Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

01 ਕਰੋੜ 60 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜ਼ਾਂ ਨਾਲ ਕੁਰੜੀ ਪਿੰਡ ਦੀ ਬਦਲੇਗੀ ਨੁਹਾਰ : ਬਲਬੀਰ ਸਿੰਘ ਸਿੱਧੂ

01 ਕਰੋੜ 60 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜ਼ਾਂ ਨਾਲ ਕੁਰੜੀ ਪਿੰਡ ਦੀ ਬਦਲੇਗੀ ਨੁਹਾਰ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ ਨਗਰ , 06 Dec 2020

Last updated on: Dec 06, 2020, 00:00 IST

ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ ਦੇ ਪਿੰਡਾਂ ਦੀ ਕਾਇਆ ਕੱਲਪ ਕਰਨ ਲਈ ਵਿਕਾਸ ਕਾਰਜ਼ ਵੱਡੀ ਪੱਧਰ ਤੇ ਚਲ ਰਹੇ ਹਨ। ਇਸ ਯੋਜਨਾ ਤਹਿਤ ਹਲਕੇ ਦੇ ਪਿੰਡ ਕੁਰੜੀ ਦੀ ਨੁਹਾਰ ਬਦਲਣ ਲਈ ਪਿੰਡ ਚ ਚਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ ਵੱਖ- ਵੱਖ ਵਿਕਾਸ ਕਾਰਜ਼ਾਂ ਤੇ 01 ਕਰੋੜ 60 ਲੱਖ 60 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪਿੰਡ ਕੁਰੜੀ ਵਿਖੇ 45 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ " ਸਿਹਤ ਤੇ ਤੰਦਰੁਸਤੀ ਕੇਂਦਰ " ( ਹੈਲਥ ਐਂਡ ਵੈਲਨੈਸ ਸੈਂਟਰ) ਦਾ ਨੀਂਹ ਪੱਥਰ ਰੱਖਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ।ਸ. ਸਿੱਧੂ ਨੇ ਦੱਸਿਆ ਕਿ ਸਿਹਤ ਅਤੇ ਸਿੱਖਿਆ ਖੇਤਰ ਦੇ ਬੁਨਿਆਦੀ ਢਾਂਚੇ ਚ ਕੀਤੇ ਜਾ ਰਹੇ ਸੁਧਾਰ ਨਰੋਏ ਪੰਜਾਬ ਦਾ ਸੁਪਨਾ ਸਕਾਰ ਕਰਨਗੇ । ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਹਰ ਪੱਖੋਂ ਮਜ਼ਬੂਤ ਕਰਨ ਸਬੰਧੀ ਸਿਹਤ ਤੇ ਤੰਦਰੁਸਤੀ ਕੇਂਦਰ ਵਿੱਚ ਸੀ.ਐਚ.ਓ (ਕਮਿਊਨਿਟੀ ਹੈਲਥ ਅਫ਼ਸਰ) ਅਤੇ ਸਟਾਫ ਤਾਇਨਾਤ ਕਰਨ ਦੇ ਨਾਲ-ਨਾਲ ਲੋੜੀਂਦਾ ਬੁਨਿਆਦੀ ਢਾਂਚਾ ਵੀ ਉਪਲਬੱਧ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਤੇ ਤੰਦਰੁਸਤੀ ਕੇਂਦਰ ਵਿੱਚ ਗਰਭਵਤੀ ਔਰਤਾਂ ਲਈ ਸਿਹਤ ਸਹੂਲਤਾਂ, ਜਣੇਪੇ ਦੌਰਾਨ ਉਨ੍ਹਾਂ ਦੀ ਦੇਖਭਾਲ, ਨਵਜੰਮੇ ਬੱਚਿਆਂ ਦੀ ਦੇਖਭਾਲ, ਐਮਰਜੈਂਸੀ ਸਿਹਤ ਸੇਵਾਵਾਂ, ਬਾਲ ਅਵਸਥਾ, ਕਿਸ਼ੋਰ ਅਵਸਥਾ, ਪਰਿਵਾਰ ਨਿਯੋਜਨ, ਤੋਂ ਇਲਾਵਾ ਟੀ.ਬੀ., ਡੇਂਗੂ, ਮਲੇਰੀਆ ਅਤੇ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਆਦਿ ਦੀ ਜਾਂਚ, ਬਚਾਅ ਅਤੇ ਰੋਕਥਾਮ ਲਈ ਵਿਸ਼ੇਸ਼ ਉਪਰਾਲਿਆਂ ਦਾ ਪ੍ਰਬੰਧ ਹੋਵੇਗਾ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਮਾਨਸਿਕ ਰੋਗ, ਯੋਗਾ, ਬਜ਼ੁਰਗਾਂ ਦੀ ਦੇਖਭਾਲ, ਟੈਲੀ ਮੈਡੀਸਨ, ਕੌਂਸਲਿੰਗ ਅਤੇ ਸਿਹਤ ਜਾਗਰੂਕਤਾ ਸਬੰਧੀ ਸਰਗਰਮੀਆਂ ਵੀ ਅਮਲ ਵਿੱਚ ਲਿਆਂਦੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਨੂੰ ਸਿਹਤਮੰਦ ਰੱਖਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਜਾ ਰਹੇ ਲਾਮਿਸਾਲ ਕਦਮਾਂ ਸਦਕਾ ਪੰਜਾਬ ਜਲਦ ਹੀ ਦੇਸ਼ ਅੰਦਰ ਸਿਹਤ ਅਤੇ ਸਿੱਖਿਆ ਦੇ ਨਕਸ਼ੇ ’ਤੇ ਨਵੀਂ ਪਛਾਣ ਬਣਾਏਗਾ।ਸ. ਸਿੱਧੂ ਨੇ ਕੋਰੋਨਾ ਮਹਾਂਮਾਰੀ ਦੇ ਮੁੜ ਪੈਰ ਪਸਾਰਨ ਤੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਿਹਤ ਸਲਾਹਕਾਰੀਆਂ ਦੀ ਮੁਕੰਮਲ ਪਾਲਣਾ ਕੀਤੀ ਜਾਵੇ ਇਸ ਨਾਲ ਹੀ ਕੋਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਤੋਂ ਬਿਨ੍ਹਾਂ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਹੋਰਨਾਂ ਸਬੰਧਤ ਵਿਭਾਗਾਂ ਦਾ ਰਿਣੀ ਹੈ ਜਿਨ੍ਹਾਂ ਨੇ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਅਸਰਦਾਰ ਢੰਗ ਨਾਲ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਿਹਤ ਸੰਕਟ ਵਿੱਚ ਲੋਕ ਮਾਸਕ ਦੀ ਅਹਿਮੀਅਤ ਨੂੰ ਸਮਝਦਿਆਂ ਨਾ ਸਿਰਫ ਦੂਸਰਿਆਂ ਦੀ ਸਿਹਤ ਲਈ ਸਗੋਂ ਆਪਣੀ ਖੁਦ ਦੀ ਸਿਹਤ ਦੇ ਮੱਦੇਨਜ਼ਰ ਮਾਸਕ ਜ਼ਰੂਰ ਪਹਿਨਣ।ਹਲਕੇ ਦਾ ਦੌਰਾ ਕਰਦੇ ਸਮੇਂ ਸ. ਸਿੱਧੂ ਇਸ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੀਗੇ ਮਾਜਰਾ ਵਿਖੇ ਪਹੁੰਚੇ । ਜਿਥੇ ਸਕੂਲ ਦੀ ਬਣ ਰਹੀ ਇਮਾਰਤ ਦਾ ਜ਼ਾਇਜ਼ਾ ਲਿਆ । ਇਥੇ ਇਹ ਵੀ ਵਰਨਣ ਯੋਗ ਹੈ ਸਕੂਲ ਚ ਵਿਦਿਆਰਥੀਆਂ ਲਈ ਬਣੇ ਕਮਰਿਆਂ ਚ ਵਾਧਾ ਕਰਨ ਲਈ 50 ਲੱਖ ਰੁਪਏ ਦੀ ਲਾਗਤ ਨਾਲ ਕੰਮ ਚਲ ਰਿਹਾ ਹੈ ਪ੍ਰੰਤੂ ਇਸ ਰਕਮ ਨਾਲ ਕੰਮ ਪੂਰਾ ਨਾ ਹੋਣ ਕਰਕੇ ਸ. ਸਿੱਧੂ ਨੇ ਹੋਰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਪ੍ਰਿੰਸੀਪਲ ਹਰਿੰਦਰ ਕੌਰ ਨੂੰ ਪਿੰਡ ਦੀ ਪੰਚਾਇਤ ਦੀ ਮੌਜ਼ੂਦਗੀ ਵਿੱਚ ਸੌਪਿਆ । ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸ. ਛੱਜਾ ਸਿੰਘ ਸਰਪੰਚ ਕੁਰੜੀ, ਮਨਜੀਤ ਸਿੰਘ ਕੁਰੜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਗੁਰਚਰਨ ਸਿੰਘ ਗੀਗੇ ਮਾਜਰਾ, ਕੁਲਵੰਤ ਸਿੰਘ ਜੀ.ਓ.ਜੀ, ਹਰਵਿੰਦਰ ਸਿੰਘ ਪੰਚ, ਬਾਬਾ ਦਲਵਿੰਦਰ ਸਿੰਘ, ਸ਼ਿਆਮ ਲਾਲ, ਗੁਰਦੇਵ ਸਿੰਘ ਮਿੰਢੇਮਾਜਰਾ, ਗੁਰਮੇਲ ਸਿੰਘ ਮਿੰਢੇਮਾਜਰਾ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰਸ਼ਨ ਦੇ ਸੁਪਰਟੈਡੰਟ ਇੰਜਨੀਅਰ ਸ. ਕਰਨਦੀਪ ਸਿੰਘ ਚਾਹਲ, ਐਕਸੀਅਨ ਸ. ਰਾਜਿੰਦਰ ਸਿੰਘ, ਬਲਾਕ ਘੰੜੂਆਂ ਪੀ.ਐਚ.ਸੀ ਦੀ ਐਸ.ਐਮ. ਓ ਡਾ. ਕੁਲਬੀਰ ਕੌਰ, ਜੀ.ਐਸ ਰਿਆੜ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD