਤਰੀਕੇ ਨਾਲ ਵਿਉਂਤਣ ਲਈ ਬਹੁਤ ਲੋੜੀਂਦਾ ਸਮਾਂ ਦਿੱਤਾ ਹੈ।

 

Tags: Rana Gurmeet Singh Sodhi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD