Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ 'ਛੱਪੜਾਂ ਦੇ ਨਵੀਨੀਕਰਨ' ਯੋਜਨਾ ਤਹਿਤ ਪੰਚਾਇਤਾਂ ਨੂੰ 79.45 ਲੱਖ ਦੀ ਗਰਾਂਟ ਜਾਰੀ

ਸਿੰਚਾਈ ਲਈ ਹੋਵੇਗੀ ਛੱਪੜਾਂ ਦੇ ਪਾਣੀ ਦੀ ਵਰਤੋਂ

Web Admin

Web Admin

5 Dariya News

ਕਪੂਰਥਲਾ , 06 Dec 2020

Last updated on: Dec 06, 2020, 00:00 IST

ਕਪੂਰਥਲਾ ਹਲਕੇ ਦੇ ਪਿੰਡਾਂ ਅੰਦਰ ਛੱਪੜਾਂ ਦਾ ਨਵੀਨੀਕਰਨ ਕਰਕੇ ਪਾਣੀ ਨੂੰ ਸਿੰਚਾਈ ਲਈ ਵਰਤਣ ਦੀ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਜਾਰੀ 7 ਕਰੋੜ 37 ਲੱਖ ਰੁਪੈ ਦੀ ਰਾਸ਼ੀ ਵਿਚੋਂ ਅੱਜ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ 3 ਪਿੰਡਾਂ ਨੂੰ 79.45 ਲੱਖ ਰੁਪੈ ਦੀ ਗਰਾਂਟ ਦੇ ਚੈਕ ਵੰਡੇ ਗਏ।ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਜਿਨਾਂ ਪੰਚਾਇਤਾਂ ਨੂੰ ਗਰਾਂਟਾਂ ਦੀ ਵੰਡ ਕੀਤੀ ਗਈ ਉਨਾਂ ਵਿਚ ਬਡਿਆਲ ਨੂੰ 16.51 ਲੱਖ ਰੁਪੈ, ਤੋਗਾਂਵਾਲ ਨੂੰ 49 ਲੱਖ ਤੇ ਭਾਣੋ ਲੰਗਾ ਨੂੰ 13.94 ਲੱਖ ਦੀ ਗਰਾਂਟ ਸ਼ਾਮਿਲ ਹੈ।ਤਿੰਨਾਂ ਪਿੰਡਾਂ ਅੰਦਰ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕਪੂਰਥਲਾ ਹਲਕੇ ਲਈ ਇਹ ਮਾਣ ਵਾਲੀ ਗੱਲ ਹੈ ਕਿ  ਇਸ ਨਿਵੇਕਲੇ ਪ੍ਰਾਜੈਕਟ ਲਈ ਇਸਦੀ ਚੋਣ ਕੀਤੀ ਗਈ ਹੈ, ਜਿਸ ਨਾਲ ਨਾ ਸਿਰਫ ਪਿੰਡਾਂ ਅੰਦਰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਵਿਚ ਮਦਦ ਮਿਲੇਗੀ ਸਗੋਂ ਜ਼ਮੀਨ ਹੇਠਲੇ ਪਾਣੀ ਨੂੰ ਵੀ ਗੰਦਾ ਹੋਣ ਤੋਂ ਬਚਾਇਆ ਜਾ ਸਕੇਗਾ। ਇਸ ਯੋਜਨਾ ਤਹਿਤ ਛੱਪੜਾਂ ਦੀ ਰੀਲਾਈਨਿੰਗ ਕਰਕੇ ਉਨਾਂ ਨੂੰ ਮੱਛੀ ਪਾਲਣ ਤੇ ਸਿੰਚਾਈ ਲਈ ਵਰਤਿਆ ਜਾਵੇਗਾ।ਉਨਾਂ ਕਿਹਾ ਕਿ ਅਗਲੇ ਕੁਝ ਮਹੀਨਿਆਂ ਦੌਰਾਨ ਪਿੰਡਾਂ ਵਿਚ ਛੱਪੜਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ।  ਉਨਾਂ ਪੰਚਾਇਤਾਂ ਨੂੰ ਕਿਹਾ ਕਿ ਉਹ ਕੰਮ ਦੀ ਗੁਣਵੱਤਾ ਤੇ ਸਮੇਂ ਸਿਰ ਮੁਕੰਮਲਤਾ ਯਕੀਨੀ ਬਣਾਉਣ।ਇਸ ਮੌਕੇ ਕਪੂਰਥਲਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਮਨਦੀਪ ਸਿੰਘ ਦੀਪੂ ਸਰਪੰਚ ਭਗਤਪੁਰ, ਸਰਪੰਚ ਦਲਜੀਤ ਸਿੰਘ ਬਡਿਆਲ, ਫਕੀਰ ਸਿੰਘ ਭਾਣੋਲੰਗਾ ਤੇ ਤੋਗਾਂਵਾਲਾ ਤੋਂ ਬਲਕਾਰ ਸਿੰਘ ਕਾਲਾ ਤੇ ਨੰਬਰਦਾਰ ਮਹਿੰਦਰ ਸਿੰਘ, ਮਨਿੰਦਰਪਾਲ  ਸਿੰਘ ਕਾਲਾ ਸੰਘਿਆਂ ਸਰਪੰਚ, ਭਜਨ ਸਿੰਘ ਭਲਾਈਪੁਰ, ਮਨਜੀਤ ਸਿੰਘ ਭੰਡਾਲ, ਅਵਤਾਰ ਸਿੰਘ ਸੋਢੀ ਟਰਾਂਸਪੋਟਰ ਹਾਜ਼ਰ ਸਨ।  

 

Tags: Rana Gurjit Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD